ਸ੍ਰੀ ਗੁਰੂ ਰਵਿਦਾਸ ਮੰਦਰ ਮੁੜ ਨਿਰਮਾਣ ਕਮੇਟੀ ਦੇ ਵਫ਼ਦ ਨੇ ਪਿ੍ਰਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

08/30/2019 12:54:31 PM

ਨਵੀਂ ਦਿੱਲੀ— ਸ੍ਰੀ ਗੁਰੂ ਰਵਿਦਾਸ ਮੰਦਰ ਮੁੜ ਨਿਰਮਾਣ ਕਮੇਟੀ ਦੇ ਇਕ ਵਫ਼ਦ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਕਾਂਗਰਸ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ’ਚ ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ, ਸੰਤ ਸੁਰਿੰਦਰ ਦਾਸ, ਨਰਿੰਦਰ ਜੱਸੀ ਆਦਿ ਸ਼ਾਮਲ ਸਨ।

ਦਿੱਲੀ ਦੇ ਪਾਰਟੀ ਨੇਤਾਵਾਂ ਨਾਲ ਕੀਤੀ ਮੁਲਾਕਾਤ
ਦੂਜੇ ਪਾਸੇ ਪਿ੍ਰਯੰਕਾ ਗਾਂਧੀ ਵਾਡਰਾ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਪਾਰਟੀ ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ। ਇਹ ਮੁਲਾਕਾਤ ਰਵਿਦਾਸ ਮੰਦਰ ਨੂੰ ਤੋੜੇ ਜਾਣ ਦੇ ਸਿਲਸਿਲੇ ’ਚ ਕੀਤੀ ਗਈ। ਕਾਂਗਰਸ ਨੇਤਾਵਾਂ ਨੇ ਪਿ੍ਰਯੰਕਾ ਤੋਂ ਰਵਿਦਾਸ ਮੰਦਰ ਦੇ ਮੁੜ ਨਿਰਮਾਣ ਲਈ ਕੋਸ਼ਿਸ਼ ਕਰਨ ਦੀ ਅਪੀਲ ਕੀਤੀ। ਤੁਗਲਕਾਬਾਦ ਵਨ ਖੇਤਰ ਦੀ ਜ਼ਮੀਨ ’ਚ ਸ੍ਰੀ ਗੁਰੂ ਰਵਿਾਸ ਮੰਦਰ ਤੋੜੇ ਜਾਣ ਦੇ ਵਿਰੋਧ ’ਚ ਚੱਲ ਰਹੇ ਪ੍ਰਦਰਸ਼ਨਾਂ ਦਰਮਿਆਨ ਇਕ ਨਵਾਂ ਮੋੜ ਆ ਗਿਆ ਹੈ। ਸੁਪਰੀਮ ਕੋਰਟ ’ਚ ਇਕ ਪਟੀਸ਼ਨ ਦਾਇਰ ਕਰ ਕੇ ਵਨ ਖੇਤਰ ’ਚ ਮੰਦਰ ਨਿਰਮਾਣ ਦੀ ਮੰਗ ਕੀਤੀ ਗਈ ਹੈ। ਕੋਰਟ ਦੇ ਆਦੇਸ਼ ’ਤੇ ਹੀ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਿਆ ਗਿਆ ਸੀ। 

ਕੋਰਟ ਨੇ ਆਦੇਸ਼ ’ਤੇ ਤੋੜਿਆ ਗਿਆ ਸੀ ਮੰਦਰ
ਸੁਪਰੀਮ ਕੋਰਟ ਨੇ 9 ਅਗਸਤ ਨੂੰ ਦਿੱਲੀ ਵਿਕਾਸ ਅਥਾਰਟੀ (ਡੀ.ਡੀ.ਏ.) ਨੂੰ ਢਾਂਚਾ ਸੁੱਟਣ ਦਾ ਨਿਰਦੇਸ਼ ਦਿੱਤਾ ਸੀ। ਸੁਪਰੀਮ ਕੋਰਟ ਦੇ ਨਿਰਦੇਸ਼ ’ਤੇ ਕਾਰਵਾਈ ਕਰਦੇ ਹੋਏ ਡੀ.ਡੀ.ਏ. ਨੇ 10 ਅਗਸਤ ਨੂੰ ਮੰਦਰ ਤੋੜ ਦਿੱਤਾ ਸੀ। ਇਸ ਤੋਂ ਬਾਅਦ ਸ੍ਰੀ ਗੁਰੂ ਰਵਿਦਾਸ ਦੇ ਪੈਰੋਕਾਰਾਂ ਨੇ ਇਸ ਕਾਰਵਾਈ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਕੋਰਟ ਨੇ ਇਹ ਚਿਤਾਵਨੀ ਦਿੱਤੀ ਹੈ ਕਿ ਕੋਈ ਵੀ ਮੰਦਰ ਤੋੜੇ ਜਾਣ ਦਾ ਸਿਆਸੀਕਰਨ ਜਾਂ ਪ੍ਰਦਰਸ਼ਨ ਕਰਦਾ ਹ ੈਤਾਂ ਉਸ ਵਿਰੁੱਧ ਮਾਣਹਾਨੀ ਕਾਰਵਾਈ ਸ਼ੁਰੂ ਕੀਤੀ ਜਾ ਸਕਦੀ ਹੈ।

DIsha

This news is Content Editor DIsha