ਸਿੱਧੂ ਮੂਸੇ ਵਾਲਾ ਕਤਲਕਾਂਡ: ਦੋ ਮੁੱਖ ਸ਼ੂਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

Monday, Jun 20, 2022 - 03:58 PM (IST)

ਸਿੱਧੂ ਮੂਸੇ ਵਾਲਾ ਕਤਲਕਾਂਡ: ਦੋ ਮੁੱਖ ਸ਼ੂਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਨਵੀਂ ਦਿੱਲੀ–  ਸਿੱਧੂ ਮੂਸੇਵਾਲਾ ਕਤਲ ਕੇਸ ’ਚ ਸੋਮਵਾਰ ਯਾਨੀ ਕਿ ਅੱਜ ਵੱਡੀ ਗ੍ਰਿਫ਼ਤਾਰੀ ਹੋਈ ਹੈ। ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੇ ਇਸ ਬਾਬਤ ਜਾਣਕਾਰੀ ਦਿੱਤੀ ਹੈ। ਪੁਲਸ ਮੁਤਾਬਕ ਸ਼ੂਟਰਾਂ ਦੇ ਮਾਡਿਊਲ ਹੈੱਡ ਸਮੇਤ ਦੋ ਮੁੱਖ ਸ਼ੂਟਰ ਗ੍ਰਿਫਤਾਰ ਕੀਤੇ ਗਏ ਹਨ, ਜਿਨ੍ਹਾਂ ਤੋਂ ਵੱਡੀ ਗਿਣਤੀ ਵਿਚ ਹਥਿਆਰ ਅਤੇ ਵਿਸਫੋਟਕ ਵੀ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ- ਕਾਲਜ ਦੀ ਪ੍ਰਧਾਨਗੀ ਤੋਂ ਅਪਰਾਧ ਦੀ ਦੁਨੀਆ ’ਚ ਕਦਮ ਰੱਖਣ ਵਾਲਾ ਲਾਰੈਂਸ ਬਿਸ਼ਨੋਈ, ਜਾਣੋ ਕਿਵੇਂ ਬਣਿਆ ਗੈਂਗਸਟਰ

ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਚ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ ਦਾ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਸੋਸ਼ਲ ਮੀਡੀਆ ’ਤੇ ਲਾਰੈਂਸ ਬਿਸ਼ਨੋਈ ਨਾਂ ਦੇ ਗੈਂਗਸਟਰ ਨੇ ਗਾਇਕ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ ਅਤੇ ਪੰਜਾਬ ਪੁਲਸ ਨੇ ਦਿੱਲੀ ਦੀ ਅਦਾਲਤ ਨੂੰ ਸੂਚਿਤ ਕੀਤਾ ਸੀ ਕਿ ਬਿਸ਼ਨੋਈ ਮੂਸੇ ਵਾਲਾ ਦੇ ਕਤਲ ਦਾ ਮੁੱਖ ਸਾਜ਼ਿਸ਼ਕਰਤਾ ਸੀ। 

ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲਕਾਂਡ: ‘ਕੇਕੜਾ’ ਦਾ ਵੱਡਾ ਖ਼ੁਲਾਸਾ, ਕਿਹਾ-15,000 ’ਚ ਕੀਤੀ ਸੀ ਰੇਕੀ

ਮੂਸੇਵਾਲਾ ਕਤਲਕਾਂਡ ਦਾ ਮੁੱਖ ਦੋਸ਼ੀ ਲਾਰੈਂਸ ਬਿਸ਼ਨੋਈ ਪੰਜਾਬ ਪੁਲਸ ਦੀ ਗ੍ਰਿਫ਼ਤ ਵਿਚ ਹੈ। ਪੰਜਾਬ ਪੁਲਸ ਉਸ ਨੂੰ 14 ਜੂਨ ਨੂੰ ਗ੍ਰਿਫ਼ਤਾਰ ਕਰ ਕੇ ਦਿੱਲੀ ਤੋਂ ਪੰਜਾਬ ਲੈ ਕੇ ਆਈ ਸੀ। ਦਰਅਸਲ  ਪੰਜਾਬ ਪੁਲਸ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ’ਚ ਦਲੀਲ ਦਿੱਤੀ ਸੀ ਕਿ ਇਸ ਮਾਮਲੇ ’ਚ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਲਾਰੈਂਸ ਬਿਸ਼ਨੋਈ ਸਿੱਧੂ ਮੂਸੇ ਵਾਲਾ ਦੇ ਕਤਲ ਦਾ ਮੁੱਖ ਸਾਜਿਸ਼ਕਰਤਾ ਹੈ ਅਤੇ ਉਸ ਤੋਂ ਹਿਰਾਸਤ ’ਚ ਲੈ ਕੇ ਪੁੱਛ-ਗਿੱਛ ਜ਼ਰੂਰੀ ਹੈ।

ਇਹ ਵੀ ਪੜ੍ਹੋ- ਜਾਣੋ ਕੌਣ ਹਨ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ? ਜਿਨ੍ਹਾਂ ਨੇ ‘ਸਿੱਧੂ ਮੂਸੇਵਾਲਾ’ ਦੇ ਕਤਲ ਦੀ ਲਈ ਜ਼ਿੰਮੇਵਾਰੀ


author

Tanu

Content Editor

Related News