ਆਊਟਲੁੱਕ ਗਰੁੱਪ ਨੇ ਰਿਲੀਜ਼ ਕੀਤੀ ''ਸਿੱਖ ਐਂਡ ਮੋਦੀ'' ਕਿਤਾਬ; ਭਾਜਪਾ ਪ੍ਰਧਾਨ ਨੱਡਾ ਨੇ ਕਹੀਆਂ ਇਹ ਗੱਲਾਂ
Tuesday, Aug 29, 2023 - 01:30 AM (IST)
ਨਵੀਂ ਦਿੱਲੀ (ਭਾਸ਼ਾ)- ਆਊਟਲੁੱਕ ਗਰੁੱਪ ਵੱਲੋਂ ਕਾਫ਼ੀ ਟੇਬਲ ਬੁੱਕ ‘ਸਿੱਖਸ ਐਂਡ ਮੋਦੀ: ਏ ਜਰਨੀ ਆਫ 9 ਯਿਅਰਜ਼’ ਰਿਲੀਜ਼ ਕੀਤੀ ਗਈ। ਇਸ ਬਾਰੇ ਇਕ ਸਮਾਗਮ ਦੌਰਾਨ ਸਿੱਖ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ.ਪੀ. ਨੱਡਾ ਨੇ ਸੋਮਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਦ੍ਰਿੜਤਾ ਨਾਲ ਨਿਆਂ ਪ੍ਰਦਾਨ ਕਰਕੇ ਮੁੱਖ ਧਾਰਾ ਵਿਚ ਲਿਆਂਦਾ ਹੈ। ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਏ ਗਏ ਵੱਖ-ਵੱਖ ਫ਼ੈਸਲਿਆਂ ਨੂੰ ਉਜਾਗਰ ਕਰਦਿਆਂ ਨੱਡਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਲਈ ਜੋ ਕੀਤਾ ਹੈ, ਉਹ ਅੱਜ ਤਕ ਕਿਸੇ ਹੋਰ ਆਗੂ ਨੇ ਨਹੀਂ ਕੀਤਾ।
ਇਹ ਖ਼ਬਰ ਵੀ ਪੜ੍ਹੋ - ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹੁਣ ਇਸ ਜੇਲ੍ਹ 'ਚ ਕੀਤਾ ਸ਼ਿਫਟ, ਵੱਡੇ ਖ਼ੁਲਾਸਿਆਂ ਮਗਰੋਂ ਚੁੱਕਿਆ ਗਿਆ ਕਦਮ
ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦਿਆਂ ਭਾਜਪਾ ਪ੍ਰਧਾਨ ਨੇ ਕਿਹਾ, "30 ਸਾਲਾਂ ਤੋਂ 1984 ਦੇ ਸਿੱਖ ਵਿਰੋਧੀ ਦੰਗਿਆਂ 'ਚ ਸ਼ਾਮਲ ਲੋਕਾਂ ਖ਼ਿਲਾਫ਼ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਅਤੇ ਨਾ ਹੀ ਕੋਈ ਕਾਰਵਾਈ ਹੋਈ। ਸਿਆਸੀ ਪਾਰਟੀ ਨਾਲ ਜੁੜੇ ਲੋਕਾਂ ਨੂੰ ਸੁਰੱਖਿਆ ਮਿਲਦੀ ਰਹੀ।" ਹਾਲਾਂਕਿ, ਮੋਦੀ ਸਰਕਾਰ ਨੇ ਇਕ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕੀਤਾ ਅਤੇ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ, "33 ਸਾਲਾਂ ਬਾਅਦ, ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਦ੍ਰਿੜ ਇਰਾਦੇ ਨਾਲ, ਮੋਦੀ ਨੇ ਸਿੱਖ ਕੌਮ ਨੂੰ ਇਨਸਾਫ਼ ਦਿਵਾਇਆ ਹੈ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਲਿਆਂਦਾ ਹੈ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8