ਕਿਸਾਨਾਂ ਦੀ ਕਰਜ਼ ਮੁਆਫ਼ੀ ''ਤੇ ਗੰਭੀਰ ਸ਼ਿਵ ਸੈਨਾ, ਭਾਜਪਾ ਨੂੰ ਦਿੱਤੀ ਇਹ ਚਿਤਾਵਨੀ

Saturday, Jun 10, 2017 - 10:10 AM (IST)

ਕਿਸਾਨਾਂ ਦੀ ਕਰਜ਼ ਮੁਆਫ਼ੀ ''ਤੇ ਗੰਭੀਰ ਸ਼ਿਵ ਸੈਨਾ, ਭਾਜਪਾ ਨੂੰ ਦਿੱਤੀ ਇਹ ਚਿਤਾਵਨੀ

ਮੁੰਬਈ— ਕੇਂਦਰ ਅਤੇ ਮਹਾਰਾਸ਼ਟਰ ਦੀ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ 'ਚ ਗਠਜੋੜ ਸਹਿਯੋਗੀ ਦੇ ਤੌਰ 'ਤੇ ਸ਼ਾਮਲ ਸ਼ਿਵ ਸੈਨਾ ਨੇ ਸ਼ਨੀਵਾਰ ਨੂੰ ਭਾਜਪਾ ਨੂੰ ਕਿਹਾ ਕਿ ਜੇਕਰ ਉਹ ਰਾਜ 'ਚ ਚੋਣਾਂ ਤੋਂ ਬਚਣਾ ਚਾਹੁੰਦੀ ਹੈ ਤਾਂ ਕਿਸਾਨਾਂ ਦਾ ਕਰਜ਼ ਪੂਰੀ ਤਰ੍ਹਾਂ ਮੁਆਫ਼ ਕਰਨ ਦਾ ਐਲਾਨ ਕਰੇ। ਸ਼ਿਵ ਸੈਨਾ ਨੇ ਇਹ ਰੁਖ ਅਜਿਹੇ ਸਮੇਂ 'ਚ ਅਪਣਾਇਆ ਹੈ, ਜਦੋਂ ਦੇਵੇਂਦਰ ਫੜਨਵੀਸ ਸਰਕਾਰ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਆਲੋਚਨਾਵਾਂ ਨਾਲ ਘਿਰੀ ਹੈ। ਇਸ ਦੌਰਾਨ ਅਜਿਹੀਆਂ ਖਬਰਾਂ ਵੀ ਆਈਆਂ ਹਨ ਕਿ ਭਾਜਪਾ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਕਰਵਾਉਣ 'ਤੇ ਵੀ ਵਿਚਾਰ ਕਰ ਰਹੀ ਹੈ।
ਮਹਾਰਾਸ਼ਟਰ 'ਚ ਭਾਜਪਾ ਦੀ ਅਗਵਾਈ ਵਾਲੀ ਐੱਨ.ਡੀ.ਏ. ਸਰਕਾਰ ਅਕਤੂਬਰ 2014 'ਚ ਬਣੀ ਸੀ। ਉਂਝ ਤਾਂ ਫੜਨਵੀਸ ਨੇ ਕਿਸਾਨਾਂ ਦੇ ਪ੍ਰਦਰਸ਼ਨ ਦਰਮਿਆਨ ਛੋਟੇ ਅਤੇ ਸਰਹੱਦੀ ਕਿਸਾਨਾਂ ਲਈ ਕਰਜ਼ ਮੁਆਫ਼ੀ ਦਾ ਐਲਾਨ ਕੀਤਾ ਸੀ ਪਰ ਸ਼ਿਵ ਸੈਨਾ ਕਿਸਾਨਾਂ ਦਾ ਕਰਜ਼ ਪੂਰੀ ਤਰ੍ਹਾਂ ਮੁਆਫ਼ ਕਰਨ ਦੀ ਮੰਗ ਕਰ ਰਹੀ ਹੈ। ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੇ ਸ਼ਨੀਵਾਰ ਨੂੰ ਇਕ ਨਿਊਜ਼ ਚੈਨਲ ਨਾਲ ਗੱਲਬਾਤ 'ਚ ਕਿਹਾ,''ਅਸੀਂ ਕੁਝ ਨਹੀਂ ਗਵਾਉਣਗੇ ਅਤੇ ਜੇਕਰ ਅਸੀਂ ਸੱਤਾ ਛੱਡ ਵੀ ਦੇਈਏ ਤਾਂ ਸਾਡੇ 'ਤੇ ਇਸ ਦਾ ਕੋਈ ਅਸਰ ਨਹੀਂ ਪਵੇਗਾ। ਚੋਣਾਂ ਦੀ ਸੂਰਤ 'ਚ ਅਸੀਂ ਭਾਜਪਾ ਤੋਂ ਬਿਹਤਰ ਤਰੀਕੇ ਨਾਲ ਤਿਆਰ ਹਾਂ। ਜੇਕਰ ਸਰਕਾਰ ਇਸ ਤੋਂ ਬਚਣਾ ਚਾਹੁੰਦੀ ਹੈ ਤਾਂ ਉਸ ਨੂੰ ਕਿਸਾਨਾਂ ਦਾ ਕਰਜ਼ ਤੁਰੰਤ ਪੂਰੀ ਤਰ੍ਹਾਂ ਮੁਆਫ਼ ਕਰ ਦੇਣਾ ਚਾਹੀਦਾ।''


Related News