ਸ਼ੁਭੇਂਦੂ ਅਧਿਕਾਰੀ ਹੋਣਗੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ
Friday, May 08, 2026 - 04:50 PM (IST)
ਨੈਸ਼ਨਲ ਡੈਸਕ : ਪੱਛਮੀ ਬੰਗਾਲ ਵਿੱਚ ਸਰਕਾਰ ਦੇ ਗਠਨ ਨੂੰ ਲੈ ਕੇ ਚੱਲ ਰਹੀਆਂ ਕਿਆਸਅਰਾਈਆਂ 'ਤੇ ਵਿਰਾਮ ਲੱਗ ਗਿਆ ਹੈ। ਕੋਲਕਾਤਾ ਵਿੱਚ ਭਾਜਪਾ ਵਿਧਾਇਕ ਦਲ ਦੀ ਅਹਿਮ ਬੈਠਕ ਦੌਰਾਨ ਸ਼ੁਭੇਂਦੂ ਅਧਿਕਾਰੀ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਬਣਾਉਣ ਦਾ ਰਸਮੀ ਤੌਰ 'ਤੇ ਐਲਾਨ ਕਰ ਦਿੱਤਾ ਗਿਆ ਹੈ। ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਹਨ। ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿੱਚ ਸੂਬਾ ਪ੍ਰਧਾਨ ਦਿਲੀਪ ਘੋਸ਼ ਨੇ ਸੁਵੇਂਦੂ ਦੇ ਨਾਮ ਦਾ ਪ੍ਰਸਤਾਵ ਰੱਖਿਆ, ਜਿਸ ਨਾਲ ਉਨ੍ਹਾਂ ਦੀ ਮੁੱਖ ਮੰਤਰੀ ਵਜੋਂ ਨਿਯੁਕਤੀ 'ਤੇ ਮੋਹਰ ਲੱਗ ਗਈ। ਸਾਰੇ ਵਿਧਾਇਕ ਉਨ੍ਹਾਂ ਦੇ ਨਾਮ 'ਤੇ ਸਹਿਮਤ ਹੋ ਗਏ ਅਤੇ ਹੁਣ ਉਹ ਜਲਦੀ ਹੀ ਰਾਜਪਾਲ ਨੂੰ ਮਿਲਣਗੇ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।
ਪੱਛਮੀ ਬੰਗਾਲ 'ਚ ਭਾਜਪਾ ਸਰਕਾਰ ਦਾ ਸਹੁੰ ਚੁੱਕ ਸਮਾਗਮ ਸ਼ਨੀਵਾਰ ਨੂੰ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਊਂਡ ਵਿੱਚ ਸਵੇਰੇ 11 ਵਜੇ ਹੋਵੇਗਾ। ਇਸ ਇਤਿਹਾਸਕ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਨਿਤਿਨ ਗਡਕਰੀ ਅਤੇ ਐਨਡੀਏ ਸ਼ਾਸਿਤ 20 ਰਾਜਾਂ ਦੇ ਮੁੱਖ ਮੰਤਰੀ ਸ਼ਾਮਲ ਹੋਣਗੇ। ਸਮਾਗਮ ਵਿੱਚ ਬੰਗਾਲੀ ਸੱਭਿਆਚਾਰ ਦੀ ਝਲਕ ਵੀ ਦੇਖਣ ਨੂੰ ਮਿਲੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
