ਮਣੀਪੁਰ ’ਚ ਫਿਰ ਗੋਲੀਬਾਰੀ

Friday, Oct 18, 2024 - 12:44 AM (IST)

ਮਣੀਪੁਰ ’ਚ ਫਿਰ ਗੋਲੀਬਾਰੀ

ਇੰਫਾਲ, (ਭਾਸ਼ਾ)- ਮਣੀਪੁਰ ਦੇ ਇੰਫਾਲ ਪੱਛਮੀ ਜ਼ਿਲੇ ਦੇ ਕੋਤਰੁਕ ਪਿੰਡ ’ਚ ਵੀਰਵਾਰ ਨੂੰ 2 ਸਮੂਹਾਂ ਵਿਚਾਲੇ ਗੋਲੀਬਾਰੀ ਹੋਈ। ਪੁਲਸ ਨੇ ਇਹ ਜਾਣਕਾਰੀ ਦਿੱਤੀ।

ਇਹ ਘਟਨਾ ਅਜਿਹੇ ਸਮੇਂ ਹੋਈ ਹੈ ਜਦੋਂ ਦਿੱਲੀ ’ਚ ਮੇਇਤੀ ਅਤੇ ਕੁਕੀ ਭਾਈਚਾਰਿਆਂ ਦੇ ਵਿਧਾਇਕਾਂ ਵਿਚਾਲੇ ਸੰਘਰਸ਼ ਦਾ ਸ਼ਾਂਤੀਪੂਰਨ ਹੱਲ ਕੱਢਣ ਲਈ ਹੋਈ ਗੱਲਬਾਤ ਨੂੰ 48 ਘੰਟੇ ਵੀ ਨਹੀਂ ਹੋਏ ਹਨ।

ਪੁਲਸ ਨੇ ਦੱਸਿਆ ਕਿ ਹਥਿਆਰਬੰਦ ਹਮਲਾਵਰਾਂ ਨੇ ਕਾਂਗਪੋਕਪੀ ਜ਼ਿਲੇ ਦੀਆਂ ਪਹਾੜੀਆਂ ਤੋਂ ਹੇਠਲੇ ਇਲਾਕੇ ਕੋਤਰੁਕ ਪਿੰਡ ’ਤੇ ਹਮਲਾ ਕੀਤਾ, ਜਿਸ ਤੋਂ ਬਾਅਦ ਵਿਲੇਜ ਵਾਲੰਟੀਅਰਾਂ ਨੇ ਜਵਾਬੀ ਕਾਰਵਾਈ ਕੀਤੀ। ਗੋਲੀਬਾਰੀ ਤੋਂ ਬਾਅਦ ਸਥਿਤੀ ’ਤੇ ਕਾਬੂ ਪਾਉਣ ਅਤੇ ਵਿਵਸਥਾ ਬਹਾਲ ਕਰਨ ਲਈ ਵੱਡੀ ਗਿਣਤੀ ’ਚ ਸੁਰੱਖਿਆ ਫੋਰਸਾਂ ਨੂੰ ਤਾਇਨਾਤ ਕੀਤਾ ਗਿਆ।


author

Rakesh

Content Editor

Related News