ਸਿੱਧੂ ਮੂਸੇਵਾਲਾ ਵਾਂਗ ਮਾਰ 'ਤਾ ਹਰਿਆਣਵੀ ਗਾਇਕ ! ਜਾਂਚ ਕਰਦੇ AGP ਨੇ ਦਿੱਤਾ ਵੱਡਾ ਬਿਆਨ
Thursday, Aug 27, 2026 - 10:08 AM (IST)
ਸ਼ਾਮਲੀ (ਯੂਪੀ) : ਮੇਰਠ ਜ਼ੋਨ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏਡੀਜੀ) ਭਾਨੂ ਭਾਸਕਰ ਨੇ ਸ਼ਾਮਲੀ ਜ਼ਿਲ੍ਹੇ ਵਿੱਚ ਹਰਿਆਣਵੀ ਗਾਇਕ ਅਤੇ ਯੂਟਿਊਬਰ ਅੰਕਿਤ ਬਾਲੀਆਨ ਦੇ ਸਨਸਨੀਖੇਜ਼ ਕਤਲ ਨੂੰ ਪੁਲਸ ਲਈ ਚੁਣੌਤੀਪੂਰਨ ਦੱਸਦਿਆਂ ਕਿਹਾ ਕਿ ਪੁਲਸ ਨੂੰ ਇਸ ਮਾਮਲੇ ਵਿੱਚ ਕਈ ਸੁਰਾਗ ਮਿਲੇ ਹਨ ਅਤੇ ਕਾਤਲਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਭਾਸਕਰ ਨੇ ਕਿਹਾ ਕਿ ਬੁੱਧਵਾਰ ਸ਼ਾਮ ਨੂੰ ਹਰਿਆਣਵੀ ਗਾਇਕ ਬਾਲੀਆਨ ਦੇ ਕਤਲ ਨੂੰ ਸੁਲਝਾਉਣ ਲਈ ਕਈ ਪੁਲਸ ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਵਿੱਚੋਂ ਚਾਰ ਨੂੰ ਹਰਿਆਣਾ ਭੇਜਿਆ ਗਿਆ ਹੈ।
ਪੜ੍ਹੋ ਇਹ ਵੀ - 1 ਸਤੰਬਰ ਤੋਂ ਔਰਤਾਂ ਨੂੰ ਮਿਲਣਗੇ 2500-2500 ਰੁਪਏ, CM ਰੇਖਾ ਗੁਪਤਾ ਨੇ ਸ਼ੁਰੂ ਕੀਤੀ ਲਕਸ਼ਮੀ ਯੋਜਨਾ
ਪੁਲਸ ਦੇ ਵਧੀਕ ਡਾਇਰੈਕਟਰ ਜਨਰਲ ਨੇ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਕਈ ਹੋਰ ਪੁਲਸ ਟੀਮਾਂ ਵੀ ਵੱਖ-ਵੱਖ ਦਿਸ਼ਾਵਾਂ ਵਿੱਚ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ, "ਸਾਡੀ ਪੁਲਸ ਫੋਰਸ ਦੇ ਬਹੁਤ ਸਾਰੇ ਮੈਂਬਰ ਅਜਿਹੇ ਹਨ, ਜੋ ਉਸੇ ਪਿੰਡ ਤੋਂ ਆਉਂਦੇ ਹਨ ਅਤੇ ਲਗਾਤਾਰ ਸਹਾਇਤਾ ਕਰ ਰਹੇ ਹਨ। ਪਿੰਡ ਦੇ ਮੁਖੀ, ਉਪ ਮੁਖੀ ਅਤੇ ਸਾਰੇ ਜਨ ਪ੍ਰਤੀਨਿਧੀ ਵੀ ਮਦਦ ਕਰ ਰਹੇ ਹਨ। ਕਾਤਲਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।" ਇਹ ਪੁੱਛੇ ਜਾਣ 'ਤੇ ਕਿ ਕੀ ਬਾਲੀਆਨ ਦਾ ਕਤਲ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਰਗਾ ਹੈ, ਉਨ੍ਹਾਂ ਕਿਹਾ, "ਸਾਨੂੰ ਬਹੁਤ ਸਾਰੇ ਸੁਰਾਗ ਮਿਲੇ ਹਨ ਪਰ ਉਨ੍ਹਾਂ ਨੂੰ ਜਨਤਕ ਕਰਨਾ ਸਹੀ ਨਹੀਂ ਹੈ। ਬਹੁਤ ਜਲਦੀ ਇਸ ਸਬੰਧ ਵਿਚ ਖੁਲਾਸਾ ਕੀਤਾ ਜਾਵੇਗਾ।''
ਪੜ੍ਹੋ ਇਹ ਵੀ - ਪੰਜਾਬ ਦੇ 3 ਲੱਖ ਸਰਕਾਰੀ ਕਰਮਚਾਰੀਆਂ ਦਾ ‘ਮਹਾਬੰਦ’ ਅੱਜ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਇੱਕ "ਬਹੁਤ ਵੱਡੀ" ਘਟਨਾ ਹੈ ਅਤੇ ਨਿਸ਼ਚਤ ਤੌਰ 'ਤੇ "ਚੁਣੌਤੀਪੂਰਨ" ਵੀ ਹੈ ਪਰ ਪੁਲਸ ਚੁਣੌਤੀ ਦਾ ਸਾਹਮਣਾ ਕਰੇਗੀ। ਭਾਸਕਰ ਨੇ ਕਿਹਾ ਕਿ ਬਾਲੀਆਨ ਦੇ ਕਤਲ ਤੋਂ ਬਾਅਦ ਪਰਿਵਾਰ ਅਤੇ ਹੋਰਾਂ ਨੇ ਸੜਕ ਜਾਮ ਕਰ ਦਿੱਤੀ ਸੀ ਪਰ ਹੁਣ ਇਹ ਪੂਰੀ ਤਰ੍ਹਾਂ ਖੁੱਲ੍ਹ ਗਿਆ ਹੈ ਅਤੇ ਪਰਿਵਾਰ ਪੂਰਾ ਸਮਰਥਨ ਦੇ ਰਿਹਾ ਹੈ। ਦੱਸ ਦੇਈਏ ਕਿ ਹਰਿਆਣਵੀ ਗਾਇਕ ਅਤੇ ਯੂਟਿਊਬਰ ਅੰਕਿਤ ਬਾਲੀਆਨ ਬੁੱਧਵਾਰ ਸ਼ਾਮ 6:45 ਵਜੇ ਆਪਣੇ ਜਿਮ ਤੋਂ ਬਾਹਰ ਆ ਰਹੇ ਸਨ, ਜਦੋਂ ਦੋ ਵਾਹਨਾਂ ਵਿੱਚ ਸਵਾਰ ਚਾਰ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ।
ਪੜ੍ਹੋ ਇਹ ਵੀ - 26, 27, 28, 29, 30 ਅਗਸਤ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ
ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਬਾਲਿਆਨ ਨੂੰ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਸਨਸਨੀਖੇਜ਼ ਘਟਨਾ ਤੋਂ ਬਾਅਦ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਨੇ ਰਾਜ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
