ਦੇਰ ਰਾਤ ਨਾਕੇ ''ਤੇ ਪੁਲਸ ਤੇ ਡਾਕੂਆਂ ਵਿਚਾਲੇ ਹੋਇਆ ਮੁਕਾਬਲਾ, 2 ਗ੍ਰਿਫ਼ਤਾਰ, 4 ਫਰਾਰ
Saturday, Jan 21, 2023 - 01:25 AM (IST)
ਗੋਵਾਲਪਾਰਾ (ਭਾਸ਼ਾ): ਆਸਾਮ ਦੇ ਗੋਵਾਲਪਾਰਾ ਜ਼ਿਲ੍ਹੇ 'ਚ ਪੁਲਸ ਅਤੇ ਡਾਕੂਆਂ ਵਿਚਾਲੇ ਮੁਕਾਬਲਾ ਹੋਇਆ, ਜਿਸ ਤੋਂ ਬਾਅਦ ਦੋ ਡਾਕੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਨਾਬਾਲਗਾ ਨਾਲ ਜਬਰ-ਜ਼ਿਨਾਹ ਅਤੇ ਜਬਰੀ ਧਰਮ ਪਰਿਵਰਤਨ ਦੀ ਕੋਸ਼ਿਸ਼ ਦੇ ਮਾਮਲੇ 'ਚ 50 ਸਾਲਾ ਔਰਤ ਗ੍ਰਿਫ਼ਤਾਰ
ਪੁਲਸ ਅਧਿਕਾਰੀ ਮੁਤਾਬਕ ਇਨ੍ਹਾਂ ਦੋ ਡਾਕੂਆਂ ਦੀ ਗ੍ਰਿਫ਼ਤਾਰੀ ਨਾਲ ਅਸਾਮ ਅਤੇ ਮੇਘਾਲਿਆ ਵਿਚ ਕਈ ਡਕੈਤੀਆਂ ਵਿਚ ਸ਼ਾਮਲ ਗਿਰੋਹ ਦੇ ਕੁੱਲ੍ਹ 10 'ਚੋਂ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀ ਲੁਟੇਰਿਆਂ ਦੀ ਭਾਲ ਜਾਰੀ ਹੈ। ਲੁਟੇਰਿਆਂ ਦੇ ਗਿਰੋਹ ਦੇ ਮੈਂਬਰਾਂ ਦੀ ਹਰਕਤ ਦੀ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਵੀਰਵਾਰ ਰਾਤ ਨੂੰ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ 'ਚ ਨਾਕੇਬੰਦੀ ਕਰਕੇ ਜਾਂਚ ਤੇਜ਼ ਕਰ ਦਿੱਤੀ ਸੀ।
ਇਹ ਖ਼ਬਰ ਵੀ ਪੜ੍ਹੋ - ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ, 40 ਦਿਨਾਂ ਲਈ ਜੇਲ੍ਹ ਤੋਂ ਆਵੇਗਾ ਬਾਹਰ
ਪੁਲਸ ਅਧਿਕਾਰੀ ਨੇ ਦੱਸਿਆ, ''ਰਾਤ ਨੂੰ ਤਕਰੀਬਨ 11 ਵਜੇ ਸਾਡੀ ਟੀਮ ਨੇ ਤਿਪਲਾਈ-ਕਾਹਿਬਾੜੀ ਰੋਡ ਨੇੜੇ ਡਾਕੂਆਂ ਨੂੰ ਲਿਜਾ ਰਹੇ ਇਕ ਵਾਹਨ ਨੂੰ ਰੋਕਿਆ। ਉਨ੍ਹਾਂ ਨੇ ਪੁਲਸ ਮੁਲਾਜ਼ਮਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ ਅਤੇ ਗੱਡੀ ਨੂੰ ਪਿੱਛੇ ਛੱਡ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿਚ ਕੋਈ ਪੁਲਸ ਮੁਲਾਜ਼ਮ ਜ਼ਖਮੀ ਨਹੀਂ ਹੋਇਆ, ਹਾਲਾਂਕਿ ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕੋਈ ਡਾਕੂ ਜ਼ਖਮੀ ਹੋਇਆ ਹੈ ਜਾਂ ਨਹੀਂ। ਉਨ੍ਹਾਂ ਦੱਸਿਆ ਕਿ ਦੋ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਜਦਕਿ ਚਾਰ ਹੋਰ ਹਨੇਰੇ ਦਾ ਫਾਇਦਾ ਚੁੱਕ ਕੇ ਭੱਜਣ ਵਿਚ ਕਾਮਯਾਬ ਹੋ ਗਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।