ਸਿੱਖ ਸੰਗਤ ਲਈ ਖੁਸ਼ੀ ਦੀ ਖ਼ਬਰ; 18 ਨਵੰਬਰ ਨੂੰ ਖੁੱਲ੍ਹ ਸਕਦੈ ਕਰਤਾਰਪੁਰ ਸਾਹਿਬ ਲਾਂਘਾ
Tuesday, Nov 16, 2021 - 12:51 PM (IST)
ਨਵੀਂ ਦਿੱਲੀ— ਸਿੱਖ ਸੰਗਤ ਲਈ ਵੱਡੀ ਖੁਸ਼ਖਬਰੀ ਹੈ। 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਇਸ ਮੌਕੇ ਮੁੜ ਕਰਤਾਰਪੁਰ ਸਾਹਿਬ ਲਾਂਘਾ ਖੁੱਲ ਸਕਦਾ ਹੈ। ਸਿੱਖ ਸੰਗਤ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਾ ਚਾਹੁੰਦੀ ਹੈ। ਇਸ ਬਾਬਤ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਦਾਅਵਾ ਕੀਤਾ ਹੈ ਕਿ 18 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹੇਗਾ। ਦੱਸਿਆ ਜਾ ਰਿਹਾ ਹੈ ਕਿ ਭਲਕੇ ਤੋਂ 11 ਵਜੇ ਰਜਿਸਟ੍ਰੇਸ਼ਨ ਸ਼ੁਰੂ ਹੋ ਰਹੀ ਹੈ। ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਫੈਲਣ ਮਗਰੋਂ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ, ਜਿਸ ਨੂੰ ਅਜੇ ਤੱਕ ਨਹੀਂ ਖੋਲ੍ਹਿਆ ਗਿਆ।
ਇਹ ਵੀ ਪੜ੍ਹੋ : ਸੰਗਤਾਂ ਦੀਆਂ ਅਰਦਾਸਾਂ ਨਾਲ 2 ਸਾਲ ਪਹਿਲਾਂ ਅੱਜ ਦੇ ਦਿਨ ਖੁੱਲ੍ਹਿਆ ਸੀ ਕਰਤਾਰਪੁਰ ਸਾਹਿਬ ਲਾਂਘਾ
ਹਾਲਾਂਕਿ ਲਾਂਘਾ ਖੋਲ੍ਹਣ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਕੋਈ ਅਧਿਕਾਰਤ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤੀ ਗਈ ਹੈ। ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਬੀਤੇ ਦਿਨੀਂ ਸਿਆਸੀ ਪਾਰਟੀਆਂ ਦੇ ਲੀਡਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ ਅਤੇ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਗਈ ਸੀ। ਹਰਜੀਤ ਸਿੰਘ ਗਰੇਵਾਲ ਉਸ ਵਫ਼ਦ ’ਚ ਸ਼ਾਮਲ ਸਨ, ਜੋ ਕਿ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਸੀ।
ਇਹ ਵੀ ਪੜ੍ਹੋ : PM ਮੋਦੀ ਨੂੰ ਮਿਲਿਆ ਪੰਜਾਬ BJP ਆਗੂਆਂ ਦਾ ਵਫ਼ਦ, ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਰੱਖੀ ਮੰਗ
ਦੱਸ ਦੇਈਏ ਕਿ 9 ਨਵੰਬਰ 2019 ਨੂੰ ਲੱਖਾਂ ਸੰਗਤਾਂ ਦੀਆਂ ਅਰਦਾਸਾਂ ਸਦਕਾ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਗਿਆ ਸੀ। ਜਿਸ ਤੋਂ ਬਾਅਦ ਸੰਗਤ ਨੇ ਦਰਸ਼ਨਾਂ ਲਈ ਜਾਣਾ ਸ਼ੁਰੂ ਕੀਤਾ ਸੀ। ਦੁਨੀਆ ਭਰ ’ਚ ਫੈਲੀ ਕੋਰੋਨਾ ਮਹਾਮਾਰੀ ਕਾਰਨ 15 ਮਾਰਚ 2020 ਨੂੰ ਲਾਂਘਾ ਬੰਦ ਕਰ ਦਿੱਤਾ ਗਿਆ ਸੀ।