ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪਿਤਾ ਦਾ ਦਿਹਾਂਤ

05/25/2019 10:14:52 PM

ਭੋਪਾਲ– ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਦੇ ਪਿਤਾ ਪ੍ਰੇਮ ਸਿੰਘ ਦਾ ਸ਼ਨੀਵਾਰ ਨੂੰ ਮੁੰਬਈ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਮੱਧ ਪ੍ਰਦੇਸ਼ ਭਾਜਪਾ ਵਲੋਂ ਜਾਰੀ ਬਿਆਨ ਅਨੁਸਾਰ ਪ੍ਰੇਮ ਸਿੰਘ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਸਨ। ਦੋ ਦਿਨ ਪਹਿਲਾਂ ਇਲਾਜ ਲਈ ਉਨ੍ਹਾਂ ਨੂੰ ਮੁੰਬਈ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਅੱਜ ਦੁਪਹਿਰ ਵੇਲੇ ਦਿਹਾਂਤ ਹੋ ਗਿਆ। ਦਿਹਾਂਤ ਦੀ ਸੂਚਨਾ ਮਿਲਣ ਮਗਰੋਂ ਸ਼ਿਵਰਾਜ ਸਿੰਘ ਪਿਤਾ ਦੀ ਮ੍ਰਿਤਕ ਦੇਹ ਲੈਣ ਲਈ ਮੁੰਬਈ ਪਹੁੰਚ ਗਏ ਹਨ। ਪ੍ਰੇਮ ਸਿੰਘ ਦਾ ਅੰਤਿਮ ਸੰਸਕਾਰ ਐਤਵਾਰ ਬਾਅਦ ਦੁਪਹਿਰ 4 ਵਜੇ ਨਰਬਦਾ ਨਦੀ ਕੰਢੇ ਹੋਵੇਗਾ।


Inder Prajapati

Content Editor

Related News