‘ਸ਼ੂਟਰ ਦਾਦੀ’ ਚੰਦਰੋ ਤੋਮਰ ਨੂੰ ਹੋਇਆ ਕੋਰੋਨਾ, ਹਸਪਤਾਲ ’ਚ ਦਾਖ਼ਲ

04/27/2021 1:16:47 PM

ਨਵੀਂ ਦਿੱਲੀ (ਭਾਸ਼ਾ) : ‘ਸ਼ੂਟਰ ਦਾਦੀ’ ਦੇ ਨਾਮ ਤੋਂ ਮਸ਼ਹੂਰ ਨਿਸ਼ਾਨੇਬਾਜ਼ ਚੰਦਰੋ ਤੋਮਰ ਨੂੰ ਕੋਵਿਡ-19 ਲਈ ਪਾਜ਼ੇਟਿਵ ਪਾਇਆ ਗਿਆ ਹੈ ਅਤੇ ਸਾਹ ਲੈਣ ਵਿਚ ਪਰੇਸ਼ਾਨੀ ਕਾਰਨ ਉਨ੍ਹਾਂ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ : ਆਸਟ੍ਰੇਲੀਆਈ ਕ੍ਰਿਕਟਰ ਕਮਿੰਸ ਨੇ ਕੋਰੋਨਾ ਖ਼ਿਲਾਫ਼ ਭਾਰਤ ਦੀ ਮਦਦ ਲਈ ਵਧਾਇਆ ਹੱਥ, ਦਿੱਤੇ 50 ਹਜ਼ਾਰ ਡਾਲਰ

ਉਤਰ ਪ੍ਰਦੇਸ਼ ਦੇ ਬਾਗਪਤ ਦੀ ਰਹਿਣ ਵਾਲੀ 89 ਸਾਲਾ ਨਿਸ਼ਾਨੇਬਾਜ਼ ਦੇ ਟਵਿਟਰ ਪੇਜ਼ ’ਤੇ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੇ ਟਵਿਟਰ ਪੇਜ਼ ’ਤੇ ਲਿਖਿਆ ਗਿਆ ਹੈ, ‘ਦਾਦੀ ਚੰਦਰੋ ਤੋਮਰ ਕੋਰੋਨਾ ਪਾਜ਼ੇਟਿਵ ਹੈ ਅਤੇ ਸਾਹ ਦੀ ਪਰੇਸ਼ਾਨੀ ਦੇ ਚਲਦੇ ਹਸਪਤਾਲ ਵਿਚ ਦਾਖ਼ਲ ਹੈ। ਇਸ਼ਵਰ ਸਾਰਿਆਂ ਦੀ ਰੱਖਿਆ ਕਰੇ-ਪਰਿਵਾਰ।’ 

ਇਹ ਵੀ ਪੜ੍ਹੋ : ਕ੍ਰਿਕਟਰ ਆਰ. ਅਸ਼ਵਿਨ ਵੱਲੋਂ IPL ਛੱਡਣ ਦਾ ਐਲਾਨ, ਕਿਹਾ- ਪਰਿਵਾਰ ਕੋਰੋਨਾ ਨਾਲ ਲੜ ਰਿਹੈ ਜੰਗ

ਚੰਦਰੋ ਤੋਮਰ ਨੇ ਜਦੋਂ ਨਿਸ਼ਾਨੇਬਾਜ਼ੀ ਨੂੰ ਅਪਣਾਇਆ, ਉਦੋਂ ਉਨ੍ਹਾਂ ਦੀ ਉਮਰ 60 ਸਾਲ ਤੋਂ ਜ਼ਿਆਦਾ ਸੀ ਪਰ ਇਸ ਦੇ ਬਾਅਦ ਉਨ੍ਹਾਂ ਨੇ ਕਈ ਰਾਸ਼ਟਰੀ ਮੁਕਾਬਲੇ ਜਿੱਤੇ ਅਤੇ ਇੱਥੋਂ ਤੱਕ ਕਿ ਉਨ੍ਹਾਂ ’ਤੇ ਇਕ ਫ਼ਿਲਮ ਵੀ ਬਣਾਈ ਗਈ ਹੈ। ਉਨ੍ਹਾਂ ਨੂੰ ਵਿਸ਼ਵ ਦੀ ਸਭ ਤੋਂ ਜ਼ਿਆਦਾ ਉਮਰ ਵਾਲੀ ਨਿਸ਼ਾਨੇਬਾਜ਼ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ : ਵਾਇਰਸ ਨੇ ਲੱਭਿਆ ਇਕ ਹੋਰ ਰਸਤਾ, ਇੰਝ ਪਹੁੰਚ ਰਿਹੈ ਫੇਫੜਿਆਂ ਤੱਕ

cherry

This news is Content Editor cherry