ਨਿੱਜੀ ਰੰਜਿਸ਼ ਕਾਰਨ Welcome ਇਲਾਕੇ ''ਚ ਚੱਲੀਆਂ ਤਾੜ-ਤਾੜ ਗੋਲੀਆਂ, ਬਾਲਕੋਨੀ ''ਚ ਖੜ੍ਹੀ ਕੁੜੀ ਨੂੰ ਲੱਗੀ ਗੋਲੀ

Saturday, Oct 19, 2024 - 10:49 PM (IST)

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਸ਼ਨੀਵਾਰ ਨੂੰ ਹੋਈ ਤਾਬੜਤੋੜ ਗੋਲੀਬਾਰੀ ਕਾਰਨ ਹਿੱਲ ਗਈ। ਉੱਤਰ-ਪੂਰਬੀ ਦਿੱਲੀ ਦੇ ਵੈਲਕਮ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਝੜਪ ਤੋਂ ਬਾਅਦ ਅੰਨ੍ਹੇਵਾਹ ਗੋਲੀਬਾਰੀ ਹੋਈ। ਇਹ ਘਟਨਾ ਵੈਲਕਮ ਇਲਾਕੇ ਦੇ ਜ਼ੈੱਡ ਬਲਾਕ ਦੀ ਹੈ ਜਿੱਥੇ ਗੋਲੀਬਾਰੀ ਕਾਰਨ ਲੋਕ ਡਰ ਗਏ।

ਸਥਾਨਕ ਲੋਕਾਂ ਮੁਤਾਬਕ ਕਰੀਬ 60 ਰਾਊਂਡ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ ਦੌਰਾਨ ਘਰ ਦੀ ਬਾਲਕੋਨੀ 'ਚ ਖੜ੍ਹੀ ਇਕ 22 ਸਾਲਾਂ ਦੀ ਲੜਕੀ ਦੀ ਛਾਤੀ 'ਚ ਗੋਲੀ ਲੱਗੀ। ਰਿਪੋਰਟ ਮੁਤਾਬਕ ਗੋਲੀਬਾਰੀ ਦੀ ਇਹ ਘਟਨਾ ਨਿੱਜੀ ਰੰਜਿਸ਼ ਕਾਰਨ ਵਾਪਰੀ ਹੈ। ਘਟਨਾ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ।

ਇਹ ਵੀ ਪੜ੍ਹੋ : ਆਉਣ ਵਾਲੇ ਸਮੇਂ 'ਚ ਭਾਰਤ ਦੀਆਂ ਸੜਕਾਂ ਅਮਰੀਕਾ ਤੋਂ ਬਿਹਤਰ ਹੋਣਗੀਆਂ : ਗਡਕਰੀ

ਅਧਿਕਾਰੀਆਂ ਨੇ ਕੀ ਕਿਹਾ?
ਇਸ ਘਟਨਾ ਬਾਰੇ ਉੱਤਰ-ਪੂਰਬੀ ਦਿੱਲੀ ਦੇ ਡੀਸੀਪੀ ਨੇ ਇਕ ਬਿਆਨ ਵਿਚ ਕਿਹਾ ਕਿ ਕਰੀਬ ਪੌਣੇ ਪੰਜ ਵਜੇ ਜ਼ੈੱਡ-2 ਰਾਜਾ ਮਾਰਕੀਟ ਖੇਤਰ ਵਿਚ ਲੜਾਈ ਅਤੇ ਗੋਲੀਬਾਰੀ ਦੀ ਸੂਚਨਾ ਮਿਲੀ, ਜਿਸ ਦੀ ਸੂਚਨਾ ਮਿਲਦਿਆਂ ਹੀ ਸੀਨੀਅਰ ਅਧਿਕਾਰੀ ਮੌਕੇ ’ਤੇ ਪੁੱਜੇ। ਰਾਜਾ ਮਾਰਕੀਟ (ਵੈਲਕਮ ਇਲਾਕਾ) ਜਿੱਥੇ ਗਲੀ ਵਿਚ ਖਾਲੀ ਕਾਰਤੂਸ ਮਿਲੇ ਹਨ, ਪੁੱਛਗਿੱਛ ਕਰਨ 'ਤੇ ਪਤਾ ਲੱਗਾ ਕਿ ਇਸ ਗੋਲੀਬਾਰੀ ਦੌਰਾਨ ਇਫਰਾ ਨਾਂ ਦੀ ਲੜਕੀ ਜ਼ਖਮੀ ਹੋ ਗਈ ਹੈ ਅਤੇ ਉਸ ਨੂੰ ਜੀਟੀਵੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੀਨਸ ਦੇ ਥੋਕ ਵਿਕਰੇਤਾਵਾਂ ਵਿਚਾਲੇ ਪੈਸਿਆਂ ਨੂੰ ਲੈ ਕੇ ਲੜਾਈ ਸ਼ੁਰੂ ਹੋਈ ਸੀ। ਕਰਾਈਮ ਟੀਮ ਮੌਕੇ 'ਤੇ ਮੌਜੂਦ ਹੈ ਅਤੇ ਇਕ ਖਾਲੀ ਕਾਰਤੂਸ, ਜ਼ਿੰਦਾ ਕਾਰਤੂਸ ਅਤੇ ਧਾਤੂ ਦੇ ਟੁਕੜਿਆਂ ਸਮੇਤ ਕੁੱਲ 17 ਵਸਤੂਆਂ ਬਰਾਮਦ ਹੋਈਆਂ ਹਨ, ਜਿਨ੍ਹਾਂ ਨੂੰ ਜਾਂਚ ਲਈ ਇਕੱਠਾ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਗੋਲੀਬਾਰੀ ਵਿਚ ਸ਼ਾਮਲ ਕੁਝ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Sandeep Kumar

Content Editor

Related News