ਸਿਰਸਾ ਨੇ ਕੀਤੀ ਰਾਜੀਵ ਗਾਂਧੀ ਦਾ ਭਾਰਤ ਰਤਨ ਵਾਪਸ ਲੈਣ ਦੀ ਮੰਗ
Thursday, May 09, 2019 - 11:33 AM (IST)
ਨਵੀਂ ਦਿੱਲੀ– ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮੰਤਰੀ ਆਰ. ਪੀ. ਸਿੰਘ ਅਤੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਹੋਏ ਸਿੱਖ ਕਤਲੇਆਮ ਵਿਚ ਕਾਂਗਰਸੀ ਆਗੂਆਂ ਨੂੰ ਜ਼ਿੰਮੇਵਾਰ ਮੰਨਦਿਆਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਭਾਰਤ ਰਤਨ ਵਾਪਸ ਲੈਣ ਦੀ ਮੰਗ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਰ. ਪੀ. ਸਿੰਘ ਨੇ ਰਾਜੀਵ ਗਾਂਧੀ ਨੂੰ ਲੈ ਕੇ ਅੱਜ ਬਹਿਸ ਛਿੜੀ ਹੋਈ ਹੈ।
ਕਾਂਗਰਸ ਦਾ ਕਹਿਣਾ ਹੈ ਕਿ ਸ਼ਹੀਦ ’ਤੇ ਉੱਪਰ ਸਵਾਲ ਉਠਾਉਣ ਦਾ ਅਧਿਕਾਰ ਕਿਸੇ ਨੂੰ ਨਹੀਂ
ਕਾਂਗਰਸ ਨੇ 55 ਸਾਲਾਂ ਵਿਚ ਦੇਸ਼ ਵਿਚ ਭ੍ਰਿਸ਼ਟਾਚਾਰ ਨੂੰ ਸ਼ਹਿ ਦੇਣ ਦੇ ਨਾਲ ਦਿੱਲੀ ਦੀ ਸਭ ਤੋਂ ਵੱਡੀ ਦਰਦਨਾਕ ਘਟਨਾ ਨੂੰ ਅੰਜਾਮ ਦਿੱਤਾ। ਸਿੱਖਾਂ ਨੂੰ ਘਰਾਂ ਵਿਚੋਂ ਕੱਢ ਕੇ ਮਾਰਿਆ ਗਿਆ, ਅਪਮਾਨਿਤ ਕੀਤਾ ਗਿਆ ਅਤੇ ਸ਼ਰੇਆਮ ਕਤਲੇਆਮ ਕੀਤਾ ਗਿਆ। ਅਜਿਹੀ ਘਟਨਾ ਜਿਸ ਦੀ ਨਿੰਦਾ ਵਿਸ਼ਵ ਪੱਧਰ ’ਤੇ ਕੀਤੀ ਜਾਂਦੀ ਹੈ, ਦੀ ਜ਼ਿੰਮੇਵਾਰ ਕਾਂਗਰਸ ਪਾਰਟੀ ਹੈ। ਅੱਜ ਵੀ ਕਾਂਗਰਸ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਧੀ ਵਲੋਂ ਲਾਈ ਗਈ ਐਮਰਜੈਂਸੀ ਇਤਿਹਾਸ ਵਿਚ ਕਾਲੇ ਦਿਵਸ ਵਜੋਂ ਮਨਾਈ ਜਾਂਦੀ ਹੈ। ਕਾਂਗਰਸ ਨੇ ਆਪਣੀ ਸਹੂਲਤ ਅਨੁਸਾਰ ਦੇਸ਼ ਦੇ ਕਾਨੂੰਨ ਅਤੇ ਲੋਕਤੰਤਰ ਦਾ ਗਲਾ ਘੁੱਟਣ ਲਈ ਸੱਤਾ ਦੀ ਵਰਤੋਂ ਕੀਤੀ।