ਸ਼ੋਪੀਆ ਮੁਕਾਬਲਾ : ਲਸ਼ਕਰ ਦਾ ਇਕ ਅੱਤਵਾਦੀ ਢੇਰ, ਇਕ ਨੇ ਆਤਮਸਮਰਪਣ ਕੀਤਾ

Saturday, Jun 26, 2021 - 11:15 AM (IST)

ਸ਼ੋਪੀਆ ਮੁਕਾਬਲਾ : ਲਸ਼ਕਰ ਦਾ ਇਕ ਅੱਤਵਾਦੀ ਢੇਰ, ਇਕ ਨੇ ਆਤਮਸਮਰਪਣ ਕੀਤਾ

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ ਅਤੇ ਇਕ ਹੋਰ ਨੇ ਆਤਮਸਮਰਪਣ ਕੀਤਾ। ਪੁਲਸ ਬੁਲਾਰੇ ਨੇ ਸ਼ੁੱਕਰਵਾਰ ਸ਼ਾਮ ਇਹ ਜਾਣਕਾਰੀ ਦਿੱਤੀ। ਇਸ ਵਿਚ ਕਸ਼ਮੀਰ ਰੇਂਜ ਦੇ ਪੁਲਸ ਜਨਰਲ ਇੰਸਪੈਕਟਰ (ਆਈ.ਜੀ.ਪੀ.) ਵਿਜੇ ਕੁਮਾਰ ਨੇ ਮੁਕਾਬਲੇ ਦੌਰਾਨ ਅੱਤਵਾਦੀਆਂ ਨੂੰ ਆਤਮਸਮਰਮਪਣ ਕਰਨ ਲਈਰਾਜੀ ਕਰਨ ਲਈ ਸੁਰੱਖਿਆ ਫ਼ੋਰਸਾਂ ਨੂੰ ਵਧਾਈ ਦਿੱਤੀ। ਪੁਲਸ ਬੁਲਾਰੇ ਨੇ ਕਿਹਾ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਫ਼ੌਜ, ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਅਤੇ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਸ਼ੋਪੀਆਂ ਜ਼ਿਲ੍ਹੇ ਦੇ ਹਾਂਜੀਪੋਰਾ 'ਚ ਸੰਯੁਕਤ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ। ਸੁਰੱਖਿਆ ਫ਼ੋਰਸ ਦੇ ਜਵਾਨ ਸ਼ੱਕੀ ਇਲਾਕੇ ਵੱਲ ਵੱਧ ਰਹੇ ਸਨ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ 'ਚ ਸੁਰੱਖਿਆ ਫ਼ੋਰਸਾਂ ਨੇ ਵੀ ਗੋਲੀਆਂ ਚਲਾਉਣੀਆਂ ਸ਼ੁਰੂ ਕੀਤੀਆਂ। ਉਨ੍ਹਾਂ ਕਿਹਾ,''ਅੱਤਵਾਦੀਆਂ ਨੂੰ ਆਤਮਸਮਰਪਣ ਕਰਨ ਦੇ ਕਈ ਮੌਕੇ ਦਿੱਤੇ ਗਏ ਪਰ ਉਨ੍ਹਾਂ ਨੇ ਆਤਮਸਮਰਪਣ ਦੀ ਅਪੀਲ ਖਾਰਜ ਕਰ ਦਿੱਤੀ ਅਤੇ ਸੁਰੱਖਿਆ ਫ਼ੋਰਸਾਂ 'ਤੇ ਗੋਲੀਬਾਰੀ ਕੀਤੀ, ਜਿਸ ਦਾ ਜਵਾਬੀ ਕਾਰਵਾਈ 'ਚ ਮੁਕਾਬਲਾ ਹੋਇਆ।''

ਉਨ੍ਹਾਂ ਦੱਸਿਆ ਕਿ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਉਸ ਦੀ ਲਾਸ਼ ਮੁਕਾਬਲੇ ਵਾਲੀ ਜਗ੍ਹਾ ਤੋਂ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਇਕ ਹੋਰ ਘਿਰੇ ਹੋਏ ਅੱਤਵਾਦੀ ਦੇ ਪਰਿਵਾਰ ਦੇ ਮੈਂਬਰਾਂ ਨੂੰ ਆਪਣੇ ਪੁੱਤਰ ਨੂੰ ਆਤਮਸਮਰਪਣ ਕਰਨ ਲਈ ਮਨਾਉਣ ਲਈ ਮੁਕਾਬਲੇ ਵਾਲੀ ਜਗ੍ਹਾ ਬੁਲਾਇਆ ਗਿਆ। ਉਨ੍ਹਾਂ ਕਿਹਾ,''ਪੁਲਸ, ਸੁਰੱਖਿਆ ਫ਼ੋਰਸਾਂ ਦੀਆਂ ਕੋਸ਼ਿਸ਼ਾਂ ਅਤੇ ਵਾਰ-ਵਾਰ ਆਤਮਸਮਰਪਣ ਦੀ ਅਪੀਲ ਕਾਰਨ ਘਿਰੇ ਹੋਏ ਅੱਤਵਾਦੀ ਨੇ ਆਤਮਸਮਰਪਣ ਕਰ ਦਿੱਤਾ।'' ਉਨ੍ਹਾਂ ਕਿਹਾ ਕਿ ਫੜੇ ਗਏ ਅੱਤਵਾਦੀ ਦੀ ਪਛਾਣ ਸ਼ਾਹਿਲ ਰਮਜਾਨ ਡਾਰ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਸ ਰਿਕਾਰਡ ਅਨੁਸਾਰ, ਡਰ ਲਸ਼ਕਰ ਮਾਰਚ 2021 'ਚ ਜੁੜਿਆ ਸੀ। ਉਨ੍ਹਾਂ ਕਿਹਾ,''ਮਾਰੇ ਗਏ ਅੱਤਵਾਦੀ ਦੀ ਪਛਾਣ ਮੁਰਤਜਾ ਦੇ ਰੂਪ 'ਚ ਹੋਈ ਹੈ, ਜੋ ਲਸ਼ਕਰ ਨਾਲ ਜੁੜਿਆ ਸੀ। ਮੁਕਾਬਲੇ ਵਾਲੀ ਜਗ੍ਹਾ ਤੋਂ ਇਤਰਾਜ਼ਯੋਗ ਸਮੱਗਰੀ, ਹਥਿਆਰ ਅਤੇ ਗੋਲਾ ਬਰਾਮਦ, ਇਕ ਏ.ਕੇ.-56 ਰਾਈਫ਼ਲ, ਇਕ ਪਿਸਤੌਲ, ਤਿੰਨ ਏ.ਕੇ.-ਮੈਗਜ਼ੀਨ, 2 ਗ੍ਰਨੇਡ ਬਰਾਮਦ ਕੀਤੇ ਗਏ।


author

DIsha

Content Editor

Related News