ਦਿੱਲੀ-ਲਖਨਊ ਹਾਈਵੇ 'ਤੇ ਵਾਪਰਿਆ ਰੂਹ ਕੰਬਾਊ ਹਾਦਸਾ, 6 ਲੋਕਾਂ ਦੀ ਮੌਤ, ਖੂਨ ਨਾਲ ਲਾਲ ਹੋਈ ਸੜਕ

05/14/2024 11:19:58 AM

ਨੈਸ਼ਨਲ ਡੈਸਕ : ਦਿੱਲੀ-ਲਖਨਊ ਨੈਸ਼ਨਲ ਹਾਈਵੇ 'ਤੇ ਗੜ੍ਹ ਇਲਾਕੇ ਦੇ ਪਿੰਡ 'ਚ ਬੀਤੀ ਰਾਤ ਹੋਏ ਇੱਕ ਵੱਡਾ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ, ਜਿਸ ਵਿਚ 6 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਦੌਰਾਨ ਹਾਈਵੇਅ 'ਤੇ ਤੇਜ਼ ਰਫ਼ਤਾਰ ਨਾਲ ਜਾ ਰਹੀ ਇੱਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਨੂੰ ਪਾਰ ਕਰਕੇ ਨੈਸ਼ਨਲ ਹਾਈਵੇ ਦੇ ਦੂਜੇ ਪਾਸੇ ਜਾ ਵੜੀ ਅਤੇ ਇੱਕ ਟਰੱਕ ਨਾਲ ਟਕਰਾ ਗਈ। ਜਿਸ ਕਾਰਨ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਇਹ ਹਾਦਸਾ ਸੋਮਵਾਰ ਰਾਤ ਕਰੀਬ 12 ਵਜੇ ਵਾਪਰਿਆ ਹੈ।

ਇਹ ਵੀ ਪੜ੍ਹੋ - ਦਿੱਲੀ ਦੇ IGI ਏਅਰਪੋਰਟ ਕੋਲ ਬਣ ਰਿਹਾ ਦੇਸ਼ ਦਾ ਸਭ ਤੋਂ ਵੱਡਾ ਮਾਲ, ਕਰੋੜਾਂ ਦੇ ਹਿਸਾਬ ਨਾਲ ਆਉਣਗੇ ਸੈਲਾਨੀ

ਦੱਸ ਦੇਈਏ ਕਿ ਹਾਦਸੇ ਦਾ ਸ਼ਿਕਾਰ ਹੋਈ ਨੀਲੇ ਰੰਗ ਦੀ ਐਕਸਲ ਸਿਕਸ ਕਾਰ ਨੰਬਰ ਯੂਪੀ 14 ਈ ਜ਼ੈੱਡ 2131 ਮੁਰਾਦਾਬਾਦ ਵੱਲ ਜਾ ਰਹੀ ਸੀ, ਜੋ ਕਰੀਬ 15 ਫੁੱਟ ਚੌੜੇ ਡਿਵਾਈਡਰ ਨੂੰ ਪਾਰ ਕਰਦੇ ਹੋਏ ਮੁਰਾਦਾਬਾਦ ਤੋਂ ਦਿੱਲੀ ਵੱਲ ਜਾ ਰਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ ਅਤੇ ਇਸ 'ਚ ਸਵਾਰ 6 ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ - ਅਕਸ਼ੈ ਤ੍ਰਿਤੀਆ ਤੋਂ ਬਾਅਦ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 10 ਗ੍ਰਾਮ ਸੋਨੇ ਦਾ ਭਾਅ

ਦੂਜੇ ਪਾਸੇ ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ, ਜਿਸ ਨੇ ਆਨੰਦ ਫਾਈਨਲ ਵਿਚ ਸਰਕਾਰੀ ਐਂਬੂਲੈਂਸ ਬੁਲਾ ਕੇ ਦੋਵਾਂ ਜ਼ਖ਼ਮੀਆਂ ਨੂੰ ਗੜ੍ਹ ਸੀ.ਐੱਸ.ਸੀ. ਵਿਚ ਇਲਾਜ ਲਈ ਭੇਜ ਦਿੱਤਾ। ਦੂਜੇ ਪਾਸੇ ਹਾਦਸੇ ਕਾਰਨ ਮਾਰੇ ਲਈ ਮ੍ਰਿਤਕਾਂ ਦੀਆਂ ਲਾਸ਼ਾਂ 'ਚੋਂ ਇੰਨਾ ਖੂਨ ਵਹਿ ਰਿਹਾ ਸੀ ਕਿ ਸੜਕ ਦੇ ਨਾਲ-ਨਾਲ ਕਾਰ ਅਤੇ ਉਸ ਦੀਆਂ ਸੀਟਾਂ ਲਾਲ ਹੋ ਗਈਆਂ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਵਿਖੇ ਭੇਜ ਦਿੱਤਾ ਅਤੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ - LPG ਗੈਸ ਸਿਲੰਡਰ ਤੋਂ ਲੈ ਕੇ ਬੈਂਕ ਖਾਤਿਆਂ ਦੇ ਨਿਯਮਾਂ 'ਚ 1 ਮਈ ਤੋਂ ਹੋਣ ਜਾ ਰਿਹਾ ਬਦਲਾਅ, ਜੇਬ 'ਤੇ ਪਵੇਗਾ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News