ਸਿੱਧੂ ਮੂਸੇਵਾਲਾ ਕਤਲਕਾਂਡ : ਦਿੱਲੀ ਕ੍ਰਾਈਮ ਬ੍ਰਾਂਚ ਨੇ ਫਤਿਹਾਬਾਦ ਤੋਂ ਫੜੇ ਦੋ ਹੋਟਲ ਸੰਚਾਲਕ

06/23/2022 5:04:27 PM

ਫਤੇਬਾਹਾਦ, (ਰਮੇਸ਼ ਭੱਟ)– ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ’ਚ ਹੁਣ ਦਿੱਲੀ ਕ੍ਰਾਈਮ ਬ੍ਰਾਂਡ ਪੁਲਸ ਨੇ ਫਤਿਹਾਬਾਦ ਤੋਂ ਦੋ ਹੋਟਲ ਸੰਚਾਲਕਾਂ ਨੂੰ ਫੜਿਆ ਹੈ। ਹੁਣ ਇਕ ਵਾਰ ਫਿਰ ਇਸ ਮਾਮਲੇ ਦੇ ਤਾਰ ਫਤੇਬਾਹਾਦ ਨਾਲ ਜੁੜੇ ਰਹੇ ਹਨ। 

ਦੱਸਿਆ ਜਾ ਰਿਹਾ ਹੈ ਕਿ ਤਿੰਨ-ਚਾਰ ਦਿਨ ਪਹਿਲਾਂ ਦਿੱਲੀ ਕ੍ਰਾਈਮ ਬ੍ਰਾਂਚ ਨੇ ਹਿਸਾਰ ਦੇ ਕਿਰਮਾਰਾ ਤੋਂ ਦੋ ਨੌਜਵਾਨਾਂ ਨੂੰ ਹਿਰਾਸਤ ’ਚ ਲਿਆ ਸੀ। ਇਨ੍ਹਾਂ ਨੌਜਵਾਨਾਂ ਤੋਂ ਮਿਲੇ ਇਨਪੁਟ ਦੇ ਆਧਾਰ ’ਤੇ ਫਤਿਹਾਬਾਦ ਦੇ ਦੋ ਨੌਜਵਾਨਾਂ ਨੂੰ ਦਿੱਲੀ ਕ੍ਰਾਈਮ ਬ੍ਰਾਂਚ ਹਿਰਾਸਤ ’ਚ ਲੈ ਕੇ ਗਈ ਹੈ। ਹਾਲਾਂਕਿ, ਐੱਸ.ਪੀ. ਨੇ ਇਸ ਮਾਮਲੇ ਦੀ ਪੁਸ਼ਟੀ ਕਰਨ ਤੋਂ ਮਨਾ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਅਜਿਹੀ ਕੋਈ ਗੱਲ ਨਹੀਂ ਹੈ। ਪੁਲਸ ਨੂੰ ਕਿਸੇ ਤਰ੍ਹਾਂ ਦੀ ਕੋਈ ਸੂਚਨਾ ਨਹੀਂ ਹੈ। 

ਜ਼ਿਕਰਯੋਗ ਹੈ ਕਿ ਮੂਸੇਵਾਲਾ ਕਤਲਕਾਂਡ ’ਚ ਪਹਿਲਾਂ ਦਿੱਲੀ ਕ੍ਰਾਈਮ ਬ੍ਰਾਂਚ ਨੇ ਕਿਰਮਾਰਾ ਤੋਂ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਵੱਡੀ ਗਿਣਤੀ ’ਚ ਹਥਿਆਰ ਬਰਾਮਦ ਕੀਤੇ ਸਨ। ਇਨ੍ਹਾਂ ਨੌਜਵਾਨਾਂ ਵੱਲੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਫਤਿਹਾਬਾਦ ਦੇ ਦੋ ਨੌਜਵਾਨ ਇਥੇ ਹੋਟਲ ’ਚ ਰੁਕੇ ਸਨ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਕਤਲਤੋਂ ਬਾਅਦ ਬਦਮਾਸ਼ ਫਤਿਹਾਬਾਦ ਦੇ ਭੱਟ ਰੋਡ ’ਤੇ ਸਥਿਤ ਇਕ ਹੋਟਲ ’ਚ ਰੁਕੇ ਸਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਤਲ ਕਰਨ ਤੋਂ ਬਾਅਦ ਦੋਵਾਂ ਦੋਸ਼ੀਆਂ ਨੇ ਹਥਿਆਰਾਂ ਨਾਲ ਭਰਿਆ ਬੈਗ ਇਕ ਹੋਟਲ ਸੰਚਾਲਕ ਨੂੰ ਦੇ ਦਿੱਤਾ ਸੀ, ਜਿਸ ਤੋਂ ਬਾਅਦ ਉਹ ਬੈਗ ਨੂੰ ਕਿਰਮਾਰਾ ਛੱਡ ਕੇ ਆਇਆ ਸੀ।


Rakesh

Content Editor

Related News