‘ਉਹ ਮੇਰੇ ਟੁਕੜੇ-ਟੁਕੜੇ ਕਰ ਕੇ ਸੁੱਟ ਦੇਵੇਗਾ’, ਸ਼ਰਧਾ ਨੇ 2020 ’ਚ ਪ੍ਰੇਮੀ ਆਫਤਾਬ ਖ਼ਿਲਾਫ਼ ਕੀਤੀ ਸੀ ਸ਼ਿਕਾਇਤ

Wednesday, Nov 23, 2022 - 05:17 PM (IST)

‘ਉਹ ਮੇਰੇ ਟੁਕੜੇ-ਟੁਕੜੇ ਕਰ ਕੇ ਸੁੱਟ ਦੇਵੇਗਾ’, ਸ਼ਰਧਾ ਨੇ 2020 ’ਚ ਪ੍ਰੇਮੀ ਆਫਤਾਬ ਖ਼ਿਲਾਫ਼ ਕੀਤੀ ਸੀ ਸ਼ਿਕਾਇਤ

ਮੁੰਬਈ- ਦਿੱਲੀ ਦੇ ਮਹਿਰੌਲੀ ’ਚ ਵਾਪਰੇ ਸ਼ਰਧਾ ਕਤਲਕਾਂਡ ਦੇ ਮਾਮਲੇ ’ਚ ਰੋਜ਼ਾਨਾ ਨਵੇਂ-ਨਵੇਂ ਖ਼ੁਲਾਸੇ ਹੋ ਰਹੇ ਹਨ। ਇਸ ਦਰਮਿਆਨ ਸਾਹਮਣੇ ਆਇਆ ਹੈ ਕਿ ਕਰੀਬ ਦੋ ਸਾਲ ਪਹਿਲਾਂ ਸ਼ਰਧਾ ਨੇ ਮਹਾਰਾਸ਼ਟਰ ’ਚ ਪੁਲਸ ਨੂੰ ਸ਼ਿਕਾਇਤ ’ਚ ਦੋਸ਼ ਲਾਇਆ ਸੀ ਕਿ ਉਸ ਦੇ ਲਿਵ-ਇਨ-ਪਾਰਟਨਰ ਆਫਤਾਬ ਆਮੀਨ ਪੂਨਾਵਾਲਾ ਨੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਉਸ ਨੂੰ ਡਰ ਹੈ ਕਿ ਉਹ ਉਸ ਦੇ ਟੁਕੜੇ-ਟੁਕੜੇ ਕਰ ਕੇ ਸੁੱਟ ਦੇਵੇਗਾ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ-  ਸ਼ਰਧਾ ਕਤਲ ਕੇਸ ’ਚ ਦਿੱਲੀ ਪੁਲਸ ਦੀ ਵੱਡੀ ਸਫ਼ਲਤਾ, ਜੰਗਲ ’ਚੋਂ ਮਿਲੀ ਖੋਪੜੀ ਤੇ ਜਬਾੜੇ ਦਾ ਹਿੱਸਾ

ਸ਼ਰਧਾ ਨੇ 23 ਨਵੰਬਰ 2020 ਨੂੰ ਇਕ ਸ਼ਿਕਾਇਤ ਵਿਚ ਦੋਸ਼ ਲਾਇਆ ਸੀ ਕਿ ਆਫਤਾਬ ਉਸ ਨਾਲ ਕੁੱਟਮਾਰ ਕਰਦਾ ਹੈ ਅਤੇ ਉਸ ਦੇ ਮਾਪਿਆਂ ਨੂੰ ਇਸ ਦੀ ਜਾਣਕਾਰੀ ਹੈ। ਦਰਅਸਲ ਆਫਤਾਬ ਅਤੇ ਸ਼ਰਧਾ ਦੀ ਮੁਲਾਕਾਤ ਇਕ ਡੇਟਿੰਗ ਐਪ ਜ਼ਰੀਏ ਹੋਈ ਸੀ। ਇਸ ਤੋਂ ਬਾਅਦ ਮੁੰਬਈ ’ਚ ਦੋਹਾਂ ਨੇ ਕਾਲ ਸੈਂਟਰ ’ਚ ਕੰਮ ਸ਼ੁਰੂ ਕੀਤਾ ਅਤੇ ਦੋਹਾਂ ਵਿਚਾਲੇ ਉੱਥੋਂ ਹੀ ਪ੍ਰੇਮ ਸਬੰਧ ਸ਼ੁਰੂ ਹੋਏ। ਬਾਅਦ ’ਚ ਉਹ ਦਿੱਲੀ ਆ ਗਏ ਸਨ। ਦੋਹਾਂ ਵਿਚਾਲੇ 18 ਮਈ ਨੂੰ ਵਿਆਹ ਨੂੰ ਲੈ ਕੇ ਬਹਿਸ ਹੋਈ, ਜਿਸ ਦੇ ਵਧਣ ’ਤੇ ਆਫਤਾਬ ਨੇ ਸ਼ਰਧਾ ਦਾ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ਦੇ 35 ਟੁਕੜੇ ਕਰ ਦਿੱਤੇ। ਉਹ ਕਈ ਦਿਨ ਤੱਕ ਅੱਧੀ ਰਾਤ ਨੂੰ ਲਾਸ਼ ਦੇ ਟੁਕੜਿਆਂ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਸੁੱਟਣ ਲਈ ਜਾਂਦਾ ਰਿਹਾ। ਸ਼ਰਧਾ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਸਈ ਦੀ ਵਸਨੀਕ ਸੀ। 

ਇਹ ਵੀ ਪੜ੍ਹੋ-  ਸ਼ਰਧਾ ਕਤਲਕਾਂਡ: ਦਿਲ ਦਹਿਲਾ ਵਾਲੀ ਕਹਾਣੀ, ਪ੍ਰੇਮੀ ਆਫਤਾਬ ਨੂੰ ਅੰਦਾਜ਼ਾ ਨਹੀਂ ਸੀ ‘ਕਾਨੂੰਨ ਦੇ ਹੱਥ ਲੰਬੇ ਹੁੰਦੇ ਹਨ’

ਪਾਲਘਰ ਦੇ ਤੁਲਿੰਜ ਥਾਣੇ ਵਿਚ ਨਵੰਬਰ 2020 ਨੂੰ ਕੀਤੀ ਗਈ ਸ਼ਿਕਾਇਤ ਵਿਚ ਸ਼ਰਧਾ ਨੇ ਦੋਸ਼ ਲਾਇਆ ਸੀ, ‘‘ਆਫਤਾਬ ਉਸ ਨਾਲ ਕੁੱਟਮਾਰ ਅਤੇ ਗਾਲ੍ਹਾਂ ਕੱਢਦਾ ਹੈ। ਅੱਜ ਉਸ ਨੇ ਮੇਰਾ ਗਲਾ ਘੁੱਟ ਕੇ ਮਾਰਨ ਦੀ ਕੋਸ਼ਿਸ਼ ਕੀਤੀ। ਮੈਨੂੰ ਧਮਕੀ ਦਿੱਤੀ ਕਿ ਉਹ ਮੈਨੂੰ ਮਾਰ ਦੇਵੇਗਾ, ਮੇਰੇ ਟੁਕੜੇ-ਟੁਕੜੇ ਕਰ ਦੇਵੇਗਾ ਅਤੇ ਕਿਤੇ ਸੁੱਟ ਦੇਵੇਗਾ। ਉਹ ਪਿਛਲੇ 6 ਮਹੀਨੇ ਤੋਂ ਮੇਰੇ ਨਾਲ ਕੁੱਟਮਾਰ ਕਰ ਰਿਹਾ ਹੈ ਪਰ ਮੇਰੇ ’ਚ ਪੁਲਸ ਕੋਲ ਜਾਣ ਦੀ ਹਿੰਮਤ ਨਹੀਂ ਸੀ ਕਿਉਂਕਿ ਉਸ ਨੇ ਮੈਨੂੰ ਮਾਰਨ ਦੀ ਧਮਕੀ ਦਿੱਤੀ ਸੀ। ਸ਼ਰਧਾ ਨੇ ਪੁਲਸ ਨੂੰ ਕਿਹਾ ਸੀ ਕਿ ਮੇਰੇ ਮਾਤਾ-ਪਿਤਾ ਨੂੰ ਪਤਾ ਹੈ ਕਿ ਉਹ ਮੇਰੇ ਨਾਲ ਕੁੱਟਮਾਰ ਕਰਦਾ ਹੈ ਅਤੇ ਉਸ ਨੇ ਮੈਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ। ਸ਼ਰਧਾ ਨੇ ਦੱਸਿਆ ਸੀ ਕਿ ਆਫਤਾਬ ਦੇ ਮਾਤਾ-ਪਿਤਾ ਨੂੰ ਪਤਾ ਹੈ ਕਿ ਉਹ ਇਕੱਠੇ ਹਨ ਅਤੇ ਉਹ ਵੀਕਐਂਡ ’ਚ ਉਸ ਨੂੰ ਮਿਲਣ ਵੀ ਆਉਂਦੇ ਹਨ।

ਇਹ ਵੀ ਪੜ੍ਹੋ-  ਸ਼ਰਧਾ ਕਤਲਕਾਂਡ: ਗਰਲਫਰੈਂਡ ਦੇ 35 ਟੁਕੜੇ ਕਰਨ ਵਾਲੇ ਪ੍ਰੇਮੀ ਨੂੰ ਜੰਗਲ ’ਚ ਲੈ ਗਈ ਪੁਲਸ, 13 ਟੁਕੜੇ ਬਰਾਮਦ

ਸ਼ਰਧਾ ਨੇ ਸ਼ਿਕਾਇਤ 'ਚ ਕਿਹਾ, ''ਮੈਂ ਅੱਜ ਤੱਕ ਉਸ ਦੇ ਨਾਲ ਇਸ ਲਈ ਰਹੀ ਸੀ ਕਿਉਂਕਿ ਅਸੀਂ ਜਲਦੀ ਹੀ ਵਿਆਹ ਕਰਨ ਵਾਲੇ ਸੀ ਅਤੇ ਉਸ ਦੇ ਮਾਤਾ-ਪਿਤਾ ਵੀ ਇਸ ਲਈ ਰਾਜ਼ੀ ਸਨ। ਮੈਂ ਹੁਣ ਉਸਦੇ ਨਾਲ ਨਹੀਂ ਰਹਿਣਾ ਚਾਹੁੰਦੀ, ਇਸ ਲਈ ਜੇਕਰ ਮੈਨੂੰ ਕਿਸੇ ਵੀ ਤਰ੍ਹਾਂ ਦੀ ਸਰੀਰਕ ਸੱਟ ਪਹੁੰਚਦੀ ਹੈ ਤਾਂ ਉਸ ਲਈ ਉਸ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ, ਕਿਉਂਕਿ ਉਹ ਮੈਨੂੰ ਧਮਕੀਆਂ ਦੇ ਰਿਹਾ ਹੈ ਕਿ ਜੇਕਰ ਮੈਂ ਉਸ ਨੂੰ ਕਿਤੇ ਵੀ ਦਿੱਸ ਗਈ ਤਾਂ ਉਹ ਮੈਨੂੰ ਮਾਰ ਦੇਵੇਗਾ।’’

ਇਹ ਵੀ ਪੜ੍ਹੋ- ਸ਼ਰਧਾ ਦਾ ਕਾਤਲ ਪ੍ਰੇਮੀ ਆਫਤਾਬ ਪੂਨਾਵਾਲਾ; ਫੂਡ ਬਲਾਗਰ ਤੋਂ ਬਣਿਆ ‘ਕਿਲਰ’


author

Tanu

Content Editor

Related News