ਕਰਨਾਟਕ 'ਚ ਸਿੱਧਰਮਈਆ ਨੇ CM ਅਤੇ ਸ਼ਿਵਕੁਮਾਰ ਨੇ ਡਿਪਟੀ CM ਵਜੋਂ ਚੁੱਕੀ ਸਹੁੰ

Saturday, May 20, 2023 - 12:58 PM (IST)

ਕਰਨਾਟਕ 'ਚ ਸਿੱਧਰਮਈਆ ਨੇ CM ਅਤੇ ਸ਼ਿਵਕੁਮਾਰ ਨੇ ਡਿਪਟੀ CM ਵਜੋਂ ਚੁੱਕੀ ਸਹੁੰ

ਬੈਂਗਲੁਰੂ- ਕਰਨਾਟਕ ਵਿਧਾਨ ਸਭਾ ਚੋਣਾਂ 'ਚ ਜਿੱਤ ਤੋਂ ਬਾਅਦ ਸਿੱਧਰਮਈਆ ਨੇ ਅੱਜ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨਾਲ ਡੀ.ਕੇ ਸ਼ਿਵਕੁਮਾਰ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਥਾਨਕ ਸ੍ਰੀ ਕਾਂਤੀਰਵਾ ਸਟੇਡੀਅਮ 'ਚ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਸਹੁੰ ਚੁੱਕਣ ਦੇ ਨਾਲ-ਨਾਲ ਸਿੱਧਰਮਈਆ ਦੇ ਕੈਬਨਿਟ ਮੰਤਰੀਆਂ ਨੂੰ ਸਹੁੰ ਚੁਕਾਈ ਗਈ।  

ਇਹ ਵੀ ਪੜ੍ਹੋ- ਵੱਡੀ ਖ਼ਬਰ : ਸਿੱਧਰਮਈਆ ਦੇ ਸਿਰ 'ਤੇ ਸਜੇਗਾ ਕਰਨਾਟਕ ਦਾ ਤਾਜ ਅਤੇ ਸ਼ਿਵਕੁਮਾਰ ਹੋਣਗੇ ਉੱਪ ਮੁੱਖ ਮੰਤਰੀ

ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਬੈਂਗਲੁਰੂ ਪਹੁੰਚੇ। ਹਵਾਈ ਅੱਡੇ 'ਤੇ ਡੀ. ਕੇ ਸ਼ਿਵਕੁਮਾਰ ਨੇ ਉਨ੍ਹਾਂ ਦਾ ਸਵਾਗਤ ਕੀਤਾ। ਓਧਰ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਕਾਂਗਰਸ ਵਿਧਾਇਕ ਪ੍ਰਿਯੰਕਾ ਖੜਗੇ, ਡਾਕਟਰ ਜੀ ਪਰਮੇਸ਼ਵਰ ਅਤੇ ਡੀਕੇ ਸ਼ਿਵਕੁਮਾਰ ਦੇ ਭਰਾ ਸੰਸਦ ਮੈਂਬਰ ਡੀਕੇ ਸੁਰੇਸ਼ ਬੈਂਗਲੁਰੂ ਦੇ ਸ੍ਰੀ ਕਾਂਤੀਰਵਾ ਸਟੇਡੀਅਮ ਵਿਚ ਸਮਾਗਮ ਵਾਲੀ ਥਾਂ ਪੁੱਜੇ। 

ਇਹ ਵੀ ਪੜ੍ਹੋ-  ਸਿੱਕਮ 'ਚ ਫਸੇ 500 ਸੈਲਾਨੀਆਂ ਲਈ ਫ਼ਰਿਸ਼ਤਾ ਬਣ ਪਹੁੰਚੀ ਭਾਰਤੀ ਫ਼ੌਜ, ਸੁਰੱਖਿਅਤ ਕੱਢੇ ਬਾਹਰ

ਦੱਸ ਦੇਈਏ ਕਿ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਨਤੀਜੇ 13 ਮਈ ਨੂੰ ਆਏ ਸਨ। ਕਾਂਗਰਸ ਨੇ 135, ਭਾਜਪਾ ਨੇ 66 ਅਤੇ ਜਨਤਾ ਦਲ ਸੈਕੂਲਰ (ਜੇ. ਡੀ. ਐਸ) ਨੇ 19 ਸੀਟਾਂ ਜਿੱਤੀਆਂ ਹਨ। ਕਾਂਗਰਸ 'ਚ ਮੁੱਖ ਮੰਤਰੀ ਅਹੁਦੇ ਦੀ ਦਾਅਵੇਦਾਰੀ ਨੂੰ ਲੈ ਕੇ ਸਿੱਧਰਮਈਆ ਅਤੇ ਡੀਕੇ ਸ਼ਿਵਕੁਮਾਰ ਵਿਚਾਲੇ ਟਕਰਾਅ ਕਈ ਦਿਨਾਂ ਤੱਕ ਜਾਰੀ ਰਿਹਾ। ਹਾਲਾਂਕਿ ਹਾਈਕਮਾਂਡ ਵੱਲੋਂ ਕਈ ਦਿਨਾਂ ਦੀ ਮੀਟਿੰਗ ਅਤੇ ਮਨਾਉਣ ਤੋਂ ਬਾਅਦ ਦੋਵਾਂ ਆਗੂਆਂ ਵਿਚਾਲੇ ਸਹਿਮਤੀ ਬਣ ਸਕੀ।

ਇਹ ਵੀ ਪੜ੍ਹੋ- ਵਿਆਹ ਦਾ ਮੰਡਪ ਛੱਡ ਪੇਪਰ ਦੇਣ ਪਹੁੰਚੀ ਲਾੜੀ, ਲਾੜੇ ਨੇ ਫੇਰਿਆਂ ਲਈ ਕੀਤੀ ਉਡੀਕ, ਹਰ ਕੋਈ ਕਰ ਰਿਹੈ ਤਾਰੀਫ਼

ਕਰਨਾਟਕ 'ਚ ਨਵੀਂ ਅਤੇ ਇਕ ਮਜ਼ਬੂਤ ​​ਸਰਕਾਰ ਹੈ- ਖੜਗੇ

ਸਹੁੰ ਚੁੱਕਣ ਦੇ ਮੌਕੇ 'ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਮੁੱਖ ਮੰਤਰੀ, ਉਪ ਮੁੱਖ ਮੰਤਰੀ ਸਮੇਤ ਅੱਠ ਵਿਧਾਇਕ ਮੰਤਰੀ ਦੇ ਅਹੁਦੇ ਲਈ ਸਹੁੰ ਚੁੱਕੀ। ਮੈਂ ਵੀ ਇਸ ਵਿਚ ਹਿੱਸਾ ਲੈਣ ਲਈ ਉੱਥੇ ਪਹੁੰਚਿਆ ਹਾਂ। ਇਹ ਖੁਸ਼ੀ ਦੀ ਗੱਲ ਹੈ ਕਿ ਕਰਨਾਟਕ ਵਿਚ ਨਵੀਂ ਸਰਕਾਰ ਹੈ, ਇਕ ਮਜ਼ਬੂਤ ​​ਸਰਕਾਰ ਹੈ। ਇਸ ਨਾਲ ਕਰਨਾਟਕ ਦਾ ਵਿਕਾਸ ਹੋਵੇਗਾ ਅਤੇ ਇਸ ਦੇ ਨਾਲ ਹੀ ਦੇਸ਼ ਵਿਚ ਚੰਗਾ ਮਾਹੌਲ ਬਣੇਗਾ।


author

Tanu

Content Editor

Related News