ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ''ਚ ਭੇਜਿਆ ਗਿਆ

Monday, Aug 08, 2022 - 03:02 PM (IST)

ਮੁੰਬਈ (ਭਾਸ਼ਾ)- ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਸ਼ਹਿਰ 'ਚ ਇਕ 'ਚਾਲ' ਦੇ ਮੁੜ ਵਿਕਾਸ 'ਚ ਬੇਨਿਯਮੀਆਂ ਨਾਲ ਜੁੜੇ ਧਨ ਸੋਧ ਦੇ ਮਾਮਲੇ 'ਚ ਸੋਮਵਾਰ ਨੂੰ ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ। ਅਦਾਲਤ ਨੇ ਰਾਊਤ ਦਾ ਘਰ ਤੋਂ ਬਣਿਆ ਭੋਜਨ ਅਤੇ ਦਵਾਈਆਂ ਮੰਗਾਉਣ ਦੀ ਅਪੀਲ ਸਵੀਕਾਰ ਕਰ ਲਈ। ਹਾਲਾਂਕਿ, ਉਸ ਨੇ ਬਿਸਤਰ ਦੀ ਉਨ੍ਹਾਂ ਦੀ ਅਪੀਲ 'ਤੇ ਕੋਈ ਆਦੇਸ਼ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ। ਜੱਜ ਨੇ ਕਿਹਾ ਕਿ ਜੇਲ੍ਹ ਦੇ ਨਿਯਮ ਅਨੁਸਾਰ ਜੇਲ੍ਹ ਅਧਿਕਾਰੀਆਂ ਨੇ ਬਿਸਤਰ ਦੀ ਪੂਰੀ ਵਿਵਸਥਾ ਕੀਤੀ ਹੈ।

ਇਹ ਵੀ ਪੜ੍ਹੋ : PM ਮੋਦੀ ਦੀ ਪਾਕਿਸਤਾਨੀ ਭੈਣ ਕਮਰ ਮੋਹਸਿਨ ਸ਼ੇਖ ਨੇ ਭੇਜੀ ਰੱਖੜੀ

ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 60 ਸਾਲਾ ਰਾਊਤ ਨੂੰ ਉਪਨਗਰ ਗੋਰੇਗਾਂਵ 'ਚ ਪਾਤਰਾ 'ਚਾਲ' ਦੇ ਮੁੜ ਵਿਕਾਸ 'ਚ ਵਿੱਤੀ ਬੇਨਿਯਮੀਆਂ ਦੇ ਸੰਬੰਧ 'ਚ ਇਕ ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਸੋਮਵਾਰ ਨੂੰ ਈ.ਡੀ. ਦੀ ਹਿਰਾਸਤ ਖ਼ਤਮ ਹੋਣ 'ਤੇ ਧਨ ਸੋਧ ਰੋਕਥਾਮ ਕਾਨੂੰਨ (ਪੀ.ਐੱਮ.ਐੱਲ.ਏ.) ਦੇ ਵਿਸ਼ੇਸ਼ ਜੱਜ ਐੱਮ.ਜੀ. ਦੇਸ਼ਪਾਂਡੇ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਸੀ। ਈ.ਡੀ. ਨੇ ਉਨ੍ਹਾਂ ਦੀ ਹਿਰਾਸਤ ਮਿਆਦ ਵਧਾਏ ਜਾਣ ਦੀ ਮੰਗ ਨਹੀਂ ਕੀਤੀ। ਇਸ ਤੋਂ ਬਾਅਦ ਜੱਜ ਨੇ ਰਾਊਤ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ। ਈ.ਡੀ. ਦੀ ਜਾਂਚ ਪਾਤਰਾ 'ਚਾਲ' ਦੇ ਮੁੜ ਵਿਕਾਸ 'ਚ ਵਿੱਤੀ ਬੇਨਿਯਮੀਆਂ ਅਤੇ ਰਾਊਤ ਦੀ ਪਤਨੀ ਅਤੇ ਸਾਥੀਆਂ ਨਾਲ ਸੰਬੰਧਤ ਵਿੱਤੀ ਲੈਣ-ਦੇਣ ਨਾਲ ਜੁੜੀ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News