ਸ਼ਹੀਦ ਸ਼ਿਆਮ ਦੇ ਅੰਤਿਮ ਸੰਸਕਾਰ ''ਚ ਪੁੱਜੀ ਸਮਰਿਤੀ, ਪਰਿਵਾਰ ਨੂੰ ਦਿੱਤਾ ਹੌਸਲਾ

02/16/2019 5:28:20 PM

ਕਾਨਪੁਰ (ਭਾਸ਼ਾ)— 14 ਫਰਵਰੀ ਨੂੰ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਚ ਯੂ. ਪੀ. ਦੇ ਕਾਨਪੁਰ ਦੇਹਾਂਤ ਦੇ ਸ਼ਹੀਦ ਹੋਏ ਸ਼ਿਆਮ ਬਾਬੂ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਪੂਰੇ ਸਰਕਾਰੀ ਸਨਮਾਨ ਨਾਲ ਕੀਤਾ ਗਿਆ। ਦੁਖੀ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਇਕ ਸੁਰ ਵਿਚ ਮੰਗ ਕੀਤੀ ਕਿ ਇਸ ਹਮਲੇ ਲਈ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਵੀ ਲਾਏ। ਕੇਂਦਰੀ ਕੱਪੜਾ ਮੰਤਰੀ ਸਮਰਿਤੀ ਇਰਾਨੀ ਅਤੇ ਪ੍ਰਦੇਸ਼ ਮੁਕੁਟ ਬਿਹਾਰੀ ਵਰਮਾ ਨੇ ਸ਼ਹੀਦ ਦੇ ਅੰਤਿਮ ਸੰਸਕਾਰ ਵਿਚ ਹਿੱਸਾ ਲਿਆ ਅਤੇ ਉਨ੍ਹਾਂ ਦੇ ਮਰਹੂਮ ਸਰੀਰ 'ਤੇ ਫੁੱਲ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ। 



ਇਸ ਮੌਕੇ 'ਤੇ ਇਰਾਨੀ ਨੇ ਕਿਹਾ ਕਿ ਕੇਂਦਰ ਅਤੇ ਪ੍ਰਦੇਸ਼ ਸਰਕਾਰ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਪ੍ਰਦਾਨ ਕਰੇਗੀ ਅਤੇ ਸ਼ਹੀਦ ਸ਼ਿਆਮ ਬਾਬੂ ਦੀ ਬਲੀਦਾਨ ਬੇਕਾਰ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸੁਰੱਖਿਆ ਫੋਰਸ ਦੇ ਜਵਾਨਾਂ ਨੂੰ ਅੱਤਵਾਦੀਆਂ ਨਾਲ ਨਜਿੱਠਣ ਲਈ ਖੁੱਲ੍ਹੀ ਛੋਟ ਹੈ।



ਸ਼ਹੀਦ ਜਵਾਨ ਦੇ ਮਰਹੂਮ ਸਰੀਰ ਨੂੰ ਤਿਰੰਗੇ ਵਿਚ ਸੀ. ਆਰ. ਪੀ. ਐੱਫ. ਦੇ ਵਾਹਨ ਵਿਚ ਉਨ੍ਹਾਂ ਦੇ ਜੱਦੀ ਪਿੰਡ ਨੋਨਾਰੀ ਲਿਆਂਦਾ ਗਿਆ, ਜਿੱਥੇ ਹਜ਼ਾਰਾਂ ਲੋਕਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਕਾਨਪੁਰ ਦੇਹਾਂਤ ਦੇ ਜ਼ਿਲਾ ਅਧਿਕਾਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸ਼ਹੀਦ ਦੇ ਪਿੰਡ ਦੀ ਸੜਕ ਦਾ ਨਾਂ ਉਨ੍ਹਾਂ ਦੇ ਨਾਂ 'ਤੇ ਰੱਖਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

Tanu

This news is Content Editor Tanu