ਅੱਤਵਾਦ ਦੇ ਵਿੱਤ ਪੋਸ਼ਣ ਮਾਮਲੇ ''ਚ ਸ਼੍ਰੀਨਗਰ ''ਚ SIA ਦੀ ਛਾਪੇਮਾਰੀ

Friday, Feb 03, 2023 - 12:58 PM (IST)

ਅੱਤਵਾਦ ਦੇ ਵਿੱਤ ਪੋਸ਼ਣ ਮਾਮਲੇ ''ਚ ਸ਼੍ਰੀਨਗਰ ''ਚ SIA ਦੀ ਛਾਪੇਮਾਰੀ

ਸ਼੍ਰੀਨਗਰ (ਭਾਸ਼ਾ)- ਸਟੇਟ ਜਾਂਚ ਏਜੰਸੀ (ਐੱਸ.ਆਈ.ਏ.) ਨੇ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਅੱਤਵਾਦ ਦੇ ਵਿੱਤ ਪੋਸ਼ਣ ਨਾਲ ਜੁੜੇ ਮਾਮਲੇ 'ਚ ਕਈ ਥਾਂਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਐੱਸ.ਆਈ.ਏ. ਦੇ ਅਧਿਕਾਰੀਆਂ ਨੇ ਸ਼੍ਰੀਨਗਰ ਦੇ ਪਰਿਮਪੁਰਾ, ਜਵਾਹਰ ਨਗਰ, ਨਾਟੀਪੁਰ, ਚਨਾਪੁਰਾ, ਬੁਲਬੁਲ ਬਾਗ਼ ਅਤੇ ਕਮਰਵਾਰੀ ਇਲਾਕਿਆਂ 'ਚ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਛਾਪੇ ਅੱਤਵਾਦ ਦੇ ਵਿੱਤ ਪੋਸ਼ਣ ਨਾਲ ਜੁੜੇ ਮਾਮਲੇ ਦੀ ਜਾਂਚ ਦੇ ਸਿਲਸਿਲੇ 'ਚ ਮਾਰੇ ਗਏ। 


author

DIsha

Content Editor

Related News