ਮਨਜੀਤ ਸਿੰਘ ਜੀ. ਕੇ. ਨੂੰ ਪੁਲਸ ਨੇ ਲਿਆ ਹਿਰਾਸਤ 'ਚ
Sunday, Apr 21, 2019 - 03:29 PM (IST)

ਨਵੀਂ ਦਿੱਲੀ-ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਤੇ ਉਸ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ। ਮਿਲੀ ਜਾਣਕਾਰੀ ਮੁਤਾਬਕ 1984 ਸਿੱਖ ਕਤਲੇਅਮ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੇ ਭਰਾ ਰਮੇਸ਼ ਕੁਮਾਰ ਨੂੰ ਦੱਖਣੀ ਦਿੱਲੀ ਤੋਂ ਸੰਸਦੀ ਸੀਟ 'ਤੇ ਕਾਂਗਰਸ ਵੱਲੋਂ ਟਿਕਟ ਦੇਣ ਸੰਬੰਧੀ ਚਰਚਾ ਚੱਲ ਰਹੀ ਹੈ। ਇਨ੍ਹਾਂ ਚਰਚਾਵਾਂ ਦੌਰਾਨ ਮਨਜੀਤ ਸਿੰਘ ਜੀ. ਕੇ ਅਤੇ ਉਸ ਦੇ ਕੁਝ ਸਾਥੀ ਨੇ ਕਾਂਗਰਸ ਦੇ ਮੁੱਖ ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਪਹੁੰਚੇ। ਉਨ੍ਹਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਕਾਂਗਰਸੀ ਨੇਤਾਵਾਂ ਦੇ ਪੁਤਲੇ ਵੀ ਫੂਕੇ।
ਇਸ ਦੌਰਾਨ ਉਹ ਪੁਲਸ ਦੇ ਬੈਰੀਕੇਡ ਪਾਰ ਗਏ, ਜਿਸ ਕਾਰਨ ਉਨ੍ਹਾਂ ਦੀ ਪੁਲਸ ਨਾਲ ਝੜਪਾਂ ਹੋ ਗਈਆਂ, ਜਿਸ ਕਾਰਨ ਪੁਲਸ ਨੇ ਜੀ. ਕੇ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਕੇ ਮੰਦਰ ਮਾਰਗ ਥਾਣੇ ਲੈ ਗਈ। ਪੁਲਸ ਦੀ ਗੱਡੀ ਵਿਚ ਬੈਠੇ ਹੋਏ ਜੀ. ਕੇ ਤੇ ਸਾਥੀ ਰਾਹੁਲ ਗਾਂਧੀ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਰਹੇ। ਉਨ੍ਹਾਂ ਕਿਹਾ ਕਿ ਰਮੇਸ਼ ਕੁਮਾਰ ਨੂੰ ਟਿਕਟ ਦੇਣਾ ਸਿੱਖਾਂ ਦੇ ਕਾਤਿਲਾਂ ਨੂੰ ਨਿਵਾਜ਼ਣ ਵਰਗਾ ਹੈ।