'ਭ੍ਰਿਸ਼ਟਾਚਾਰ ਮਾਮਲੇ ’ਚ ਅਨਿਲ ਦੇਸ਼ਮੁਖ ਨੂੰ ਝੱਟਕਾ'

07/22/2021 8:54:30 PM

ਮੁੰਬਈ (ਅਨਸ)- ਬਾਂਬੇ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਝੱਟਕਾ ਦਿੰਦੇ ਹੋਏ ਉਨ੍ਹਾਂ ਦੇ ਖਿਲਾਫ ਸੀ. ਬੀ. ਆਈ. ਵੱਲੋਂ ਦਰਜ ਕੀਤੀ ਗਈ ਐੱਫ. ਆਈ. ਆਰ. ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਐੱਸ. ਐੱਸ. ਸ਼ਿੰਦੇ ਅਤੇ ਜਸਟਿਸ ਐੱਨ. ਜੇ. ਜਾਮਦਾਰ ਦੀ ਬੈਂਚ ਨੇ ਕਿਹਾ ਕਿ ਐੱਫ. ਆਈ. ਆਰ. ਰੱਦ ਕਰਨ ਦੀ ਅਪੀਲ ਵਾਲੀ ਦੇਸ਼ਮੁਖ ਦੀ ਪਟੀਸ਼ਨ ਖਾਰਿਜ ਕੀਤੇ ਜਾਣ ਯੋਗ ਹੈ। 

ਇਹ ਖ਼ਬਰ ਪੜ੍ਹੋ- 'ਦਿ ਹੰਡ੍ਰੇਡ' ਦੇ ਓਪਨਿੰਗ ਮੁਕਾਬਲੇ 'ਚ ਹਰਮਨਪ੍ਰੀਤ ਨੇ ਖੇਡੀ ਧਮਾਕੇਦਾਰ ਪਾਰੀ


ਹਾਈਕੋਰਟ ਦੇ ਹੁਕਮ ਦੀ ਪਾਲਣਾ ਕਰਦੇ ਹੋਏ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵੱਲੋਂ ਕੀਤੀ ਗਈ ਸ਼ੁਰੂਆਤੀ ਜਾਂਚ ਤੋਂ ਬਾਦ ਦੇਸ਼ਮੁਖ ਅਤੇ ਕੁਝ ਅਣਪਛਾਤੇ ਲੋਕਾਂ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ ’ਚ 24 ਅਪ੍ਰੈਲ ਨੂੰ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਹਾਈਕੋਰਟ ਨੇ ਦੇਸ਼ਮੁਖ ਦੀ ਉਸ ਅਪੀਲ ਨੂੰ ਵੀ ਨਾ-ਮਨਜ਼ੂਰ ਕਰ ਦਿੱਤਾ ਜਿਸ ’ਚ ਉਨ੍ਹਾਂ ਨੇ ਅਪੀਲ ਦਰਜ ਕਰਨ ਲਈ ਸਮਾਂ ਦਿੱਤੇ ਜਾਣ ਦੀ ਖਾਤਰ ਫੈਸਲੇ ’ਤੇ ਰੋਕ ਲਗਾਉਣ ਦੀ ਬੇਨਤੀ ਕੀਤੀ ਸੀ।

ਇਹ ਖ਼ਬਰ ਪੜ੍ਹੋ- ਹਰਿਆਣਾ ਵਿਧਾਨ ਸਭਾ ਦੇ ਉਪ ਸਪੀਕਰ ਦੀ ਕਾਰ ’ਤੇ ਹਮਲੇ ਦੇ ਮਾਮਲੇ ’ਚ ਗ੍ਰਿਫਤਾਰ 5 ਕਿਸਾਨਾਂ ਨੂੰ ਮਿਲੀ ਜ਼ਮਾਨਤ


ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।

Gurdeep Singh

This news is Content Editor Gurdeep Singh