CM ਬਣਦਿਆਂ ਹੀ ਐਕਸ਼ਨ ਮੋਡ ''ਚ ਸ਼ੁਭੇਂਦੂ ਅਧਿਕਾਰੀ ! ਪਹਿਲੀ ਕੈਬਨਿਟ ਮੀਟਿੰਗ ''ਚ ਹੀ ਕਰ''ਤੇ ਵੱਡੇ ਐਲਾਨ
Monday, May 11, 2026 - 02:56 PM (IST)
ਨੈਸ਼ਨਲ ਡੈਸਕ : ਪੱਛਮੀ ਬੰਗਾਲ 'ਚ ਨਵੀਂ ਬਣੀ ਭਾਰਤੀ ਜਨਤਾ ਪਾਰਟੀ (BJP) ਦੀ ਸਰਕਾਰ ਨੇ ਆਪਣੀ ਪਹਿਲੀ ਕੈਬਨਿਟ ਮੀਟਿੰਗ 'ਚ ਕਈ ਵੱਡੇ ਫੈਸਲਿਆਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ 'ਡਬਲ ਇੰਜਣ' ਸਰਕਾਰ ਦੇ ਰੋਡਮੈਪ ਨੂੰ ਸਪੱਸ਼ਟ ਕਰਦੇ ਹੋਏ ਪ੍ਰਸ਼ਾਸਨ, ਸੁਰੱਖਿਆ ਅਤੇ ਲੋਕ ਭਲਾਈ ਨਾਲ ਜੁੜੇ ਪੰਜ ਪ੍ਰਮੁੱਖ ਫੈਸਲੇ ਲਏ ਗਏ ਹਨ।
ਕੈਬਨਿਟ ਦੇ 5 ਵੱਡੇ ਫੈਸਲੇ:
1.ਆਯੁਸ਼ਮਾਨ ਭਾਰਤ ਯੋਜਨਾ: ਸੂਬੇ ਵਿੱਚ ਹੁਣ ਕੇਂਦਰ ਸਰਕਾਰ ਦੀ 'ਆਯੁਸ਼ਮਾਨ ਭਾਰਤ' ਯੋਜਨਾ ਲਾਗੂ ਕੀਤੀ ਜਾਵੇਗੀ, ਜਿਸ ਤਹਿਤ ਗਰੀਬ ਤੇ ਕਮਜ਼ੋਰ ਪਰਿਵਾਰਾਂ ਨੂੰ ਸਾਲਾਨਾ 5 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮਿਲੇਗਾ।
2.ਭਾਰਤੀ ਨਿਆ ਸੰਹਿਤਾ (BNS): ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਨਵੇਂ ਅਪਰਾਧਿਕ ਕਾਨੂੰਨ (BNS) ਹੁਣ ਸੂਬੇ ਵਿੱਚ ਅਧਿਕਾਰਤ ਤੌਰ 'ਤੇ ਲਾਗੂ ਹੋਣਗੇ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਮਮਤਾ ਸਰਕਾਰ ਨੇ ਸੰਵਿਧਾਨ ਦੀ ਉਲੰਘਣਾ ਕਰਦੇ ਹੋਏ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਸੀ।
3.BSF ਨੂੰ ਜ਼ਮੀਨ ਦਾ ਤਬਾਦਲਾ: ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਮਜ਼ਬੂਤ ਕਰਨ ਲਈ ਵਾੜ ਲਗਾਉਣ ਵਾਸਤੇ 45 ਦਿਨਾਂ ਦੇ ਅੰਦਰ BSF ਨੂੰ ਲੋੜੀਂਦੀ ਜ਼ਮੀਨ ਸੌਂਪਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।
4.ਪੀੜਤ ਪਰਿਵਾਰਾਂ ਦੀ ਜ਼ਿੰਮੇਵਾਰੀ: ਭਾਜਪਾ ਦੇ ਉਨ੍ਹਾਂ 321 ਵਰਕਰਾਂ ਦੇ ਪਰਿਵਾਰਾਂ ਦੀ ਪੂਰੀ ਜ਼ਿੰਮੇਵਾਰੀ ਹੁਣ ਸਰਕਾਰ ਚੁੱਕੇਗੀ, ਜਿਨ੍ਹਾਂ ਦੀ ਕਥਿਤ ਤੌਰ 'ਤੇ ਪਿਛਲੀ ਸਰਕਾਰ ਦੌਰਾਨ ਸਿਆਸੀ ਹਿੰਸਾ ਵਿੱਚ ਮੌਤ ਹੋਈ ਸੀ।
5.ਅਧਿਕਾਰੀਆਂ ਦੀ ਸਿਖਲਾਈ: ਹੁਣ ਸੂਬੇ ਦੇ IPS ਅਤੇ IAS ਅਧਿਕਾਰੀਆਂ ਨੂੰ ਕੇਂਦਰੀ ਸਿਖਲਾਈ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਇਤਿਹਾਸਕ ਜਿੱਤ ਦਾ ਪਿਛੋਕੜ
ਦੱਸ ਦੇਈਏ ਕਿ ਪੱਛਮੀ ਬੰਗਾਲ ਦੀਆਂ 293 ਸੀਟਾਂ ਵਿੱਚੋਂ ਭਾਜਪਾ ਨੇ 207 ਸੀਟਾਂ ਜਿੱਤ ਕੇ ਪਹਿਲੀ ਵਾਰ ਸੂਬੇ ਵਿੱਚ ਸਰਕਾਰ ਬਣਾਈ ਹੈ। ਸ਼ੁਭੇਂਦੂ ਅਧਿਕਾਰੀ ਨੇ ਭਵਾਨੀਪੁਰ ਵਿਧਾਨ ਸਭਾ ਸੀਟ ਤੋਂ ਮਮਤਾ ਬੈਨਰਜੀ ਨੂੰ 15,105 ਵੋਟਾਂ ਨਾਲ ਹਰਾ ਕੇ ਵੱਡੀ ਜਿੱਤ ਦਰਜ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
