ਸਿੱਧੂ ਮੂਸੇਵਾਲਾ ਕਤਲਕਾਂਡ: ‘ਕੇਕੜਾ’ ਦਾ ਵੱਡਾ ਖ਼ੁਲਾਸਾ, ਕਿਹਾ-15,000 ’ਚ ਕੀਤੀ ਸੀ ਰੇਕੀ

06/11/2022 9:53:16 AM

ਮਾਨਸਾ/ਨਵੀਂ ਦਿੱਲੀ (ਜੱਸਲ, ਏ. ਐੱਨ. ਆਈ.)– ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ’ਤੇ ਉਸ ਨਾਲ ਸੈਲਫੀ ਲੈ ਕੇ ਸ਼ਾਰਪ ਸ਼ੂਟਰਾਂ ਨੂੰ ਸੂਚਨਾ ਦੇਣ ਵਾਲੇ ਸੰਦੀਪ ਕੇਕੜਾ ਨੇ ਪੰਜਾਬ ਪੁਲਸ ਦੇ ਸਾਹਮਣੇ ਵੱਡਾ ਖੁਲਾਸਾ ਕੀਤਾ ਹੈ। ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਚਰਚਾਵਾਂ ਅਨੁਸਾਰ ਕੇਕੜਾ ਨੇ ਪੁਲਸ ਨੂੰ ਦੱਸਿਆ ਕਿ ਮੂਸੇਵਾਲਾ ਦੀ ਰੇਕੀ ਕਰਨ ਦੇ ਬਦਲੇ ਉਸ ਨੂੰ 15,000 ਰੁਪਏ ਮਿਲੇ ਸਨ। ਉਸ ਨੇ ਇਹ ਵੀ ਕਿਹਾ ਕਿ ਉਸ ਨੂੰ ਇਹ ਨਹੀਂ ਪਤਾ ਸੀ ਕਿ ਉਸ ਤੋਂ ਰੇਕੀ ਕਰਵਾ ਕੇ ਮੂਸੇਵਾਲਾ ਦਾ ਕਤਲ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਦੀ ਵੀਡੀਓ, ਰੇਕੀ ਕਰਨ ਵਾਲਾ ‘ਕੇਕੜਾ’ ਗ੍ਰਿਫ਼ਤਾਰ, ਫੈਨ ਬਣ ਕੇ ਆਇਆ ਸੀ ਘਰ

ਫਿਲਹਾਲ ਇਸ ਮਾਮਲੇ ’ਚ ਮਾਨਸਾ ਪੁਲਸ ਨੇ ਕੋਈ ਪੁਸ਼ਟੀ ਨਹੀਂ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਸ ਨੇ ਸਿੱਧੂ ਮੂਸੇਵਾਲਾ ਹੱਤਿਆਕਾਂਡ ’ਚ ਸ਼ਾਮਲ 8 ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਪੰਜਾਬ ਪੁਲਸ ਕੇਕੜੇ ਦੇ ਇਸ ਦਾਅਵੇ 'ਤੇ ਯਕੀਨ ਨਹੀਂ ਕਰ ਰਹੀ ਹੈ। ਹੁਣ ਉਸ ਕੋਲੋਂ ਹੋਰ ਪੁੱਛ-ਗਿੱਛ ਕੀਤੀ ਜਾਵੇਗੀ। ਸੰਦੀਪ ਹਰਿਆਣਾ ਦੇ ਸਿਰਸਾ ਦੇ ਕਾਲਾਂਵਾਲੀ ਦਾ ਰਹਿਣ ਵਾਲਾ ਹੈ। ਦੱਸ ਦਈਏ ਮੁਲਜ਼ਮ ਸੰਦੀਪ ਸਿੰਘ ਉਰਫ਼ ਕੇਕੜਾ ਨਸ਼ੇ ਦਾ ਆਦੀ ਹੈ। 

ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ’ਚ ਵੱਡੀ ਖ਼ਬਰ, ਲਾਰੈਂਸ ਬਿਸ਼ਨੋਈ ਨਾਲ ਜੁੜੇ ਸ਼ੂਟਰਾਂ ਦੀ ਹੋਈ ਸ਼ਨਾਖਤ, ਸਾਹਮਣੇ ਆਈਆਂ ਤਸਵੀਰਾਂ

ਦੱਸ ਦਈਏ ਸਿੱਧੂ ਮੂਸੇਵਾਲਾ ਦੇ ਕਤਲ ਚ ਕੇਕੜਾ ਦਾ ਖ਼ਾਸ ਰੋਲ ਸੀ ਕਿਉਂਕਿ ਕੇਕੜੇ ਦੀ ਕੀਤੀ ਹੋਈ ਰੇਕੀ ਕਰਕੇ ਹੀ ਹਮਲਾ ਕਰਨ ਵਾਲਿਆਂ ਨੂੰ ਇਹ ਪਤਾ ਚੱਲਿਆ ਸੀ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਆਪਣੇ ਘਰ ਤੋਂ ਬਿਨ੍ਹਾਂ ਗੰਨਮੈਨਾਂ ਅਤੇ ਬਿਨਾਂ ਬੁਲਟਪਰੂਫ ਗੱਡੀ ਤੋਂ ਨਿਕਲਿਆ ਹੈ। ਕੇਕੜੇ ਦੀ ਦਿੱਤੀ ਜਾਣਕਾਰੀ ਤੋਂ ਬਾਅਦ ਹੀ ਹਮਲਾਵਰਾਂ ਨੇ 29 ਮਈ ਨੂੰ ਸਿੱਧੂ ਮੂਸੇਵਾਲਾ ਨੂੰ ਕੁਝ ਦੂਰੀ ਤੇ ਜਵਾਹਰਕੇ ਪਿੰਡ ਘੇਰ ਲਿਆ ਤੇ ਤਾਬੜਤੋੜ ਗੋਲੀਆਂ ਦੇ ਨਾਲ ਸਿੱਧੂ ਮੂਸੇਵਾਲਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਕੈਨੇਡਾ ’ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ‘ਕੇਕੜਾ’ 11 ਦਿਨਾਂ ਦੇ ਰਿਮਾਂਡ ’ਤੇ, ਜਾਂਚ ’ਚ ਸਾਹਮਣੇ ਆਈਆਂ ਵੱਡੀਆਂ ਗੱਲਾਂ

 

Tanu

This news is Content Editor Tanu