ਪਾਕਿਸਤਾਨ ਪੂਰੀ ਦੁਨੀਆ ਲਈ ਖਤਰਾ : ਸ਼ਿਵ ਸੈਨਾ
Wednesday, Feb 27, 2019 - 04:43 PM (IST)

ਮੁੰਬਈ (ਭਾਸ਼ਾ)— ਪਾਕਿਸਤਾਨ ਵਿਚ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਟਿਕਾਣੇ 'ਤੇ ਭਾਰਤੀ ਲੜਾਕੂ ਜਹਾਜ਼ਾਂ ਵਲੋਂ ਬੰਬ ਸੁੱਟੇ ਜਾਣ ਤੋਂ ਬਾਅਦ ਸ਼ਿਵ ਸੈਨਾ ਨੇ ਬਿਆਨ ਦਿੱਤਾ ਹੈ। ਸ਼ਿਵ ਸੈਨਾ ਨੇ ਕਿਹਾ ਕਿ ਪਾਕਿਸਤਾਨ ਪੂਰੀ ਦੁਨੀਆ ਲਈ ਖਤਰਾ ਹੈ। ਸ਼ਿਵ ਸੈਨਾ ਨੇ ਆਪਣੇ ਮੁੱਖ ਪੱਤਰ 'ਸਾਮਨਾ' ਦੇ ਸੰਪਾਦਕੀ ਵਿਚ ਦਾਅਵਾ ਕੀਤਾ ਹੈ ਕਿ ਦੁਨੀਆ ਵਿਚ ਉਦੋਂ ਤਕ ਸ਼ਾਂਤੀ ਨਹੀਂ ਆ ਸਕਦੀ, ਜਦੋਂ ਤਕ ਪਾਕਿਸਤਾਨ ਨੂੰ ਦੁਨੀਆ ਦੇ ਨਕਸ਼ੇ ਤੋਂ ਮਿਟਾ ਨਾ ਦਿੱਤਾ ਜਾਵੇ। ਪਾਕਿਸਤਾਨ ਵਰਗਾ ਦੇਸ਼ ਸਿਰਫ ਭਾਰਤ ਲਈ ਹੀ ਨਹੀਂ ਸਗੋਂ ਕਿ ਪੂਰੀ ਦੁਨੀਆ ਲਈ ਖਤਰਾ ਹੈ।
ਪਾਕਿਸਤਾਨ ਵਿਚ ਲੋਕਤੰਤਰ ਨਹੀਂ ਹੈ, ਇਸ ਲਈ ਫੌਜ ਮੁਖੀ ਪ੍ਰਧਾਨ ਮੰਤਰੀ ਅਤੇ ਸਰਕਾਰ ਦੇ ਨਾਂ 'ਤੇ ਆਪਣੀਆਂ ਸ਼ਕਤੀਆਂ ਦਾ ਗਲਤ ਇਸਤੇਮਾਲ ਕਰਦੇ ਹਨ। 'ਸਾਮਨਾ' ਵਿਚ ਕਿਹਾ ਗਿਆ ਹੈ ਕਿ ਜਿਸ ਤਰ੍ਹਾਂ ਅਲਕਾਇਦਾ ਮੁਖੀ ਓਸਾਮਾ ਬਿਨ ਲਾਦੇਨ ਨੂੰ ਅਮਰੀਕਾ ਨੇ ਪਾਕਿਸਤਾਨ 'ਚ ਦਾਖਲ ਹੋ ਕੇ ਮਾਰਿਆ ਸੀ, ਉਸੇ ਤਰ੍ਹਾਂ ਸੀ. ਆਰ. ਪੀ. ਐੱਫ. ਦੇ 40 ਜਵਾਨਾਂ ਦਾ ਬਦਲਾ ਜੈਸ਼-ਏ-ਮੁਹੰਮਦ ਮੁਖੀ ਮਸੂਦ ਅਜ਼ਹਰ ਨੂੰ ਮਾਰ ਕੇ ਲਿਆ ਜਾਵੇ।