ਮਹਾਰਾਸ਼ਟਰ ਦੇ ਇਕ ਵਿਧਾਇਕ ਨੇ ਮੁਲਾਜ਼ਮ ਨੂੰ ਮਾਰਿਆ ਥੱਪੜ, ਜਾਣੋ ਕੀ ਹੈ ਮਾਮਲਾ

08/17/2022 11:11:55 AM

ਔਰੰਗਾਬਾਦ (ਮਹਾਰਾਸ਼ਟਰ) (ਭਾਸ਼ਾ)– ਸੱਤਾਧਾਰੀ ਸ਼ਿਵ ਸੈਨਾ ਦੇ ਇੱਕ ਵਿਧਾਇਕ ਸੰਤੋਸ਼ ਬੰਗੜ ਨੇ ਮਹਾਰਾਸ਼ਟਰ ਦੇ ਹਿੰਗੋਲੀ ਜ਼ਿਲ੍ਹੇ ਵਿੱਚ ਮਿਡ-ਡੇਅ ਮੀਲ ਤਿਆਰ ਕਰ ਰਹੇ ਇੱਕ ਕਰਮਚਾਰੀ ਨੂੰ ਥੱਪੜ ਮਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਮਜ਼ਦੂਰਾਂ ਨੂੰ ਘਟੀਆ ਕੁਆਲਿਟੀ ਦਾ ਖਾਣਾ ਦਿੱਤਾ ਜਾ ਰਿਹਾ ਹੈ। ਸੋਮਵਾਰ ਵਾਪਰੀ ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ ਜਿਸ ’ਚ ਬਾਂਗੜ ਰਸੋਈ ’ਚ ਇਕ ਵਰਕਰ ਨੂੰ ਦੋ ਵਾਰ ਥੱਪੜ ਮਾਰਦੇ ਦਿਖਾਈ ਦੇ ਰਹੇ ਹਨ। ਇੱਥੇ ਮਿਡ-ਡੇ-ਮੀਲ ਤਿਆਰ ਕੀਤਾ ਜਾ ਰਿਹਾ ਸੀ।

ਸ਼ਿਵ ਸੈਨਾ ਦੇ ਵਿਧਾਇਕ ਨੇ ਬਾਅਦ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਮਿਡ-ਡੇ-ਮੀਲ ਸਕੀਮ ਲਈ ਰਸੋਈ ਵਿੱਚ ਤਿਆਰ ਕੀਤੇ ਜਾ ਰਹੇ ਭੋਜਨ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਬਹੁਤ ਘਟੀਆ ਗੁਣਵੱਤਾ ਵਾਲੀ ਸੀ। ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਸ਼ਿਵ ਸੈਨਾ ਦੇ ਧੜੇ ਦੇ ਵਿਧਾਇਕ ਬਾਂਗੜ ਨੇ ਦਾਅਵਾ ਕੀਤਾ ਕਿ ਇਹ ਸਰਕਾਰੀ ਫੰਡਾਂ ਦੀ ਲੁੱਟ ਹੈ। ਗਰੀਬ ਲੋਕਾਂ ਦੀ ਜਾਨ ਨਾਲ ਖੇਡਿਆ ਜਾ ਰਿਹਾ ਹੈ। ਸੂਬਾ ਸਰਕਾਰ ਨੂੰ ਦੋਸ਼ੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ।


Rakesh

Content Editor

Related News