ਵੱਡੀ ਖ਼ਬਰ :ਸਿੱਖ ਭਾਈਚਾਰੇ ਨੂੰ ਘਰੇਲੂ ਉਡਾਣਾਂ 'ਚ ਕਿਰਪਾਨ ਪਹਿਨਣ ਦੀ ਮਿਲੀ ਇਜਾਜ਼ਤ

03/14/2022 12:05:23 PM

ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਨੂੰ ਵੱਡੀ ਰਾਹਤ ਦੇ ਦਿੱਤੀ ਹੈ। ਹੁਣ ਸਿੱਖ ਕਰਮੀ ਡਿਊਟੀ ਦੌਰਾਨ ਕਿਰਪਾਨ ਪਹਿਨ ਸਕਣਗੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਕੇ ਦਿੱਤੀ ਹੈ। ਸਿਰਸਾ ਨੇ ਟਵੀਟ ਕਰ ਕੇ ਕਿਹਾ,''ਸਿੱਖ ਕਰਮੀਆਂ ਨੂੰ ਡਿਊਟੀ ਦੌਰਾਨ ਹਵਾਈ ਅੱਡੇ 'ਤੇ ਕਿਰਪਾਨ ਲਿਜਾਉਣ 'ਚ ਪਾਬੰਦੀ 'ਚ ਤਬਦੀਲੀ ਕੀਤੀ ਗਈ ਹੈ। ਸੋਧ ਕਰਦੇ ਹੋਏ ਪਾਬੰਦੀ ਹਟਾ ਦਿੱਤੀ ਗਈ ਹੈ। ਕਰਮੀ ਅਤੇ ਯਾਤਰੀ ਕਿਰਪਾਨ ਨੂੰ ਭਾਰਤੀ ਹਵਾਈ ਅੱਡਿਆਂ 'ਤੇ ਲਿਜਾ ਸਕਦੇ ਹਨ।'' ਇਸ ਦੇ ਨਾਲ ਹੀ ਸਿਰਸਾ ਨੇ ਪੀ.ਐੱਮ. ਨਰਿੰਦਰ ਮੋਦੀ ਅਤੇ ਜਿਓਤਿਰਾਦਿਤਿਆ ਸਿੰਧੀਆ ਨੇ ਇਸ ਮਾਮਲੇ 'ਤੇ ਤੁਰੰਤ ਕਾਰਵਾਈ ਕਰਨ ਲਈ ਧੰਨਵਾਦ ਵੀ ਕਿਹਾ ਹੈ। 

PunjabKesari

ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰਾਲਾ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਘਰੇਲੂ ਉਡਾਉਣਾਂ 'ਚ ਸਫ਼ਰ ਦੌਰਾਨ 9 ਇੰਚ ਤੱਕ ਕਿਰਪਾਨ ਪਹਿਨ ਸਕਣਗੇ। ਸਫ਼ਰ ਦੌਰਾਨ 6 ਇੰਚ ਤੋਂ ਵੱਡਾ ਬਲੇਡ ਨਹੀਂ ਹੋਣਾ ਚਾਹੀਦਾ। ਦੱਸਣਯੋਗ ਹੈ ਕਿ ਹਾਲ ਹੀ 'ਚ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰਾਲਾ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਸਿੱਖ ਕਰਮੀਆਂ ਨੂੰ ਕਿਰਪਾਨ ਪਹਿਨਣ 'ਤੇ ਰੋਕ ਲਗਾ ਦਿੱਤੀ ਸੀ। ਇਸ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸੰਬੰਧੀ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਜਿਓਤਿਰਾਦਿਤਿਆ ਸਿੰਧੀਆ ਨੂੰ ਚਿੱਠੀ ਲਿਖ ਕੇ ਸਖ਼ਤ ਇਤਰਾਜ਼ ਜਤਾਉਂਦੇ ਹੋਏ 4 ਮਾਰਚ 2022 ਦੇ ਇਸ ਆਦੇਸ਼ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਸੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News