ਮਥੁਰਾ ਅਤੇ ਵਰਿੰਦਾਵਨ ''ਚ ਧੂਮਧਾਮ ਨਾਲ ਮਨਾਈ ਜਾਵੇਗੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ
Wednesday, Sep 06, 2023 - 11:20 AM (IST)
ਮਥੁਰਾ- ਦੇਸ਼ ਭਰ 'ਚ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਧੂਮ ਹੈ। ਸ਼ਰਧਾਲੂਆਂ ਵਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਉਣ ਲਈ ਮੰਦਰਾਂ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ। ਇਸ ਤਿਉਹਾਰ ਮੌਕੇ ਵੀਰਵਾਰ ਨੂੰ ਉੱਤਰ ਪ੍ਰਦੇਸ਼ ਦੇ ਮਥੁਰਾ ਅਤੇ ਵ੍ਰਿੰਦਾਵਨ 'ਚ ਵੱਡੀ ਗਿਣਤੀ 'ਚ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਥੋਂ ਦੇ ਮੰਦਰਾਂ 'ਚ ਪੁਖਤਾ ਪ੍ਰਬੰਧ ਕੀਤੇ ਹਨ। ਖਾਸ ਕਰਕੇ ਪਿਛਲੇ ਸਮੇਂ ਦੌਰਾਨ ਵਾਪਰੇ ਹਾਦਸਿਆਂ ਨੂੰ ਧਿਆਨ ਵਿੱਚ ਰੱਖਦਿਆਂ ਭੀੜ ਨੂੰ ਕਾਬੂ ਕਰਨ ਲਈ ਠੋਸ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਮੁੰਬਈ 'ਚ ਵੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਧੂਮ-ਧਾਮ ਨਾਲ ਮਨਾਈ ਜਾਵੇਗੀ।
ਇਹ ਵੀ ਪੜ੍ਹੋ- Krishna Janmashtami: ਜਾਣੋ ਕਿਉਂ ਤੇ ਕਿਵੇਂ ਮਨਾਈ ਜਾਂਦੀ ਹੈ ਕ੍ਰਿਸ਼ਨ ਜਨਮ ਅਸ਼ਟਮੀ, ਕੀ ਹੈ ਇਸ ਦਾ ਮਹੱਤਵ
ਜ਼ਿਲ੍ਹਾ ਮੈਜਿਸਟਰੇਟ ਦੇ ਅਹੁਦੇ 'ਤੇ ਨਿਯੁਕਤ ਸ਼ੈਲੇਂਦਰ ਕੁਮਾਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 7 ਸਤੰਬਰ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸਖ਼ਤ ਸੁਰੱਖਿਆ ਵਿਚਕਾਰ ਸ਼ਾਂਤੀ ਅਤੇ ਸਦਭਾਵਨਾ ਨਾਲ ਮਨਾਇਆ ਜਾਵੇਗਾ। ਸ਼ੈਲੇਂਦਰ ਕੁਮਾਰ ਨੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਨੰਦਲਾਲਾ ਦਾ ਜਨਮ ਉਤਸਵ ਮਨਾਉਣ ਲਈ ਆਉਂਦੇ ਹਨ। ਅਜਿਹੇ 'ਚ ਜ਼ਿਲ੍ਹੇ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਦੌਰਾਨ ਕਿਸੇ ਤਰ੍ਹਾਂ ਦੀ ਹਫੜਾ-ਦਫੜੀ ਨਾ ਹੋਵੇ।
ਇਹ ਵੀ ਪੜ੍ਹੋ- ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਉਣ ਦਾ ਜਾਣੋ 'ਸ਼ੁੱਭ ਮਹੂਰਤ', ਇੰਝ ਕਰੋ ਬਾਲ ਗੋਪਾਲ ਦੀ ਪੂਜਾ
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਜਨਮ ਅਸ਼ਟਮੀ ਮੌਕੇ ਵਰਿੰਦਾਵਨ ਦੇ ਠਾਕੁਰ ਬਾਂਕੇ ਬਿਹਾਰੀ ਮੰਦਰ ਦੇ ਕੰਪਲੈਕਸ 'ਚ ਸ਼ਰਧਾਲੂਆਂ ਦੀ ਜ਼ਿਆਦਾ ਭੀੜ ਹੋਣ ਕਾਰਨ ਇਕ ਔਰਤ ਸਮੇਤ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਸੀ। ਏ. ਡੀ. ਐਮ ਪ੍ਰਸ਼ਾਸਨ ਵਿਜੇ ਸ਼ੰਕਰ ਪਾਂਡੇ ਨੇ ਦੱਸਿਆ ਕਿ ਮੰਦਰ ਖੇਤਰ 'ਚ ਇਕ ਜ਼ੋਨਲ ਅਤੇ ਸੱਤ ਸੈਕਟਰ ਮੈਜਿਸਟ੍ਰੇਟ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਥੁਰਾ ਨੂੰ ਤਿੰਨ ਜ਼ੋਨਾਂ ਅਤੇ 17 ਸੈਕਟਰਾਂ ਵਿਚ ਵੰਡਿਆ ਗਿਆ ਹੈ, ਜਦੋਂ ਕਿ ਵਰਿੰਦਾਵਨ ਨੂੰ ਤਿੰਨ ਜ਼ੋਨਾਂ ਅਤੇ 16 ਸੈਕਟਰਾਂ ਵਿਚ ਵੰਡਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8