'ਵੀਰ ਬਾਲ ਦਿਵਸ' ਦੇ ਆਯੋਜਨ ਨਾਲ ਵਿਸ਼ਵ ਭਰ ਦਾ ਸਿੱਖ ਭਾਈਚਾਰਾ ਖੁਸ਼, PM ਮੋਦੀ ਦਾ ਕੀਤਾ ਧੰਨਵਾਦ

12/26/2023 2:23:36 PM

ਵਾਸ਼ਿੰਗਟਨ (ਏ.ਐੱਨ.ਆਈ.): ਅਮਰੀਕਾ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਭਾਰਤ ਅਤੇ ਵਿਸ਼ਵ ਭਰ ਵਿੱਚ ਵੀਰ ਬਾਲ ਦਿਵਸ ਮਨਾਉਣ ਲਈ ਇਤਿਹਾਸਕ ਕਦਮ ਚੁੱਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਅਮਰੀਕਾ ਵਿੱਚ ਸਿੱਖ ਭਾਈਚਾਰੇ ਦੇ ਇੱਕ ਮੈਂਬਰ ਜਸਪਾਲ ਸਿੰਘ ਨੇ ਕਿਹਾ,"ਅਸੀਂ ਦੇਸ਼ ਭਰ ਵਿੱਚ ਵੀਰ ਬਾਲ ਦਿਵਸ ਮਨਾਉਣ ਦੀ ਇਤਿਹਾਸਕ ਪਹਿਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਾਂ।"

ਭਾਰਤੀ ਘੱਟ ਗਿਣਤੀ ਫਾਊਂਡੇਸ਼ਨ ਦੇ ਕਨਵੀਨਰ ਸਤਨਾਮ ਸਿੰਘ ਸੰਧੂ, ਜੋ ਕਿ ਗੁਰਦੁਆਰਾ ਸਾਹਿਬ, ਬਰੁਕਫੀਲਡ ਵਿਖੇ ਵੀਰ ਬਾਲ ਦਿਵਸ ਮਨਾ ਰਹੇ ਸਨ, ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਇਹ ਕਦਮ ਮਦਦਗਾਰ ਸਾਬਤ ਹੋਵੇਗਾ ਅਤੇ ਲੋਕ ਸਿੱਖ ਇਤਿਹਾਸ ਬਾਰੇ ਲੋਕ ਜ਼ਿਆਦਾ ਜਾਣ ਸਕਣਗੇ।

 

ਉਨ੍ਹਾਂ ਕਿਹਾ,"ਭਾਰਤ ਸਰਕਾਰ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਇਸ ਕਦਮ ਨਾਲ ਲੋਕਾਂ ਨੂੰ ਸਿੱਖ ਇਤਿਹਾਸ ਬਾਰੇ ਜਾਣਨ ਵਿੱਚ ਮਦਦ ਮਿਲੇਗੀ।" ਇਸੇ ਤਰ੍ਹਾਂ ਕੈਨੇਡਾ ਵਿੱਚ ਹਮਦਰਦ ਮੀਡੀਆ ਗਰੁੱਪ ਦੇ ਸੰਸਥਾਪਕ ਅਤੇ ਐਮ.ਡੀ ਅਮਰ ਸਿੰਘ ਭੁੱਲਰ ਨੇ ਕੈਨੇਡੀਅਨ ਸਿੱਖ ਭਾਈਚਾਰੇ ਦੀ ਤਰਫੋਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਇਸ ਕਦਮ ਦੀ ਸ਼ਲਾਘਾ ਕੀਤੀ। ਭੁੱਲਰ ਨੇ ਕਿਹਾ,"ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਾਂ ਕਿਉਂਕਿ ਉਨ੍ਹਾਂ ਨੇ ਵੀਰ ਬਾਲ ਦਿਵਸ 'ਤੇ ਛੁੱਟੀ ਦਾ ਐਲਾਨ ਕੀਤਾ ਹੈ। ਮੈਂ ਕੈਨੇਡੀਅਨ ਸਿੱਖ ਭਾਈਚਾਰੇ ਦੀ ਤਰਫੋਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ..."।  

 

 

ਅਮਰੀਕਾ ਵਿੱਚ ਇੱਕ ਵਪਾਰੀ ਦਰਸ਼ਨ ਸਿੰਘ ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਭਾਈਚਾਰੇ ਲਈ ਬਹੁਤ ਕੁਝ ਕੀਤਾ ਹੈ। ਉਨ੍ਹਾਂ ਨੇ ਲੰਗਰ ਤੋਂ ਜੀ.ਐਸ.ਟੀ ਵੀ ਹਟਾ ਦਿੱਤਾ ਹੈ। ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਇਸ ਦੌਰਾਨ ਯੂ.ਏ.ਈ ਵਿੱਚ ਵੀ ਵੀਰ ਬਾਲ ਦਿਵਸ ਮਨਾਇਆ ਗਿਆ। UAE ਵਿੱਚ ਸਿੱਖ ਭਾਈਚਾਰੇ ਦੇ ਇੱਕ ਮੈਂਬਰ ਨੇ ਗੁਰੂ ਨਾਨਕ ਦਰਬਾਰ ਰਾਸ ਅਲ ਖੈਮਾਹ ਵਿਖੇ ਵੀਰ ਬਾਲ ਦਿਵਸ ਮਨਾਉਂਦੇ ਹੋਏ,UAE ਅਤੇ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਕਿ ਉਹਨਾਂ ਨੂੰ ਉਹਨਾਂ ਦੇ ਧਰਮ ਦਾ ਖੁੱਲ੍ਹ ਕੇ ਅਭਿਆਸ ਕਰਨ ਦੀ ਇਜਾਜ਼ਤ ਦਿੱਤੀ ਗਈ। ਉਸਨੇ ਕਿਹਾ,"ਮੈਂ ਸੰਯੁਕਤ ਅਰਬ ਅਮੀਰਾਤ ਅਤੇ ਭਾਰਤ ਸਰਕਾਰ ਦਾ ਧੰਨਵਾਦ ਕਰਨਾ ਚਾਹਾਂਗੀ ਕਿ ਸਾਨੂੰ ਇਹ ਧਰਤੀ ਪ੍ਰਾਪਤ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ ਜਿੱਥੇ ਅਸੀਂ ਆਜ਼ਾਦ ਤੌਰ 'ਤੇ ਆਪਣੇ ਧਾਰਮਿਕ ਵਿਸ਼ਵਾਸ ਦਾ ਅਭਿਆਸ ਕਰ ਸਕਦੇ ਹਾਂ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੀ ਦੁਨੀਆ ਵਿੱਚ ਇਸ ਸਮਾਗਮ ਦਾ ਆਯੋਜਨ ਕੀਤਾ ਹੈ।"  UAE ਵਿੱਚ ਸਿੱਖ ਭਾਈਚਾਰੇ ਦੇ ਇੱਕ ਹੋਰ ਮੈਂਬਰ ਨੇ ਕਿਹਾ,"ਮੈਂ ਵੀਰ ਬਾਲ ਦਿਵਸ ਮਨਾਉਣ ਦੀ ਘੋਸ਼ਣਾ ਕਰਨ ਲਈ ਭਾਰਤ ਸਰਕਾਰ ਦਾ ਧੰਨਵਾਦ ਕਰਦਾ ਹਾਂ...,"।

ਇਸ ਤੋਂ ਇਲਾਵਾ ਨਿਊਜ਼ੀਲੈਂਡ ਵਿੱਚ ਸਿੱਖ ਭਾਈਚਾਰੇ ਨੇ ਵੀ ਮੰਗਲਵਾਰ ਨੂੰ ਵੀਰ ਬਾਲ ਦਿਵਸ ਮਨਾਇਆ। ਨਿਊਜ਼ੀਲੈਂਡ ਦੇ ਸਿੱਖ ਭਾਈਚਾਰੇ ਦੇ ਮੈਂਬਰ ਰੁਪਿੰਦਰ ਸਿੰਘ ਮਾਰਕੋ ਨੇ ਆਕਲੈਂਡ ਦੇ ਬੇਗਮਪੁਰਾ ਗੁਰਦੁਆਰਾ ਸਾਹਿਬ ਵਿਖੇ ਵੀਰ ਬਾਲ ਦਿਵਸ ਮਨਾਇਆ। ਉਨ੍ਹਾਂ ਕਿਹਾ ਕਿ ਨਿਊਜ਼ੀਲੈਂਡ ਦੇ ਸਿੱਖ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਲਈ ਪੀ.ਐਮ ਮੋਦੀ ਦੇ ਧੰਨਵਾਦੀ ਹਾਂ। ਗ੍ਰੀਸ ਵਿੱਚ ਸਿੱਖ ਭਾਈਚਾਰੇ ਦੇ ਮੈਂਬਰ ਵੀ ਗੁਰਦੁਆਰਾ ਗੁਰੂ ਤੇਗ ਬਹਾਦਰ ਵਿਖੇ ਵੀਰ ਬਾਲ ਦਿਵਸ ਮਨਾਉਂਦੇ ਦੇਖੇ ਗਏ। ਭਾਈਚਾਰੇ ਦੇ ਇੱਕ ਮੈਂਬਰ ਨੇ ਕਿਹਾ, "ਮੈਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਦੇਸ਼ ਭਰ ਵਿੱਚ ਵੀਰ ਬਾਲ ਦਿਵਸ ਵਜੋਂ ਮਨਾਉਣ ਲਈ ਭਾਰਤ ਸਰਕਾਰ ਦਾ ਧੰਨਵਾਦ ਕਰਦਾ ਹਾਂ...।"

ਪੜ੍ਹੋ ਇਹ ਅਹਿਮ ਖ਼ਬਰ-ਜੈਸ਼ੰਕਰ ਨੇ ਭਾਰਤ-ਰੂਸ ਸਬੰਧਾਂ ਨੂੰ ਲੈਕੇ ਕਹੀ ਅਹਿਮ ਗੱਲ, ਕਈ ਮੁੱਦਿਆਂ 'ਤੇ ਕੀਤੀ ਚਰਚਾ

ਜ਼ਿਕਰਯੋਗ ਹੈ ਕਿ 26 ਦਸੰਬਰ ਦਾ ਦਿਨ ਭਾਰਤ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਦਿਨ ਹੈ ਕਿਉਂਕਿ ਇਸੇ ਦਿਨ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਸਾਹਿਬਜ਼ਾਦਿਆਂ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਨੇ ਸਿਰਫ ਨੌਂ ਅਤੇ ਛੇ ਸਾਲ ਦੀ ਉਮਰ ਵਿੱਚ ਸਿੱਖ ਧਰਮ ਦੀ ਸ਼ਾਨ ਲਈ ਮਹਾਨ ਕੁਰਬਾਨੀ ਦਿੱਤੀ ਸੀ। ਪਿਛਲੇ ਸਾਲ 9 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਐਲਾਨ ਕੀਤਾ ਸੀ ਕਿ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਇਹ ਐਲਾਨ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 
 

Vandana

This news is Content Editor Vandana