ਭੀੜ ''ਚ ਜਾ ਵੜਿਆ ਤੇਜ਼ ਰਫ਼ਤਾਰ ਦੁੱਧ ਦਾ ਟੈਂਕਰ, 3 ਲੋਕਾਂ ਦੀ ਮੌਤ, 16 ਜ਼ਖ਼ਮੀ
Sunday, Feb 11, 2024 - 11:33 AM (IST)
ਗੰਗਟੋਕ- ਗੰਗਟੋਕ ਦੇ ਰਾਨੀਪੂਲ ਵਿਚ ਇਕ ਤੇਜ਼ ਰਫ਼ਤਾਰ ਦੁੱਧ ਦਾ ਟੈਂਕਰ ਡਰਾਈਵਰ ਕੰਟਰੋਲ ਗੁਆ ਦੇਣ ਦੀ ਵਜ੍ਹਾ ਨਾਲ ਭੀੜ 'ਚ ਜਾ ਵੜਿਆ, ਜਿਸ ਨਾਲ 3 ਲੋਕਾਂ ਦੀ ਮੌਤ ਹੋ ਗਈ। ਜਦਕਿ 16 ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਇੱਥੋਂ ਕਰੀਬ 11 ਕਿਲੋਮੀਟਰ ਦੂਰ ਮੇਲਾ ਮੈਦਾਨ ਰਾਨੀਪੂਲ 'ਚ ਸ਼ਨੀਵਾਰ ਸ਼ਾਮ ਕਰੀਬ ਸਾਢੇ 7 ਵਜੇ ਤੰਬੋਲਾ ਖੇਡਣ ਲਈ ਲੋਕ ਇਕੱਠੇ ਹੋਏ ਸਨ, ਤਾਂ ਤੇਜ਼ ਰਫ਼ਤਾਰ ਤੋਂ ਆ ਰਹੇ ਦੁੱਧ ਦੇ ਟੈਂਕਰ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਪੁਲਸ ਨੇ ਦੱਸਿਆ ਕਿ ਟੈਂਕਰ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਾਰੇ ਜ਼ਖ਼ਮੀਆਂ ਨੂੰ ਸੈਂਟਲ ਰੈਫਰਲ ਹਸਪਤਾਲ ਲਿਜਾਇਆ ਗਿਆ ਹੈ।
ਇਹ ਵੀ ਪੜ੍ਹੋ- ਕਿਸਾਨਾਂ ਦਾ ਦਿੱਲੀ ਕੂਚ; ਸ਼ੰਭੂ ਬਾਰਡਰ ਸੀਲ, ਪ੍ਰਸ਼ਾਸਨ ਨੇ ਲਾ ਦਿੱਤੇ ਸੀਮੈਂਟ ਦੇ ਵੱਡੇ ਬੈਰੀਕੇਡਜ਼
ਡਾਕਟਰਾਂ ਮੁਤਾਬਕ ਜ਼ਖ਼ਮੀਆਂ ਵਿਚੋਂ 5 ਦੀ ਹਾਲਤ ਗੰਭੀਰ ਹੈ। ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨੇ ਕਿਹਾ ਕਿ ਉਹ ਰਾਨੀਪੂਲ ਵਿਚ ਵਾਪਰੇ ਹਾਦਸੇ ਤੋਂ ਬੇਹੱਦ ਦੁਖੀ ਹਨ। ਇਸ ਹਾਦਸੇ ਵਿਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਮੰਚ ਫੇਸਬੁੱਕ 'ਤੇ ਇਕ ਪੋਸਟ ਵਿਚ ਕਿਹਾ ਕਿ ਅਸੀਂ ਇਸ ਮੁਸ਼ਕਲ ਸਮੇਂ ਦੌਰਾਨ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਮੇਰੀ ਹਮਦਰਦੀ ਜ਼ਖ਼ਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹੈ ਅਤੇ ਮੈਂ ਉਨ੍ਹਾਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8