ਸਿਕਿਮ ''ਚ ਲੱਗੇ ਭੂਚਾਲ ਦੇ ਝਟਕੇ
Tuesday, Jun 26, 2018 - 11:58 PM (IST)

ਗੰਗਟੋਕ—ਸਿਕਿਮ 'ਚ ਮੰਗਲਵਾਰ ਨੂੰ 3.9 ਤੀਬਰਤਾ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੌਸਮ ਵਿਭਾਗ ਮੁਤਾਬਕ ਭੂਚਾਲ ਦਾ ਕੇਂਦਰ ਗੰਗਟੋਕ ਦੀ ਧਰਤੀ ਤੋਂ 10 ਕਿਲੋਮੀਟਰ ਹੇਠਾਂ ਸੀ। ਭੂਚਾਲ ਦੇ ਝਟਕੇ ਸ਼ਾਮ 5:36 ਮਿੰਟ 'ਤੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ ਹੈ। ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਦੌਰਾਨ ਸਿਕਿਮ 'ਚ ਤੀਸਰੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।