PM ਮੋਦੀ ਵਲੋਂ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਸਨਮਾਨ ''ਚ ਯਾਦਗਾਰੀ ਸਿੱਕਾ ਤੇ ਡਾਕ ਟਿਕਟ ਜਾਰੀ
Wednesday, Nov 19, 2025 - 01:27 PM (IST)
ਪੁੱਟਾਪਰਥੀ (ਆਂਧਰਾ ਪ੍ਰਦੇਸ਼) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਵਰਗੀ ਅਧਿਆਤਮਿਕ ਗੁਰੂ ਸ਼੍ਰੀ ਸੱਤਿਆ ਸਾਈਂ ਬਾਬਾ ਦੇ ਜੀਵਨ, ਸਿੱਖਿਆਵਾਂ ਅਤੇ ਵਿਰਾਸਤ ਦਾ ਸਨਮਾਨ ਕਰਨ ਲਈ 100 ਰੁਪਏ ਦਾ ਯਾਦਗਾਰੀ ਸਿੱਕਾ ਅਤੇ ਡਾਕ ਟਿਕਟਾਂ ਦਾ ਇੱਕ ਸੈੱਟ ਜਾਰੀ ਕੀਤਾ। ਮੋਦੀ ਨੇ ਸ਼੍ਰੀ ਸੱਤਿਆ ਸਾਈਂ ਜ਼ਿਲ੍ਹੇ ਵਿੱਚ ਸਾਈਂ ਬਾਬਾ ਦੇ ਜਨਮ ਸ਼ਤਾਬਦੀ ਸਮਾਰੋਹਾਂ ਵਿੱਚ ਹਿੱਸਾ ਲਿਆ। ਸਮਾਰੋਹ ਦੌਰਾਨ ਮੋਦੀ ਨੇ ਇੱਥੇ ਸਾਈਂ ਬਾਬਾ ਨੂੰ ਉਨ੍ਹਾਂ ਦੀ ਮਹਾਸਮਾਧੀ 'ਤੇ ਸ਼ਰਧਾਂਜਲੀ ਭੇਟ ਕੀਤੀ।
ਇਸ ਦੌਰਾਨ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ, ਉਪ ਮੁੱਖ ਮੰਤਰੀ ਪਵਨ ਕਲਿਆਣ, ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ, ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ, ਕੇ ਰਾਮ ਮੋਹਨ ਨਾਇਡੂ ਅਤੇ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਹੋਰ ਵੀ ਮੌਜੂਦ ਸਨ।
