''ਸ਼ੂਟਰ ਦਾਦੀ'' ਚੰਦਰੋ ਤੋਮਰ ਕੋਰੋਨਾ ਪਾਜ਼ੇਟਿਵ

Tuesday, Apr 27, 2021 - 08:41 PM (IST)

''ਸ਼ੂਟਰ ਦਾਦੀ'' ਚੰਦਰੋ ਤੋਮਰ ਕੋਰੋਨਾ ਪਾਜ਼ੇਟਿਵ

ਨਵੀਂ ਦਿੱਲੀ - ‘ਸ਼ੂਟਰ ਦਾਦੀ’  ਦੇ ਨਾਮ ਤੋਂ ਮਸ਼ਹੂਰ ਨਿਸ਼ਾਨੇਬਾਜ਼ ਚੰਦਰੋ ਤੋਮਰ ਨੂੰ ਕੋਵਿਡ-19 ਲਈ ਪਾਜ਼ੇਟਿਵ ਪਾਇਆ ਗਿਆ ਹੈ। ਸ਼ੂਟਰ ਦਾਦੀ ਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਕਾਰਨ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਉੱਤਰ ਪ੍ਰਦੇਸ਼ ਦੇ ਬਾਗਪਤ ਦੀ ਰਹਿਣ ਵਾਲੀ 89 ਸਾਲਾ ਨਿਸ਼ਾਨੇਬਾਜ਼ ਚੰਦਰੋ ਤੋਮਰ ਦੇ ਟਵਿੱਟਰ ਪੇਜ਼ 'ਤੇ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ

‘ਸ਼ੂਟਰ ਦਾਦੀ’  ਦੇ ਟਵਿਟਰ ਪੇਜ 'ਤੇ ਲਿਖਿਆ ਗਿਆ ਹੈ, ‘ਦਾਦੀ ਚੰਦਰੋ ਤੋਮਰ ਕੋਰੋਨਾ ਪਾਜ਼ੇਟਿਵ ਹਨ ਅਤੇ ਸਾਹ ਦੀ ਪ੍ਰੇਸ਼ਾਨੀ ਦੇ ਚੱਲਦੇ ਹਸਪਤਾਲ ਵਿੱਚ ਦਾਖਲ ਹਨ। ਰੱਬ ਸਭ ਦੀ ਰੱਖਿਆ ਕਰੇ- ਪਰਿਵਾਰ।’ ਟਵਿੱਟਰ 'ਤੇ ਸ਼ੂਟਰ ਦਾਦੀ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਮਿਲਦੇ ਹੀ ਯੂਜਰਸ ਨੇ ਉਨ੍ਹਾਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕਰਦੇ ਹੋਏ ਮੈਸੇਜ ਕੀਤੇ। 

ਵਿਸ਼ਵ ਦੀ ਸਭ ਤੋਂ ਵੱਧ ਉਮਰ ਦੀ ਨਿਸ਼ਾਨੇਬਾਜ਼
ਚੰਦਰੋ ਤੋਮਰ ਨੇ ਜਦੋਂ ਨਿਸ਼ਾਨੇਬਾਜ਼ੀ ਨੂੰ ਅਪਣਾਇਆ ਉਦੋਂ ਉਨ੍ਹਾਂ ਦੀ ਉਮਰ 60 ਸਾਲ ਤੋਂ ਜ਼ਿਆਦਾ ਸੀ ਪਰ ਇਸਦੇ ਬਾਅਦ ਉਨ੍ਹਾਂ ਨੇ ਕਈ ਰਾਸ਼ਟਰੀ ਮੁਕਾਬਲੇ ਜਿੱਤੀ ਅਤੇ ਇੱਥੇ ਤੱਕ ਉਨ੍ਹਾਂ 'ਤੇ ਇੱਕ ਫਿਲਮ ਵੀ ਬਣਾਈ ਗਈ ਹੈ। ਉਨ੍ਹਾਂ ਨੂੰ ਵਿਸ਼ਵ ਦੀ ਸਭ ਤੋਂ ਵੱਧ ਉਮਰ ਦੀ ਨਿਸ਼ਾਨੇਬਾਜ਼ ਮੰਨਿਆ ਜਾਂਦਾ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


author

Inder Prajapati

Content Editor

Related News