ਕਰਨਾਟਕ ਦਾ ਮੁੱਖ ਮੰਤਰੀ ਕੌਣ? ਰਾਹੁਲ ਗਾਂਧੀ ਨੂੰ ਮਿਲੇ ਸਿੱਧਰਮਈਆ ਤੇ ਸ਼ਿਵਕੁਮਾਰ

Wednesday, May 17, 2023 - 12:54 PM (IST)

ਨਵੀਂ ਦਿੱਲੀ- ਕਰਨਾਟਕ ਦੇ ਮੁੱਖ ਮੰਤਰੀ ਦੇ ਨਾਂ ਦੇ ਐਲਾਨ 'ਤੇ ਕਾਂਗਰਸ ਪਾਰਟੀ 'ਚ ਚਰਚਾ ਜਾਰੀ ਹੈ। ਮੁੱਖ ਮੰਤਰੀ ਅਹੁਦੇ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਕਾਂਗਰਸ ਦੇ ਸੀਨੀਅਰ ਨੇਤਾ ਸਿੱਧਰਮਈਆ ਨੇ ਬੁੱਧਵਾਰ ਨੂੰ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਡੀ. ਕੇ. ਸ਼ਿਵਕੁਮਾਰ ਵੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। 

ਇਹ ਵੀ ਪੜ੍ਹੋ- ਪ੍ਰਿਯੰਕਾ ਨੇ ਦਿੱਤਾ ਸੰਕੇਤ, ਜਨਤਾ ਤੈਅ ਕਰੇਗੀ ਕਿ ਰਾਹੁਲ ਗਾਂਧੀ ਨੇ PM ਬਣਨਾ ਹੈ ਜਾਂ ਨਹੀਂ

ਸਿੱਧਰਮਈਆ ਅਤੇ ਸ਼ਿਵਕੁਮਾਰ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਮੰਨੇ ਜਾ ਰਹੇ ਹਨ। ਇਸ ਤੋਂ ਪਹਿਲਾਂ ਕਰਨਾਟਕ ਦਾ ਅਗਲਾ ਮੁੱਖ ਮੰਤਰੀ ਚੁਣਨ ਲਈ ਕਾਂਗਰਸ ਵਿਚ ਮੰਗਲਵਾਰ ਨੂੰ ਵੀ ਮੰਥਨ ਜਾਰੀ ਰਿਹਾ ਅਤੇ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਪਹਿਲਾਂ ਰਾਹੁਲ ਗਾਂਧੀ ਨਾਲ ਚਰਚਾ ਕੀਤਾ ਅਤੇ ਫਿਰ ਦੋਹਾਂ ਨੇਤਾਵਾਂ ਸਿੱਧਰਮਈਆ ਅਤੇ ਡੀ. ਕੇ. ਸ਼ਿਵਕੁਮਾਰ ਨਾਲ ਮੁਲਾਕਾਤ ਕੀਤੀ ਸੀ।  ਸੂਤਰਾਂ ਦੀ ਮੰਨੀਏ ਤਾਂ ਸਿੱਧਰਮਈਆ ਨੂੰ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਉੱਥੇ ਹੀ ਸ਼ਿਵਕੁਮਾਰ ਨੂੰ ਅਹਿਮ ਮੰਤਰਾਲਿਆਂ ਦੇ ਨਾਲ-ਨਾਲ ਡਿਪਟੀ ਸੀ. ਐੱਮ ਦਾ ਆਫ਼ਰ ਦਿੱਤਾ ਗਿਆ ਹੈ। ਚਰਚਾ ਇਹ ਵੀ ਹੈ ਕਿ ਮੁੱਖ ਮੰਤਰੀ ਦੇ ਨਾਂ 'ਤੇ ਮੋਹਰ ਲੱਗਣ ਮਗਰੋਂ ਕੱਲ੍ਹ ਸਹੁੰ ਚੁੱਕ ਸਮਾਗਮ ਹੋਵੇਗਾ। 

ਇਹ ਵੀ ਪੜ੍ਹੋ- ਕਰਨਾਟਕ ਨਤੀਜੇ 2024 ਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਲਈ ਮਹੱਤਵਪੂਰਨ ਸਾਬਤ ਹੋਣਗੇ: ਸਿੱਧਰਮਈਆ

ਦੱਸ ਦੇਈਏ ਕਿ 13 ਮਈ ਨੂੰ ਆਏ ਕਰਨਾਟਕ ਚੋਣ ਨਤੀਜਿਆਂ ਵਿਚ ਕਾਂਗਰਸ ਨੇ 135 ਸੀਟਾਂ 'ਤੇ ਜਿੱਤ ਦਰਜ ਕੀਤੀ ਹੈ। ਕਾਂਗਰਸ ਨੇ ਜਿੱਤ ਹਾਸਲ ਕੀਤੀ ਅਤੇ ਭਾਜਪਾ ਨੂੰ ਸੱਤਾ ਤੋਂ ਬੇਦਖ਼ਲ ਕਰ ਦਿੱਤਾ। ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦਾ ਚਿਹਰਾ ਐਲਾਨ ਨਹੀਂ ਕੀਤਾ ਸੀ। ਅਜਿਹੇ ਵਿਚ ਚੋਣਾਂ ਮਗਰੋਂ ਮੁੱਖ ਮੰਤਰੀ ਸਿੱਧਰਮਈਆ ਅਤੇ ਕਾਂਗਰਸ ਪ੍ਰਦੇਸ਼ ਪ੍ਰਧਾਨ ਡੀ. ਕੇ. ਸ਼ਿਵਕੁਮਾਰ ਨੇ ਮੁੱਖ ਮੰਤਰੀ ਅਹੁਦੇ ਲਈ ਦਾਅਵੇਦਾਰੀ ਕੀਤੀ ਸੀ। ਜਿਸ ਤੋਂ ਬਾਅਦ ਆਲਾਕਮਾਨ ਨੇ ਦੋਹਾਂ ਨੇਤਾਵਾਂ ਨੂੰ ਦਿੱਲੀ ਬੁਲਾਇਆ ਸੀ। 4 ਦਿਨ ਦੇ ਮੰਥਨ ਅਤੇ ਕਈ ਦੌਰ ਦੀਆਂ ਬੈਠਕਾਂ ਮਗਰੋਂ ਨਾਂ 'ਤੇ ਆਮ ਸਹਿਮਤੀ ਨਹੀਂ ਬਣ ਸਕੀ।

ਇਹ ਵੀ ਪੜ੍ਹੋ- ਕਰਨਾਟਕ ਦਾ 'ਕਿੰਗ' ਤੈਅ ਕਰਨਾ ਕਾਂਗਰਸ ਲਈ ਬਣਿਆ ਗਲੇ ਦੀ ਹੱਡੀ, ਹੁਣ ਹਾਈਕਮਾਨ ’ਤੇ ਟਿਕੀਆਂ ਨਜ਼ਰਾਂ


Tanu

Content Editor

Related News