ਸ਼ੋਪੀਆਂ 'ਚ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ 'ਚ ਮਾਰੇ ਗਏ 4 ਅੱਤਵਾਦੀ
Wednesday, Apr 22, 2020 - 11:07 AM (IST)

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ 'ਚ ਬੁੱਧਵਾਰ ਨੂੰ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ 'ਚ 4 ਅੱਤਵਾਦੀ ਮਾਰੇ ਗਏ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਫੋਰਸਾਂ ਨੇ ਸ਼ੋਪੀਆਂ ਦੇ ਮੇਲਹੋਰਾ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਮੰਗਲਵਾਰ ਰਾਤ ਨੂੰ ਉੱਥੇ ਘੇਰਾਬੰਦੀ ਕੀਤੀ ਅਤੇ ਤਲਾਸ਼ ਮੁਹਿੰਮ ਚਲਾਈ।
ਉਨਾਂ ਨੇ ਦੱਸਿਆ ਕਿ ਉੱਥੇ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸੁਰੱਖਿਆ ਫੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਹਾਲੇ ਤੱਕ ਮੁਕਾਬਲੇ 'ਚ 4 ਅੱਤਵਾਦੀ ਮਾਰੇ ਗਏ ਹਨ। ਆਖਰੀ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ। ਉਨਾਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ।