ਰੇਲਵੇ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਦੇਖਦੇ ਹੀ ਗੋਲੀ ਮਾਰ ਦਿਓ : ਕੇਂਦਰੀ ਮੰਤਰੀ

12/17/2019 10:16:46 PM

ਨਵੀਂ ਦਿੱਲੀ — ਨਾਗਰਿਕਤਾ ਕਾਨੂੰਨ ਖਿਲਫ ਦੇਸ਼ਭਰ 'ਚ ਚੱਲ ਰਹੇ ਪ੍ਰਦਰਸ਼ਨਾਂ 'ਚ ਕਈ ਥਾਵਾਂ 'ਤੇ ਹਿੰਸਾ ਵੀ ਦੇਖਣ ਨੂੰ ਮਿਲ ਰਹੀ ਹੈ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਬੰਗਾਲ 'ਚ ਟਰੇਨ ਨੂੰ ਅੱਗ ਲਗਾ ਦਿੱਤੀ ਗਈ ਤਾਂ ਅਸਾਮ 'ਚ ਵੀ ਕਈ ਰੇਲਵੇ ਸਟੇਸ਼ਨਾਂ 'ਤੇ ਭੰਨ੍ਹਤੋੜ ਕੀਤੀ ਗਈ। ਇਸ 'ਤੇ ਕੇਂਦਰੀ ਰੇਲਵੇ ਮੰਤਰੀ ਸੁਰੇਸ਼ ਅੰਗਾੜੀ ਨੇ ਤਾਂ ਇਹ ਤਕ ਕਹਿ ਦਿੱਤਾ ਕਿ ਜਨਤਕ ਜਾਇਦਾ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਦੇਖਦੇ ਹੀ ਗੋਲੀ ਮਾਰ ਦਿਓ। ਦੱਸ ਦਈਏ ਕਿ ਨਾਗਰਿਕਤਾ ਕਾਨੂੰਨ ਦੇ ਵਿਰੋਧ 'ਚ ਅਸਾਮ, ਅਰੁਣਾਚਲ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ ਸਣੇ ਦਿੱਲੀ 'ਚ ਜਨਤਕ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਕਈ ਥਾਵਾਂ 'ਤੇ ਪੱਥਰਬਾਜੀ ਦੀ ਘਟਨਾ ਹੋਈ ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕੀਤੀ।
ਅੰਗਾੜੀ ਨੇ ਕਿਹਾ, 'ਰੇਲਵੇ ਅਤੇ ਵਿਕਾਸ ਲਈ ਸਾਡੇ 13 ਲੱਖ ਕਰਮਚਾਰੀ ਕੰਮ ਕਰ ਰਹੇ ਹਨ। ਵਿਰੋਧੀ ਦੇ ਸਮਰਥਨ ਨਾਲ ਕੁਝ ਅਸਾਮਾਜਿਕ ਤੱਤ ਦੇਸ਼ 'ਚ ਸਮੱਸਿਆ ਪੈਦਾ ਕਰ ਰਹੇ ਹਨ। ਨਾਗਰਿਕਤਾ ਕਾਨੂੰਨ ਕਿਸੇ ਵੀ ਨਾਗਰਿਕ ਨੂੰ ਨੁਕਸਾਨ ਨਹੀਂ ਪਹੁੰਚਾਏਗਾ। ਅਸੀਂ ਅਫਗਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੇ ਘੱਟ ਗਿਣਤੀਆਂ ਨੂੰ ਇਥੇ ਰਹਿਣ ਦਾ ਅਧਿਕਾਰ ਦੇ ਰਹੇ ਹਾਂ। ਇਥੇ ਦੇ ਕੁਝ ਭਾਈਚਾਰੇ ਬਿਨਾਂ ਮਤਲਬ ਦੇਸ਼ ਦੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਰਹੇ ਹਨ ਅਤੇ ਇਸ 'ਚ ਕਾਂਗਰਸ ਵਰਗੀਆਂ ਪਾਰਟੀਆਂ ਦਾ ਸਮਰਥਨ ਹੈ। ਮੈਂ ਸੰਬੰਧਿਥ ਜ਼ਿਲਾ ਪ੍ਰਸ਼ਾਸਨ ਅਤੇ ਰੇਲਵੇ ਅਧਿਕਾਰੀਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਕੋਈ ਰੇਲਵੇ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਂਦਾ ਹੈ ਤਾਂ ਉਸ ਨੂੰ ਦੇਖਦੇ ਹੀ ਗੋਲੀ ਮਾਰ ਦਿੱਤੀ ਜਾਵੇ।'


Inder Prajapati

Content Editor

Related News