ਉਪਚੋਣਾਂ: ਕਾਂਗਰਸ ਨੇ ਜਾਰੀ ਕੀਤੀ 20 ਸਟਾਰ ਪ੍ਰਚਾਰਕਾਂ ਦੀ ਸੂਚੀ, ਸਿੱਧੂ ਸਣੇ ਕਨ੍ਹਈਆ ਕੁਮਾਰ ਦਾ ਨਾਂ ਵੀ ਸ਼ਾਮਲ

Friday, Oct 08, 2021 - 04:35 PM (IST)

ਉਪਚੋਣਾਂ: ਕਾਂਗਰਸ ਨੇ ਜਾਰੀ ਕੀਤੀ 20 ਸਟਾਰ ਪ੍ਰਚਾਰਕਾਂ ਦੀ ਸੂਚੀ, ਸਿੱਧੂ ਸਣੇ ਕਨ੍ਹਈਆ ਕੁਮਾਰ ਦਾ ਨਾਂ ਵੀ ਸ਼ਾਮਲ

ਨਵੀਂ ਦਿੱਲੀ– ਕਾਂਗਰਸ ਨੇ 30 ਅਕਤੂਬਰ ਨੂੰ ਹੋਣ ਵਾਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਉਪਚੋਣਾਂ ਲਈ ਕਮਰ ਕੱਸ ਲਈ ਹੈ। ਪਾਰਟੀ ਨੇ ਸ਼ੁੱਕਰਵਾਰ ਨੂੰ 20 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਦੇ ਸਟਾਰ ਪ੍ਰਚਾਰਕਾਂ ’ਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸੀਨੀਅਰ ਨੇਤਾ ਆਨੰਦ ਸ਼ਰਮਾ, ਰਾਜੀਵ ਸ਼ੁਕਲਾ, ਸਚਿਨ ਪਾਇਲਟ, ਨਵਜੋਤ ਸਿੰਘ ਸਿੱਧੂ ਅਤੇ ਹਾਲ ਹੀ ’ਚ ਕਾਂਗਰਸ ’ਚ ਸ਼ਾਮਲ ਹੋਏ ਕਨ੍ਹਈਆ ਕੁਮਾਰ ਵੀ ਸ਼ਾਮਲ ਹਨ। 

 

3 ਲੋਕ ਸਭਾ ਅਤੇ 14 ਸੂਬਿਆਂ ਦੀਆਂ 30 ਵਿਧਾਨ ਸਭਾ ਸੀਟਾਂ ’ਤੇ 30 ਅਕਤੂਬਰ ਨੂੰ ਹੋਵੇਗੀ ਵੋਟਿੰਗ
ਚੋਣ ਕਮਿਸ਼ਨ 30 ਅਕਤੂਬਰ ਨੂੰ ਉਪਚੋਣਾਂ ਕਰਵਾ ਰਿਹਾ ਹੈ। ਵੋਟਾਂ ਦੀ ਗਿਣਤੀ 2 ਨਵੰਬਰ ਨੂੰ ਹੋਵੇਗੀ। 8 ਅਕਤੂਬਰ ਨੂੰ ਨਾਮਜ਼ਦਗੀ ਦਾ ਆਖਰੀ ਦਿਨ ਹੈ। 13 ਅਕਤੂਬਰ ਤਕ ਲੋਕ ਸਭਾ ਅਤੇ 16 ਅਕਤੂਬਰ ਤਕ ਵਿਧਾਨ ਸਭਾ ਸੀਟਾਂ ਲਈ ਨਾਂ ਵਾਪਸ ਲਏ ਜਾ ਸਕਣਗੇ। ਇਨ੍ਹਾਂ ਉਪਚੋਣਾਂ ਦੌਰਾਨ ਕੋਰੋਨਾ ਪ੍ਰੋਟੋਕੋਲ ਦਾ ਪੂਰਾ ਪਾਲਨ ਕੀਤਾ ਜਾਵੇਗਾ। ਇਸ ਲਈ ਸੂਬਿਆਂ ਨੂੰ ਵਿਆਪਕ ਇੰਤਜ਼ਾਮ ਕਰਨ ਲਈ ਕਿਹਾ ਗਿਆ ਹੈ। 


author

Rakesh

Content Editor

Related News