ਮੇਰਠ ''ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6 ਦੀ ਮੌਤ

Tuesday, Feb 24, 2026 - 10:02 AM (IST)

ਮੇਰਠ ''ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6 ਦੀ ਮੌਤ

ਮੇਰਠ (ਬਿਊਰੋ): ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਇੱਥੇ ਲਿਸਾੜੀ ਗੇਟ ਥਾਣਾ ਖੇਤਰ ਦੇ ਕਿਦਵਈ ਨਗਰ ਵਿੱਚ ਇੱਕ ਮਕਾਨ ਵਿੱਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 5 ਮਾਸੂਮ ਬੱਚੇ ਵੀ ਸ਼ਾਮਲ ਹਨ। ਇਸ ਹਾਦਸੇ ਵਿੱਚ ਇੱਕ ਮਹਿਲਾ ਗੰਭੀਰ ਰੂਪ ਵਿੱਚ ਝੁਲਸ ਗਈ ਹੈ, ਜਿਸ ਦਾ ਇਲਾਜ ਹਸਪਤਾਲ ਵਿੱਚ ਜਾਰੀ ਹੈ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ।

ਇਹ ਵੀ ਪੜ੍ਹੋ : ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਕੱਪੜਿਆਂ ਦੇ ਸਟਾਕ ਕਾਰਨ ਤੇਜ਼ੀ ਨਾਲ ਫੈਲੀ ਅੱਗ
ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸੋਮਵਾਰ ਰਾਤ ਕਰੀਬ 8 ਵਜੇ ਇਕਬਾਲ ਅਹਿਮਦ ਦੇ ਮਕਾਨ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਮਕਾਨ ਵਿੱਚ ਕੱਪੜਿਆਂ ਦੀ ਸਿਲਾਈ ਦਾ ਕੰਮ ਹੁੰਦਾ ਸੀ ਅਤੇ ਉੱਥੇ ਭਾਰੀ ਮਾਤਰਾ ਵਿੱਚ ਕੱਪੜੇ ਰੱਖੇ ਹੋਏ ਸਨ। ਅਚਾਨਕ ਲੱਗੀ ਅੱਗ ਨੇ ਕੱਪੜਿਆਂ ਕਾਰਨ ਭਿਆਨਕ ਰੂਪ ਧਾਰ ਲਿਆ ਅਤੇ ਦੇਖਦੇ ਹੀ ਦੇਖਦੇ ਪੂਰੇ ਮਕਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਪੁਲਸ ਦੀ ਮੁਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ‘ਭਾਰਤ ਟੈਕਸੀ’ ਨਾਲ ਬਦਲੇਗੀ ਹੁਣ ਡਰਾਈਵਰਾਂ ਦੀ ਕਿਸਮਤ! ਅਮਿਤ ਸ਼ਾਹ ਦਾ ਵੱਡਾ ਬਿਆਨ

ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਹਾਦਸੇ ਵਿੱਚ 7 ਲੋਕ ਬੁਰੀ ਤਰ੍ਹਾਂ ਝੁਲਸ ਗਏ ਸਨ, ਜਿਨ੍ਹਾਂ ਨੂੰ ਤੁਰੰਤ ਰਾਜਧਾਨੀ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਹਸਪਤਾਲ ਪਹੁੰਚਣ 'ਤੇ 6 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਰੁਕਸਾਰ (25 ਸਾਲ), ਮਹਿਬਿਸ਼ (12 ਸਾਲ), ਹੰਮਾਦ (4 ਸਾਲ), ਅਕਦਸ (4 ਸਾਲ), ਨਾਬੀਆ (4 ਮਹੀਨੇ), ਇਨਾਇਤ (4 ਮਹੀਨੇ) ਵਜੋਂ ਹੋਈ ਹੈ। ਇਸ ਹਾਦਸੇ ਵਿੱਚ 55 ਸਾਲਾ ਅਮੀਰ ਬਾਨੋ ਗੰਭੀਰ ਜ਼ਖਮੀ ਹੈ, ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦਰਦਨਾਕ ਘਟਨਾ ਤੋਂ ਬਾਅਦ ਇਲਾਕੇ ਵਿੱਚ ਮਾਤਮ ਪਸਰ ਗਿਆ ਹੈ।

ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News