1984 ਦੇ ਸਿੱਖ ਦੰਗਾ ਪੀੜਤਾਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਨੇ ਵੰਡੇ ਨਿਯੁਕਤੀ ਪੱਤਰ

Tuesday, May 27, 2025 - 06:14 PM (IST)

1984 ਦੇ ਸਿੱਖ ਦੰਗਾ ਪੀੜਤਾਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਨੇ ਵੰਡੇ ਨਿਯੁਕਤੀ ਪੱਤਰ

ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ 1984 ਦੇ ਸਿੱਖ ਦੰਗਿਆਂ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੀ ਉਨ੍ਹਾਂ ਨਾਲ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ 1984 ਵਿੱਚ ਦੇ ਦੰਗਿਆਂ ਵਿੱਚ ਕਤਲੇਆਮ ਹੋਇਆ, ਸਾਰਿਆਂ ਨੇ ਅੱਜ ਤੱਕ ਸਬਰ ਰੱਖਿਆ ਹੈ। ਦੰਗਾ ਪੀੜਤਾਂ ਨੂੰ ਨੌਕਰੀਆਂ ਮਿਲਣ ਵਿਚ ਜੋ ਦੇਰੀ ਹੋਈ ਹੈ, ਉਸ ਲਈ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਦੀ ਮੁੱਖ ਮੰਤਰੀ ਹੋਣ ਦੇ ਨਾਤੇ ਸਾਰਿਆਂ ਤੋਂ ਮੁਆਫ਼ੀ ਮੰਗੀ।

ਇਹ ਵੀ ਪੜ੍ਹੋ : Khan Sir ਦੀ ਅਰੇਂਜ ਜਾਂ ਲਵ ਮੈਰਿਜ? ਜਾਣੋ ਕਿਉਂ ਕਰਾਇਆ ਚੋਰੀ ਵਿਆਹ, ਪਤਨੀ ਦੀ ਤਸਵੀਰ ਆਈ ਸਾਹਮਣੇ

ਮੁੱਖ ਮੰਤਰੀ ਨੇ ਕਿਹਾ ਕਿ 1984 ਤੋਂ ਲੈ ਕੇ ਹੁਣ ਤੱਕ ਕਿਸੇ ਵੀ ਸਰਕਾਰ ਨੇ ਇਨ੍ਹਾਂ ਪਰਿਵਾਰਾਂ ਦੀ ਕੋਈ ਮਦਦ ਨਹੀਂ ਕੀਤੀ, ਜੋ ਦਿੱਲੀ ਦੇ ਸਾਡੇ ਸਿੱਖ ਭਰਾਵਾਂ ਲਈ ਬਹੁਤ ਦੁਖਦਾਈ ਅਤੇ ਨਿਰਾਸ਼ਾਜਨਕ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਮੈਨੂੰ ਇਹ ਦੇਖ ਕੇ ਬਹੁਤ ਰਾਹਤ ਮਹਿਸੂਸ ਹੋ ਰਹੀ ਹੈ ਕਿ 1984 ਦੇ ਦੰਗਾ ਪੀੜਤਾਂ ਦੇ 125 ਪਰਿਵਾਰਾਂ ਲਈ ਨੌਕਰੀਆਂ ਦੀਆਂ ਨਿਯੁਕਤੀਆਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਨ੍ਹਾਂ ਵਿੱਚੋਂ 19 ਪਹਿਲਾਂ ਹੀ ਉਨ੍ਹਾਂ ਦੇ ਅਹੁਦਿਆਂ 'ਤੇ ਨਿਯੁਕਤ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਉਨ੍ਹਾਂ ਕਸ਼ਮੀਰੀ ਨਾਗਰਿਕਾਂ ਨੂੰ ਵੀ ਛੋਟ ਦੇਣੀ ਸ਼ੁਰੂ ਕਰ ਦਿੱਤੀ, ਜੋ ਆਪਣੇ ਘਰ ਛੱਡ ਕੇ ਭਟਕ ਰਹੇ ਸਨ। 

ਇਹ ਵੀ ਪੜ੍ਹੋ : ਜੈਲੀ ਟੌਫ਼ੀ ਖਾਣ ਨਾਲ ਪੁੱਤ ਦੀ ਤੜਫ਼-ਤੜਫ਼ ਹੋਈ ਮੌਤ, ਹੈਰਾਨ ਕਰਨ ਵਾਲਾ ਹੈ ਮਾਮਲਾ

ਉਹਨਾਂ ਕਿਹਾ ਕਿ ਦਿੱਲੀ ਸਰਕਾਰ ਐਮਰਜੈਂਸੀ ਦੌਰਾਨ ਜੇਲ੍ਹ ਜਾਣ ਵਾਲਿਆਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਵੀ ਪੈਨਸ਼ਨ ਵੀ ਦੇਵੇਗੀ। ਇਸ ਮੌਕੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਬੋਲਦੇ ਹੋਏ ਕਿਹਾ ਲਗਭਗ 600 ਪਰਿਵਾਰ ਅਜਿਹੇ ਹਨ, ਜੋ 1984 ਤੋਂ ਲਗਭਗ 40 ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਲਗਾਤਾਰ ਕੋਸ਼ਿਸ਼ਾਂ ਦੇ ਬਾਵਜੂਦ, ਕਾਂਗਰਸ ਨੇ ਉਨ੍ਹਾਂ ਦੇ ਰੁਜ਼ਗਾਰ ਦੇ ਮੌਕੇ ਰੋਕ ਦਿੱਤੇ। ਚਾਲੀ ਸਾਲਾਂ ਤੱਕ ਸੰਘਰਸ਼ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਰਿਵਾਰਾਂ ਨੂੰ ਨੌਕਰੀਆਂ ਦੇਣ ਦਾ ਫ਼ੈਸਲਾ ਲਿਆ ਗਿਆ।

ਇਹ ਵੀ ਪੜ੍ਹੋ : ਸ਼ਰਾਬ ਪੀਣ ਮਗਰੋਂ ਚੌਥੀ ਮੰਜ਼ਿਲ 'ਤੇ ਲਿਜਾ ਦੋਸਤ ਨਾਲ ਜੋ ਕਾਂਡ ਕੀਤਾ, ਸੁਣ ਉੱਡ ਜਾਣਗੇ ਹੋਸ਼

Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

rajwinder kaur

Content Editor

Related News