ਅਮਰਨਾਥ ਯਾਤਰਾ ਲਈ ਜੰਮੂ ਤੋਂ 8,815 ਸ਼ਰਧਾਲੂਆਂ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਜੱਥਾ ਰਵਾਨਾ

Tuesday, Jul 07, 2026 - 12:52 PM (IST)

ਅਮਰਨਾਥ ਯਾਤਰਾ ਲਈ ਜੰਮੂ ਤੋਂ 8,815 ਸ਼ਰਧਾਲੂਆਂ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਜੱਥਾ ਰਵਾਨਾ

ਜੰਮੂ- ਜੰਮੂ ਅਤੇ ਕਸ਼ਮੀਰ 'ਚ ਸ਼੍ਰੀ ਅਮਰਨਾਥ ਯਾਤਰਾ ਲਈ 8,815 ਸ਼ਰਧਾਲੂਆਂ ਦਾ 6ਵਾਂ ਜੱਥਾ ਮੰਗਲਵਾਰ ਨੂੰ ਸਖ਼ਤ ਸੁਰੱਖਿਆ ਵਿਚਾਲੇ ਜੰਮੂ ਦੇ ਭਗਵਤੀ ਨਗਰ ਯਾਤਰੀ ਨਿਵਾਸ ਬੇਸ ਕੈਂਪ ਤੋਂ ਦੱਖਣੀ ਕਸ਼ਮੀਰ ਹਿਮਾਲਿਆ 'ਚ ਸਥਿਤ ਗੁਫਾ ਮੰਦਰ ਲਈ ਰਵਾਨਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ 8,815 ਸ਼ਰਧਾਲੂ ਅੱਜ ਸਵੇਰੇ ਜੰਮੂ ਬੇਸ ਕੈਂਪ ਤੋਂ 363 ਹਲਕੇ ਅਤੇ ਭਾਰੀ ਵਾਹਨਾਂ ਦੇ ਕਾਫਲੇ 'ਚ ਰਵਾਨਾ ਹੋਏ। ਇਸ ਜੱਥੇ 'ਚ 3,989 ਸ਼ਰਧਾਲੂ ਬਾਲਟਾਲ ਬੇਸ ਕੈਂਪ ਅਤੇ 4,826 ਸ਼ਰਧਾਲੂ ਪਹਿਲਗਾਮ ਬੇਸ ਕੈਂਪ ਲਈ ਜਾ ਰਹੇ ਸਨ।

ਇਹ ਕਾਫ਼ਲਾ ਬਹੁ-ਪੱਧਰੀ ਸੁਰੱਖਿਆ ਪ੍ਰਬੰਧਾਂ ਵਿਚਕਾਰ ਅੱਗੇ ਵਧਿਆ। ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਰੂਪ ਨਾਲ ਸੰਪੰਨ ਕਰਵਾਉਣ ਲਈ ਨਾਗਰਿਕ ਪ੍ਰਸ਼ਾਸਨ, ਪੁਲਸ, ਸੁਰੱਖਿਆ ਫ਼ੋਰਸਾਂ ਅਤੇ ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਨੇ ਮਿਲ ਕੇ ਇੰਤਜ਼ਾਮ ਕੀਤੇ ਹਨ। ਜੰਮੂ ਅਤੇ ਕਸ਼ਮੀਰ ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੁਸ਼ਟੀ ਕੀਤੀ ਰਜਿਸਟ੍ਰੇਸ਼ਨ ਪ੍ਰਾਪਤ ਕਰਨ ਤੋਂ ਬਾਅਦ ਹੀ ਅਤੇ ਉਨ੍ਹਾਂ ਦੀਆਂ ਨਿਰਧਾਰਤ ਯਾਤਰਾ ਤਰੀਕਾਂ 'ਤੇ ਯਾਤਰਾ ਕਰਨ, ਕਿਉਂਕਿ ਰਜਿਸਟ੍ਰੇਸ਼ਨ ਤੋਂ ਬਿਨਾਂ ਕਿਸੇ ਵੀ ਸ਼ਰਧਾਲੂ ਨੂੰ ਬੇਸ ਕੈਂਪ 'ਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ 2 ਜੁਲਾਈ ਨੂੰ ਜੰਮੂ ਤੋਂ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News