ਸ਼੍ਰੀ ਕ੍ਰਿਸ਼ਨ ਜਨਮਭੂਮੀ ਤੇ ਈਦਗਾਹ ’ਚ ਜਲ ਚੜ੍ਹਾਉਣ ਦੇ ਐਲਾਨ ਤੋਂ ਬਾਅਦ ਅਲਰਟ
Saturday, Dec 07, 2024 - 01:15 PM (IST)
ਮਥੁਰਾ (ਇੰਟ.)- 6 ਦਸੰਬਰ ਨੂੰ ਸ਼ਾਹੀ ਮਸਜਿਦ ਈਦਗਾਹ ਵਿਚ ਜਲ ਚੜ੍ਹਾਉਣ ਦੇ ਐਲਾਨ ਤੋਂ ਬਾਅਦ ਮਥੁਰਾ ਜ਼ਿਲੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅਲਰਟ ਐਲਾਨ ਦਿੱਤਾ ਗਿਆ ਹੈ। ਸ੍ਰੀ ਕ੍ਰਿਸ਼ਨ ਜਨਮਭੂਮੀ ਅਤੇ ਸ਼ਾਹੀ ਮਸਜਿਦ ਈਦਗਾਹ ਦੇ ਖੇਤਰਾਂ ਨੂੰ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਸ ਵੱਲੋਂ ਇਲਾਕੇ ’ਚ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਅਤੇ ਡਰੋਨ ਰਾਹੀਂ ਆਸਪਾਸ ਦੇ ਇਲਾਕਿਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਅਖਿਲ ਭਾਰਤ ਹਿੰਦੂ ਮਹਾਸਭਾ ਦੇ ਮਹਿਲਾ ਸੈੱਲ ਦੀ ਆਗਰਾ ਜ਼ਿਲਾ ਪ੍ਰਧਾਨ ਮੀਰਾ ਰਾਠੌਰ ਨੇ ਸਵੇਰੇ ਲੱਡੂ ਗੋਪਾਲ ਨਾਲ ਸ਼ਾਹੀ ਮਸਜਿਦ ਈਦਗਾਹ ਜਾਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਉਸ ਨੂੰ ਬੈਰੀਕੇਡਿੰਗ ’ਤੇ ਰੋਕ ਲਿਆ। ਉਸ ਦੀ ਪੁਲਸ ਨਾਲ ਝੜਪ ਹੋ ਗਈ ਅਤੇ ਬਾਅਦ ਵਿਚ ਉਸ ਨੂੰ ਗ੍ਰਿਫ਼ਤਾਰ ਕਰ ਕੇ ਗੋਵਿੰਦ ਨਗਰ ਥਾਣੇ ਲਿਜਾਇਆ ਗਿਆ। ਇਸ ਦੇ ਨਾਲ ਹੀ ਮਿਸ਼ਰਤ ਆਬਾਦੀ ਵਾਲੇ ਖੇਤਰਾਂ ਵਿਚ ਸ਼ਾਂਤੀ ਬਣਾਈ ਰੱਖਣ ਲਈ ਪੁਲਸ ਅਤੇ ਪੀ. ਏ. ਸੀ. ਲਗਾਤਾਰ ਗਸ਼ਤ ਕਰ ਰਹੀ ਹੈ। ਪੁਲਸ ਨੇ ਇਨ੍ਹਾਂ ਇਲਾਕਿਆਂ ’ਚ ਘਰਾਂ ਦੀਆਂ ਛੱਤਾਂ ’ਤੇ ਜਵਾਨ ਵੀ ਤਾਇਨਾਤ ਕਰ ਦਿੱਤੇ ਹਨ ਅਤੇ ਡਰੋਨ ਨਾਲ ਇਲਾਕੇ ’ਤੇ ਨਜ਼ਰ ਰੱਖੀ ਜਾ ਰਹੀ ਹੈ। ਨਮਾਜ਼ੀਆਂ ਨੂੰ ਆਪਣਾ ਪਛਾਣ ਪੱਤਰ ਦਿਖਾਉਣ ਤੋਂ ਬਾਅਦ ਹੀ ਨਮਾਜ਼ ਅਦਾ ਕਰਨ ਲਈ ਮਸਜਿਦ ਵਿਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8