ਸ਼ੋਪੀਆਂ ''ਚ ਫੌਜ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਜਾਰੀ, 3 ਅੱਤਵਾਦੀ ਢੇਰ

07/10/2018 3:00:26 PM

ਸ਼੍ਰੀਨਗਰ— ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਅੱਤਵਾਦੀਆਂ ਅਤੇ ਸੁਰੱਖਿਆ ਫੋਰਸ ਦੇ ਵਿਚਕਾਰ ਮੁਕਾਬਲਾ ਜਾਰੀ ਹੈ। ਸੁਰੱਖਿਆ ਫੋਰਸ ਨੇ ਹੁਣ ਤੱਕ ਦੇ ਅਪਰੇਸ਼ਨ 'ਚ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਮੌਕੇ 'ਤੇ ਮਾਰੇ ਗਏ ਦੋਵਾਂ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕੀਤੀ ਗਈਆਂ ਹਨ। ਮੁਠਭੇੜ 'ਚ ਗੋਲੀ ਲੱਗਣ ਨਾਲ ਦੋ ਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਆ ਰਹੀ ਹੈ। ਇਸ ਦੌਰਾਨ ਮਿਲੀ ਜਾਣਕਾਰੀ 'ਚ ਜਿਸ ਘਰ 'ਚ ਅੱਤਵਾਦੀ ਲੁੱਕੇ ਹਨ, ਸੁਰੱਖਿਆ ਫੋਰਸ ਨੇ ਉਸ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਖਾਲੀ ਕਰਵਾਇਆ ਹੈ। ਮੰਗਲਵਾਰ ਨੂੰ ਸੁਰੱਖਿਆ ਫੋਰਸ ਨੂੰ ਜਾਣਕਾਰੀ ਮਿਲੀ ਸੀ ਕਿ ਲੱਗਭਗ 5 ਤੋਂ 6 ਅੱਤਵਾਦੀ ਸ਼ੋਪੀਆਂ ਦੇ ਕੁੰਦਾਲਾਨ ਇਲਾਕੇ 'ਚ ਦੇਖੇ ਗਏ ਹਨ। ਇਸ ਤੋਂ ਬਾਅਦ ਸਰਚ ਅਪਰੇਸ਼ਨ ਚਲਾਇਆ ਗਿਆ। ਅੱਤਵਾਦੀਆਂ ਨੂੰ ਘੇਰ ਲਿਆ ਹੈ ਅਤੇ ਐਨਕਾਉਂਟਰ ਜਾਰੀ ਹੈ। ਇਸ ਤੋਂ ਇਲਾਵਾ ਆਲੇ-ਦੁਆਲੇ ਦੇ ਘਰਾਂ 'ਚ ਰਹਿਣ ਵਾਲੇ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਲਈ ਬਚਾਅ ਮੁਹਿੰਮ ਵੀ ਚਲਾਈ ਜਾ ਰਹੀ ਹੈ।


Related News