ਰੈਲੀ ’ਚ ਸ਼ਿਵਰਾਜ ਚੌਹਾਨ ਨੇ ਲੋਕਾਂ ਕੋਲੋਂ ਪੁਛਿਆ- ਮੈਨੂੰ ਮੁੜ CM ਬਣਨਾ ਚਾਹੀਦਾ ਹੈ ਜਾਂ ਨਹੀਂ?

Sunday, Oct 08, 2023 - 12:59 PM (IST)

ਰੈਲੀ ’ਚ ਸ਼ਿਵਰਾਜ ਚੌਹਾਨ ਨੇ ਲੋਕਾਂ ਕੋਲੋਂ ਪੁਛਿਆ- ਮੈਨੂੰ ਮੁੜ CM ਬਣਨਾ ਚਾਹੀਦਾ ਹੈ ਜਾਂ ਨਹੀਂ?

ਭੋਪਾਲ- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੂਬੇ ਵਿਚ ਇਕ ਸਮਾਗਮ ਦੌਰਾਨ ਲੋਕਾਂ ਤੋਂ ਪੁੱਛਿਆ ਕਿ ਕੀ ਮੈਨੂੰ ਮੁੜ ਮੁੱਖ ਮੰਤਰੀ ਬਣਨਾ ਚਾਹੀਦਾ ਹੈ ਅਤੇ ਕੀ ਭਾਜਪਾ ਨੂੰ ਮੁੜ ਸੱਤਾ ਵਿਚ ਲਿਆਉਣਾ ਚਾਹੀਦਾ ਹੈ? ਚੌਹਾਨ ਨੇ ਇਹ ਸਵਾਲ ਭੋਪਾਲ ਤੋਂ ਲਗਭਗ 450 ਕਿਲੋਮੀਟਰ ਦੂਰ ਸਥਿਤ ਸਿਦੌਰੀ ’ਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਪੁੱਛੇ। ਉਨ੍ਹਾਂ ਕਿਹਾ ਕਿ ਮੈਂ ਇਹ ਪੁੱਛਣਾ ਚਾਹੁੰਦਾ ਹਾਂ ਕਿ ਮੈਂ ਚੰਗੀ ਸਰਕਾਰ ਚਲਾ ਰਿਹਾ ਹਾਂ ਜਾਂ ਮਾੜੀ? ਇਹ ਸਰਕਾਰ ਜਾਰੀ ਰਹੇਗੀ ਜਾਂ ਨਹੀਂ? ਕੀ ‘ਮਾਮਾ’ (ਜਿਵੇਂ ਕਿ ਚੌਹਾਨ ਨੂੰ ਪਿਆਰ ਨਾਲ ਕਿਹਾ ਜਾਂਦਾ ਹੈ) ਨੂੰ ਮੁੜ ਮੁੱਖ ਮੰਤਰੀ ਬਣਨਾ ਚਾਹੀਦਾ ਹੈ ਜਾਂ ਨਹੀਂ? ਉਨ੍ਹਾਂ ਜਨ ਸਭਾ ਵਿਚ ਮੌਜੂਦ ਲੋਕਾਂ ਨੂੰ ਇਹ ਵੀ ਪੁੱਛਿਆ ਕਿ ਕੀ ਨਰਿੰਦਰ ਮੋਦੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਰਹਿਣਾ ਚਾਹੀਦਾ ਹੈ ਅਤੇ ਕੀ ਭਾਜਪਾ ਨੂੰ ਸੂਬੇ ਅਤੇ ਕੇਂਦਰ 'ਚ ਸੱਤਾ ਵਿਚ ਰਹਿਣਾ ਚਾਹੀਦਾ ਹੈ?

ਇਹ ਵੀ ਪੜ੍ਹੋ-  ਵਿਦੇਸ਼ੀਆਂ ਲਈ ਪਹਿਲੀ ਪਸੰਦ ਬਣਿਆ India, 2022 'ਚ 84 ਲੱਖ ਲੋਕਾਂ ਨੇ ਕੀਤਾ ਦੌਰਾ

ਰੈਲੀ ਵਿਚ ਮੌਜੂਦ ਲੋਕਾਂ ਨੇ ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ‘ਹਾਂ’ ਵਿਚ ਦਿੱਤੇ। ਇਸ ’ਤੇ ਉਨ੍ਹਾਂ ਕਿਹਾ ਕਿ ਭਰਾਵੋ ਅਤੇ ਭੈਣੋ, ਆਓ ਪ੍ਰਣ ਕਰੀਏ ਕਿ ਜੋ ਵੀ ਸਾਡਾ ਸਮਰਥਨ ਕਰੇਗਾ, ਅਸੀਂ ਉਸ ਦਾ ਸਾਥ ਦੇਵਾਂਗੇ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੱਧ ਪ੍ਰਦੇਸ਼ ਦੇ ਸਿਆਸੀ ਹਲਕਿਆਂ ਵਿਚ ਚੌਹਾਨ ਨੂੰ ਭਾਜਪਾ ਦੀ ਸਿਖਰਲੀ ਲੀਡਰਸ਼ਿਪ ਵੱਲੋਂ ਲਾਂਭੇ ਕੀਤੇ ਜਾਣ ਦੀਆਂ ਜ਼ੋਰਦਾਰ ਅਟਕਲਾਂ ਲਾਈਆਂ ਜਾ ਰਹੀਆਂ ਹਨ। ਭਾਜਪਾ ਨੇ ਆਉਣ ਵਾਲੀਆਂ ਚੋਣਾਂ ਲਈ ਕਈ ਚੋਟੀ ਦੇ ਨੇਤਾਵਾਂ ਨੂੰ ਉਮੀਦਵਾਰ ਬਣਾਇਆ ਹੈ । ਜੇ ਪਾਰਟੀ ਸੱਤਾ ’ਚ ਬਰਕਰਾਰ ਰਹਿੰਦੀ ਹੈ ਤਾਂ ਉਕਤ ਚੋਟੀ ਦੇ ਨੇਤਾਵਾਂ ’ਚੋਂ ਕਿਸੇ ਇਕ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਦਾਅਵੇਦਾਰ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ-  ਸਿੱਕਮ 'ਚ ਹੜ੍ਹ ਮਗਰੋਂ ਤਬਾਹੀ ਦੇ ਨਿਸ਼ਾਨ, ਮੇਘਾਲਿਆ ਦੇ 26 ਵਿਦਿਆਰਥੀਆਂ ਦੀ ਸੁਰੱਖਿਅਤ ਘਰ ਵਾਪਸੀ

ਮੱਧ ਪ੍ਰਦੇਸ਼ ਭਾਜਪਾ ’ਚ ਨਿਰਾਸ਼ਾ ਸਿਖਰ ’ਤੇ : ਕਮਲਨਾਥ

ਕਾਂਗਰਸ ਦੀ ਮੱਧ ਪ੍ਰਦੇਸ਼ ਇਕਾਈ ਦੇ ਮੁਖੀ ਕਮਲਨਾਥ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਬਿਆਨਾਂ ਤੋਂ ਪਤਾ ਲੱਗਦਾ ਹੈ ਕਿ ਮੱਧ ਪ੍ਰਦੇਸ਼ ਭਾਜਪਾ ’ਚ ਨਿਰਾਸ਼ਾ ਸਿਖਰ ’ਤੇ ਹੈ। ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਨਾਂ ਲੈਣਾ ਬੰਦ ਕਰ ਦਿੱਤਾ। ਹੁਣ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਤੋਂ ਬਾਹਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦੇ ਜਵਾਬ ’ਚ ਪ੍ਰਧਾਨ ਮੰਤਰੀ ’ਤੇ ਦਬਾਅ ਬਣਾਉਣ ਲਈ ਪਹਿਲਾਂ ਮੁੱਖ ਮੰਤਰੀ ਨੇ ਲੋਕਾਂ ਨੂੰ ਪੁੱਛਣਾ ਸ਼ੁਰੂ ਕਰ ਦਿੱਤਾ ਕਿ ਮੈਨੂੰ ਚੋਣ ਲੜਨੀ ਚਾਹੀਦੀ ਹੈ ਜਾਂ ਨਹੀਂ । ਹੁਣ ਉਹ ਸਿੱਧੇ ਤੌਰ ’ਤੇ ਪੁੱਛ ਰਹੇ ਹਨ ਕਿ ਮੋਦੀ ਜੀ ਨੂੰ ਪ੍ਰਧਾਨ ਮੰਤਰੀ ਰਹਿਣਾ ਚਾਹੀਦਾ ਹੈ ਜਾਂ ਨਹੀਂ? ਉਨ੍ਹਾਂ ਕਿਹਾ ਕਿ ਪੀ. ਐੱਮ. ਅਤੇ ਸੀ. ਐੱਮ. ਤੇ ਭਾਜਪਾ ਵਿਚਾਲੇ ਜੰਗ ਹੋਣੀ ਯਕੀਨੀ ਹੈ। ਜਿਨ੍ਹਾਂ ਨੂੰ ਟਿਕਟ ਮਿਲੀ ਹੈ, ਉਹ ਲੜਨ ਲਈ ਤਿਆਰ ਨਹੀਂ ਹਨ ਅਤੇ ਜੋ ਟਿਕਟ ਦੀ ਦੌੜ ਤੋਂ ਬਾਹਰ ਹਨ, ਉਹ ਸਾਰਿਆਂ ਨਾਲ ਲੜ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News