ਜਾਣੋ ਅਸਤੀਫਾ ਦੇਣ ਮਗਰੋਂ ਕੀ ਬੋਲੇ ਸ਼ਿਵਰਾਜ ਸਿੰਘ ਚੌਹਾਨ

12/12/2018 12:18:47 PM

ਮੱਧ ਪ੍ਰਦੇਸ਼— 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। ਛੱਤੀਸਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬਹੁਮਤ ਮਿਲਿਆ ਹੈ। ਮੱਧ ਪ੍ਰਦੇਸ਼ 'ਚ ਬਹੁਜਨ ਸਮਾਜ ਪਾਰਟੀ ਦੇ ਮੁਖੀ ਮਾਇਆਵਤੀ ਅਤੇ ਸਮਾਜਵਾਦੀ ਪਾਰਟੀ (ਸਪਾ) ਦੇ ਅਖਿਲੇਸ਼ ਯਾਦਵ ਨੇ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਇੱਥੇ ਦੱਸ ਦਈਏ ਕਿ ਮੱਧ ਪ੍ਰਦੇਸ਼ 'ਚ ਕਾਂਗਰਸ ਨੇ 114 ਸੀਟਾਂ ਅਤੇ ਭਾਜਪਾ 109 ਸੀਟਾਂ ਜਿੱਤ ਕੇ 2 ਨੰਬਰ 'ਤੇ ਰਹੀ। ਕਾਂਗਰਸ ਨੂੰ ਮੱਧ ਪ੍ਰਦੇਸ਼ ਵਿਚ ਸਰਕਾਰ ਬਣਾਉਣ ਲਈ 2 ਸੀਟਾਂ ਦੀ ਲੋੜ ਸੀ, ਇਸ ਲਈ ਬਸਪਾ ਅਤੇ ਸਪਾ ਨੇ ਉਸ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।


ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬਹੁਮਤ ਮਿਲਿਆ, ਜਿਸ ਮਗਰੋਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਰਾਜਪਾਲ ਆਨੰਦੀਬੇਨ ਪਟੇਲ ਨੂੰ ਆਪਣਾ ਅਸਤੀਫਾ ਸੌਂਪਿਆ। ਅਸਤੀਫਾ ਦੇਣ ਮਗਰੋਂ ਸ਼ਿਵਰਾਜ ਸਿੰਘ ਚੌਹਾਨ ਬੋਲੇ ਕਿ ਹੁਣ ਮੈਂ ਆਜ਼ਾਦ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਸਪੱਸ਼ਟ ਬਹੁਮਤ ਨਾ ਮਿਲਣ ਕਾਰਨ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਨਹੀਂ ਕਰਨਗੇ।

Tanu

This news is Content Editor Tanu