ਮਨਜਿੰਦਰ ਸਿੰਘ ਸਿਰਸਾ ਨੂੰ ਸਿੱਖ ਫਾਰ ਜਸਟਿਸ ਨੇ ਦਿੱਤੀ ਧਮਕੀ!

12/03/2021 3:10:31 PM

ਨੈਸ਼ਨਲ ਡੈਸਕ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਿਰੁੱਧ ਭਾਰਤ ’ਚ ਬੈਨ ਖ਼ਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਨੇ ਧਮਕੀ ਭਰਿਆ ਆਡੀਓ ਕਲਿੱਪ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਪੰਜਾਬ ਆਉਣ ਜਾਂ ਫਿਰ ਵਿਦੇਸ਼ ਯਾਤਰਾ ’ਤੇ ਜਾਣ ’ਤੇ ਉਨ੍ਹਾਂ ਨਾਲ ਕੁੱਟਮਾਰ ਹੋ ਸਕਦੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸਿਰਸਾ ਬੁੱਧਵਾਰ ਨੂੰ ਭਾਜਪਾ ’ਚ ਸ਼ਾਮਲ ਹੋ ਗਏ ਹਨ।

ਇਹ ਵੀ ਪੜ੍ਹੋ : ਭਾਜਪਾ ’ਚ ਸ਼ਾਮਲ ਹੋਏ ਮਨਜਿੰਦਰ ਸਿੰਘ ਸਿਰਸਾ

ਇਸ ਆਡੀਓ ਕਲਿੱਪ ਨੂੰ ਸਿੱਖ ਫਾਰ ਜਸਟਿਸ ਸੰਸਥਾ ਦੇ ਮੁਖੀ ਗੁਰਪਤਵੰਤ ਸਿੰਘ ਪਨੂੰ ਨੇ ਜਾਰੀ ਕੀਤਾ ਹੈ, ਜਿਸ ’ਚ ਮਨਜਿੰਦਰ ਸਿਰਸਾ ਨੂੰ ਧਮਕੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਭਾਜਪਾ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਦੀ ਮੌਤ ਦੀ ਜ਼ਿੰਮੇਵਾਰ ਹੈ। ਸੰਗਠਨ ਨੇ ਕਿਹਾ ਹੈ ਕਿ ਭਾਜਪਾ ਨਾਲ ਜੁੜਨ ਕਾਰਨ ਸਿਰਸਾ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। ਅਜਿਹੇ ’ਚ ਉਨ੍ਹਾਂ ਨਾਲ ਕੁੱਟਮਾਰ ਹੋ ਸਕਦੀ ਹੈ। ਹਾਲਾਂਕਿ ਸਿਰਸਾ ਨੇ ਇਸ ਨੂੰ ਇਕ ਕਾਇਰਾਨਾ ਅਤੇ ਮੂਰਖਤਾਪੂਰਨ ਧਮਕੀ ਦੱਸ ਕੇ ਖਾਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫ਼ਾ

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦੇ ਸਾਬਕਾ ਪ੍ਰਧਾਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਬੁੱਧਵਾਰ ਨੂੰ ਇੱਥੇ ਕੇਂਦਰੀ ਮੰਤਰੀਆਂ ਧਰਮੇਂਦਰ ਪ੍ਰਧਾਨ ਅਤੇ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ’ਚ ਭਾਜਪਾ ’ਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਇੰਚਾਰਜ ਸ਼ੇਖਾਵਤ ਨੇ ਕਿਹਾ ਸੀ ਕਿ ਸਿਰਸਾ ਨੂੰ ਪਾਰਟੀ ’ਚ ਸ਼ਾਮਲ ਕਰਨ ਨਾਲ ਯਕੀਨੀ ਰੂਪ ਨਾਲ ਸੂਬੇ ’ਚ ਅਗਲੇ ਸਾਲ ਦੀ ਸ਼ੁਰੂਆਤ ’ਚ ਹੋਣ ਵਾਲੀਆਂ ਚੋਣਾਂ ’ਚ ਮਦਦ ਮਿਲੇਗੀ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈੰਟ ਬਾਕਸ ’ਚ ਦਿਓ ਜਵਾਬ

DIsha

This news is Content Editor DIsha