ਗੁਜਰਾਤ ''ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਬੰਦ ਰੱਖੀਆ ਦੁਕਾਨਾਂ

Sunday, Feb 17, 2019 - 12:33 PM (IST)

ਗੁਜਰਾਤ ''ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਬੰਦ ਰੱਖੀਆ ਦੁਕਾਨਾਂ

ਅਹਿਮਦਾਬਾਦ- ਗੁਜਰਾਤ ਦੇ ਵੱਖ-ਵੱਖ ਹਿੱਸਿਆ 'ਚ ਦੁਕਾਨਦਾਰਾਂ ਨੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ਨੀਵਾਰ ਨੂੰ ਆਪਣੀਆਂ ਦੁਕਾਨਾਂ ਬੰਦ ਰੱਖੀਆਂ। ਲੋਕਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਜੁਟਾਉਂਦੇ ਹੋਏ ਵਿਰੋਧ ਪ੍ਰਦਰਸ਼ਨ ਕੀਤੇ।

ਅਹਿਮਦਾਬਾਦ, ਸੂਰਤ, ਵਡੋਦਰਾ, ਰਾਜਕੋਟਾ ਅਤੇ ਭਾਵਨਗਰ ਸਮੇਤ ਕਈ ਸ਼ਹਿਰਾਂ 'ਚ ਖਰੀਦਦਾਰੀ ਕੇਂਦਰ ਵੀਰਾਨ ਰਹੇ। ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਵੀਰਵਾਰ ਨੂੰ ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਹੋਏ ਹਮਲੇ ਦੇ ਵਿਰੋਧ 'ਚ ਪਾਕਿਸਤਾਨ ਦੇ ਝੰਡੇ ਵੀ ਸਾੜੇ ਅਤੇ ਅੱਤਵਾਦੀਆਂ ਦੇ ਪੁਤਲੇ ਵੀ ਫੂਕੇ।

ਜ਼ਿਕਰਯੋਗ ਹੈ ਕਿ ਹਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਹੈ। ਹਮਲੇ ਤੋਂ ਗੁੱਸੇ 'ਚ ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨ ਵਿਰੁੱਧ ਨਾਅਰੇ ਵੀ ਲਗਾਏ ਅਤੇ ਬਦਲਾ ਲੈਣ ਦੀ ਮੰਗ ਵੀ ਕੀਤੀ। ਸੂਬੇ 'ਚ ਕਈ ਥਾਵਾਂ 'ਤੇ ਲੋਕਾਂ ਨੇ ਸ਼ਾਂਤੀਪੂਰਨ ਢੰਗ ਨਾਲ ਸ਼ਰਧਾਂਜਲੀ ਵੀ ਦਿੱਤੀ ਅਤੇ ਕੈਂਡਲ ਮਾਰਚ ਵੀ ਕੱਢੀ ਗਈ।


author

Iqbalkaur

Content Editor

Related News