ਨੀਟ ’ਚ ਗ੍ਰੇਸ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਝਟਕਾ, ਪ੍ਰੀਖਿਆ ਨਤੀਜਿਆਂ ਦੀ ਜਾਂਚ ਲਈ ਬਣੀ ਕਮੇਟੀ
Sunday, Jun 09, 2024 - 12:45 PM (IST)
ਨਵੀਂ ਦਿੱਲੀ (ਭਾਸ਼ਾ)- ਸਿੱਖਿਆ ਮੰਤਰਾਲਾ ਨੇ ‘ਨੀਟ-ਯੂ. ਜੀ.’ ਮੈਡੀਕਲ ਦਾਖਲਾ ਪ੍ਰੀਖਿਆ ਵਿਚ ਗ੍ਰੇਸ ਅੰਕ ਹਾਸਲ ਕਰਨ ਵਾਲੇ 1500 ਤੋਂ ਵੱਧ ਉਮੀਦਵਾਰਾਂ ਦੇ ਨਤੀਜਿਆਂ ਦੀ ਮੁੜ ਜਾਂਚ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਇਸ ਦੀ ਜਾਣਕਾਰੀ ਸ਼ਨੀਵਾਰ ਨੂੰ ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨ.ਟੀ.ਏ.) ਨੇ ਦਿੱਤੀ।
ਦੋਸ਼ ਲੱਗ ਰਹੇ ਹਨ ਕਿ ਉਮੀਦਵਾਰਾਂ ਦੇ ਅੰਕ ਵਧਾਏ ਗਏ ਹਨ, ਜਿਸ ਨਾਲ ਪ੍ਰੀਖਿਆ ਵਿਚ 67 ਉਮੀਦਵਾਰਾਂ ਨੇ ਪਹਿਲਾ ਸਥਾਨ ਹਾਸਲ ਕਰ ਲਿਆ ਹੈ। ਇਸ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਐੱਨ. ਟੀ. ਏ. ਦੇ ਡਾਇਰੈਕਟਰ ਜਨਰਲ ਸੁਬੋਧ ਸਿੰਘ ਨੇ ਦੱਸਿਆ ਕਿ ਯੂ.ਪੀ.ਐੱਸ.ਸੀ. ਦੇ ਸਾਬਕਾ ਪ੍ਰਧਾਨ ਦੀ ਪ੍ਰਧਾਨਗੀ ਵਾਲੀ ਕਮੇਟੀ ਇਕ ਹਫ਼ਤੇ ’ਚ ਆਪਣੀ ਸਿਫਾਰਸ਼ ਦੇਵੇਗੀ ਅਤੇ ਇਨ੍ਹਾਂ ਉਮੀਦਵਾਰਾਂ ਦੇ ਨਤੀਜਿਆਂ ਵਿਚ ਸੋਧ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗ੍ਰੇਸ ਅੰਕ ਦਿੱਤੇ ਜਾਣ ਨਾਲ ਪ੍ਰੀਖਿਆ ਦੇ ਯੋਗਤਾ ਮਾਪਦੰਡ ’ਤੇ ਕੋਈ ਅਸਰ ਨਹੀਂ ਪਿਆ ਅਤੇ ਪ੍ਰਭਾਵਿਤ ਉਮੀਦਵਾਰਾਂ ਦੇ ਨਤੀਜਿਆਂ ਦੀ ਸਮੀਖਿਆ ਨਾਲ ਦਾਖਲਾ ਪ੍ਰੀਖਿਆ ’ਤੇ ਕੋਈ ਅਸਰ ਨਹੀਂ ਪਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8