ਕਰਨਾਟਕ ਦੀ ਲੀਡਰਸ਼ਿਪ ਬਾਰੇ ਅਟਕਲਾਂ: ਸਿੱਧਰਮਈਆ ਨੂੰ ਕਾਂਗਰਸ ਹਾਈ ਕਮਾਨ ਨੇ ਦਿੱਲੀ ਸੱਦਿਆ
Tuesday, May 26, 2026 - 07:38 AM (IST)
ਬੈਂਗਲੁਰੂ (ਏਜੰਸੀ) - ਕਰਨਾਟਕ ਦੀ ਲੀਡਰਸ਼ਿਪ ’ਚ ਤਬਦੀਲੀ ਤੇ ਮੰਤਰੀ ਮੰਡਲ ’ਚ ਫੇਰਬਦਲ ਦੀਆਂ ਅਟਕਲਾਂ ਦਰਮਿਆਨ ਮੁੱਖ ਮੰਤਰੀ ਸਿੱਧਰਮਈਆ ਨੇ ਸੋਮਵਾਰ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਹਾਈ ਕਮਾਨ ਨੇ 26 ਮਈ ਨੂੰ ਦਿੱਲੀ ’ਚ ਇਕ ਮੀਟਿੰਗ ਲਈ ਸੱਦਿਆ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਮੈਨੂੰ ਮੀਟਿੰਗ ਦੇ ਏਜੰਡੇ ਬਾਰੇ ਕੋਈ ਜਾਣਕਾਰੀ ਨਹੀਂ ਹੈ। ਆਪਣੇ ਦਿੱਲੀ ਦੌਰੇ ਬਾਰੇ ਇਕ ਸਵਾਲ ਦੇ ਜਵਾਬ ’ਚ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 26 ਨੂੰ ਸਵੇਰੇ 11 ਵਜੇ ਮੀਟਿੰਗ ਹੈ। ਮੈਨੂੰ ਏਜੰਡਾ ਨਹੀਂ ਪਤਾ ਪਰ ਮੈਨੂੰ ਸੱਦਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ ਰੇਟ
ਐਤਵਾਰ ਰਾਤ, ਕੇ. ਸੀ. ਵੇਣੂਗੋਪਾਲ ਜੋ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਹਨ, ਨੇ ਮੈਨੂੰ ਫ਼ੋਨ ਕੀਤਾ ਤੇ ਮੀਟਿੰਗ ਦੀ ਮਿਤੀ ਬਾਰੇ ਜਾਣਕਾਰੀ ਦਿੱਤੀ। ਹਾਈ ਕਮਾਨ ਨਾਲ ਆਪਣੀ ਮੁਲਾਕਾਤ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਅਟਕਲਾਂ ਹਮੇਸ਼ਾ ਮੌਜੂਦ ਰਹਿੰਦੀਆਂ ਹਨ। ਕਰਨਾਟਕ ’ਚ ਕਾਂਗਰਸ ਸਰਕਾਰ ਦੇ 20 ਮਈ ਨੂੰ 3 ਸਾਲ ਪੂਰੇ ਹੋਣ ਤੋਂ ਬਾਅਦ ਲੀਡਰਸ਼ਿਪ ’ਚ ਤਬਦੀਲੀ ਅਤੇ ਕੈਬਨਿਟ ’ਚ ਫੇਰਬਦਲ ਦੀਆਂ ਅਟਕਲਾਂ ਜ਼ੋਰਾਂ ’ਤੇ ਹਨ। ਪਾਰਟੀ ਤੇ ਅਧਿਕਾਰਤ ਸੂਤਰਾਂ ਅਨੁਸਾਰ ਜਿੱਥੇ ਕਾਂਗਰਸ ਹਾਈ ਕਮਾਨ ਵੱਲੋਂ ਸਿੱਧਰਮਈਆ ਤੇ ਉਪ ਮੁੱਖ ਮੰਤਰੀ ਡੀ. ਕੇ. ਸ਼ਿਵਕੁਮਾਰ ਦਰਮਿਆਨ ਲੀਡਰਸ਼ਿਪ ਦੇ ਝਗੜੇ ਨੂੰ ਹੱਲ ਕਰਨ ਬਾਰੇ ਚਰਚਾ ਕੀਤੇ ਜਾਣ ਦੀ ਉਮੀਦ ਹੈ, ਉੱਥੇ ਕਰਨਾਟਕ ਦੀਆਂ 4 ਰਾਜ ਸਭਾ ਸੀਟਾਂ ਲਈ ਆਉਣ ਵਾਲੀਆਂ ਚੋਣਾਂ, ਜਿਨ੍ਹਾਂ ’ਚੋਂ ਕਾਂਗਰਸ ਦੇ 3 ਜਿੱਤਣ ਦੀ ਉਮੀਦ ਹੈ, ’ਤੇ ਵੀ ਚਰਚਾ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ - ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ, ਦਿੱਤੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
