ਦਿੱਲੀ ''ਚ ਹੈਰਾਨ ਕਰਨ ਵਾਲੀ ਵਾਰਦਾਤ! ਪਤੀ ਦਾ ਪ੍ਰਾਈਵੇਟ ਪਾਰਟ ਵੱਢ ਕੇ ਔਰਤ ਹੋਈ ਫਰਾਰ

Saturday, Nov 02, 2024 - 05:29 PM (IST)

ਦਿੱਲੀ ''ਚ ਹੈਰਾਨ ਕਰਨ ਵਾਲੀ ਵਾਰਦਾਤ! ਪਤੀ ਦਾ ਪ੍ਰਾਈਵੇਟ ਪਾਰਟ ਵੱਢ ਕੇ ਔਰਤ ਹੋਈ ਫਰਾਰ

ਨਵੀਂ ਦਿੱਲੀ- ਦਿੱਲੀ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪਤਨੀ ਨੇ ਕਿਸੇ ਗੱਲ ਨੂੰ ਲੈ ਕੇ ਝਗੜੇ ਕਾਰਨ ਆਪਣੇ ਪਤੀ ਦਾ ਪ੍ਰਾਈਵੇਟ ਪਾਰਟ ਵੱਡ ਦਿੱਤਾ ਅਤੇ ਫਰਾਰ ਗਈ। ਪਤੀ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਜ਼ਖਮੀ ਵਿਅਕਤੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਹਾਲਾਂਕਿ ਅਜੇ ਤੱਕ ਇਸ ਵਾਰਦਾਤ ਨੂੰ ਅੰਜਾਮ ਦੇਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਦਰਅਸਲ ਮਾਮਲਾ ਉੱਤਰੀ ਦਿੱਲੀ ਦੇ ਰੂਪ ਨਗਰ ਇਲਾਕੇ ਦਾ ਹੈ। ਪੁਲਸ ਮੁਤਾਬਕ 1 ਨਵੰਬਰ ਨੂੰ ਇਕ ਵਿਅਕਤੀ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਉਸ ਦੀ ਪਤਨੀ ਨੇ ਉਸ ਦਾ ਪ੍ਰਾਈਵੇਟ ਪਾਰਟ ਵੱਢ ਦਿੱਤਾ ਹੈ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀ ਵਿਅਕਤੀ ਨੂੰ ਸਫਦਰਜੰਗ ਹਸਪਤਾਲ 'ਚ ਭਰਤੀ ਕਰਵਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਮੁਤਾਬਕ ਉਸ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਉਸਦੀ ਰਿਕਵਰੀ ਅਤੇ ਲਿਖਤੀ ਸ਼ਿਕਾਇਤ ਮਿਲਣ ਦੀ ਉਡੀਕ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਫਿਲਹਾਲ ਉਸ ਦੀ ਪਤਨੀ ਫਰਾਰ ਹੈ ਅਤੇ ਨੌਜਵਾਨ ਦੇ ਬਿਆਨ ਅਤੇ ਲਿਖਤੀ ਸ਼ਿਕਾਇਤ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਫਰਾਰ ਔਰਤ ਦੀ ਭਾਲ ਕੀਤੀ ਜਾ ਰਹੀ ਹੈ।


author

Rakesh

Content Editor

Related News